ਸ਼ੀ੍ ਗੁਰੂ ਨਾਨਕ ਦੇਵ ਜੀ 552ਵਾਂ ਪ੍ਕਾਸ਼ ਦਿਹਾੜਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ
ਡੇਰਾ ਬਾਬਾ ਨਾਨਕ 29 ਨਵੰਬਰ( ਆਸ਼ਕ ਰਾਜ ਮਾਹਲਾ ) : ਸ਼ੀ੍ ਗੁਰੂ ਨਾਨਕ ਦੇਵ ਜੀ 552ਵਾਂ ਪ੍ਕਾਸ਼ ਦਿਹਾੜਾ ਪਿੰਡ ਮਹਿਮਦ ਮੰਦਰਾਂਵਾਲਾ ਅਤੇ ਕੋਟਲੀ ਸ਼ਾਹ ਹਬੀਬ ਦੀ ਸੰਗਤ ਵੱਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪਿੰਡ ਮਹਿਮਦ ਮੰਦਰਾਂਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਸ਼ੀ੍ ਅਖੰਡ ਪਾਠ ਸਾਹਿਬ ਦੇ ਭੋਗ ਪਏ। ਉਪਰੰਤ ਪੰਥ ਪ੍ਸਿੱਧ ਕਵੀਸ਼ਰ ਤੇਜਬੀਰ ਸਿੰਘ ਮੰਦਰਾਂਵਾਲ ਦੇ ਜਥੇ ਨੇ ਸੰਗਤਾਂ ਨੂੰ ਸ਼ੀ੍ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਪਰੰਤ ਭਾਈ ਅਜੇੈਦੀਪ ਸਿੰਘ ਜੀ ਦੇ ਢਾਡੀ ਜਥੇ ਨੇ ਹਾਜਰੀ ਲਵਾਈ। ਗੁਰਪੁਰਬ ਦੇ ਸੰਬੰਧ ਵਿੱਚ ਹੀ ਬੱਚਿਆਂ ਦਾ ਕਿ੍ਕਟ ਦਾ ਟੂਰਨਾਮੈਂਟ ਕਰਵਾਇਆ ਗਿਆ। ਪੁੱਜੀਆਂ ਸਾਰੀਆਂ ਟੀਮਾਂ ਦਾ ਪਿੰਡ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਬਲਕਾਰ ਸਿੰਘ ਮੰਦਰਾਂਵਾਲ, ਸਰਪੰਚ ਜਤਿੰਦਰਪਾਲ ਸਿੰਘ ਬੰਟੀ, ਅਮਰੀਕ ਸਿੰਘ ਢਿੱਲੋਂ, ਮਹਿੰਦਰ ਸਿੰਘ, ਤਰਲੋਕ ਸਿੰਘ, ਮਾਸਟਰ ਹਰਭਜਨ ਸਿੰਘ, ਕੁਲਬੀਰ ਸਿੰਘ ਰੰਧਾਵਾ, ਰਜਿੰਦਰਪਾਲ ਸਿੰਘ ਸੋਨੂੰ ਆਦਿ ਮੌਜੂਦ ਸਨ।