ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 11 ਦਸੰਬਰ ਨੂੰ ਲਗਾਈ ਜਾਣ ਵਾਲੀ ਲੋਕ ਅਦਾਲਤ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਬੈਂਕ ਮੈਨੇਜਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 24 ਨਵੰਬਰ(ਬਿਊਰੋ) : ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ 11 ਦਸੰਬਰ ਨੂੰ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਬੈਂਕ ਮੈਨੇਜਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਪ੍ਰੀ-ਲਿਟੀਗੇਟਿਵ ਕੇਸ ਲਗਾਏ ਜਾਣ ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ, ਇਸ ਫੈਸਲੇ ਦੀ ਕੋਈ ਅਪੀਲ ਨਹੀਂ ਹੁੰਦੀ। ਇਸ ਲਈ ਵੱਧ ਤੋਂ ਵੱਧ ਲੋਕ ਇਸ ਲੋਕ ਅਦਾਲਤ ਵਿਚ ਕੇਸ ਲਗਾ ਕੇ ਇਸ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਮੀਟਿੰਗ ਵਿਚ ਕੋਅਪ੍ਰੇਟਿਵ ਬੈਂਕ ਦੇ ਸੰਜੀਵ ਕੁਮਾਰ, ਐਲ.ਡੀ.ਐਮ. ਤਰਸੇਮ ਸਿੰਘ ਪੁਰੇਵਾਲ, ਵਾਟਰ ਸਪਲਾਈ ਤੇ ਸੈਨੀਟੇਸ਼ਨ ਤੋਂ ਐਕਸੀਅਨ ਅਸ਼ਵਨੀ ਕੁਮਾਰ, ਪੰਜਾਬ ਐਂਡ ਸਿੰਧ ਬੈਂਕ ਦੇ ਸੀਨੀਅਰ ਮੈਨੇਜਰ ਸੁਭਾਸ਼ ਚੰਦਰ, ਲੇਬਰ ਇੰਪਾਵਰਮੈਂਟ ਅਧਿਕਾਰੀ ਹਰਵਿੰਦਰ ਸਿੰਘ, ਐਡੀਸ਼ਨਲ ਐਸ.ਈ. ਕੁਲਦੀਪ ਸਿੰਘ, ਜੇ.ਈ. ਹਰਜੋਤ ਸਿਘੰ, ਬੈਂਕ ਆਫ ਇੰਡੀਆ ਤੋਂ ਜਗਦੀਸ਼ ਚੰਦਰ, ਨਿਊ ਇੰਡੀਆ ਇੰਸ਼ੋਰੈਂਸ ਤੋਂ ਅਮਿਤ ਚੰਦ, ਯੂਕੋ ਬੈਂਕ ਤੋਂ ਰਾਕੇਸ਼ ਠਾਕੁਰ, ਸੁਤਾਂਸ਼ੂ ਸਿੰਘ ਮੈਨੇਜਰ ਐਸ.ਬੀ.ਆਈ., ਤੀਰਥ ਰਾਮ ਡਿਪਟੀ ਮੈਨੇਜਰ ਨੈਸ਼ਨਲ ਇੰਸ਼ੋਰੈਂਸ ਕੰਪਨੀ ਲਿਮਟਡ, ਅਸਿਸਟੈਂਟ ਐਲ.ਡੀ.ਐਮ. ਦਮਨਵੀਰ ਸਿੰਘ, ਜਸਵਿੰਦਰ ਸਿੰਘ, ਪਰਮਵੀਰ ਸਿੰਘ, ਮਨਦੀਪ ਸਿੰਘ, ਕੁਸੁਮ ਲਤਾ ਸ਼ਰਮਾ ਆਦਿ ਵੀ ਮੌਜੂਦ ਸਨ।