Prime Punjab Times

Latest news
ਪਿੰਡ ਬਾਹਟੀਵਾਲ ਵਿਖੇ ਡਾਕਟਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸੰਬ... कैबिनेट मंत्री जिंपा ने जनता दरबार में सुनी लोगों की शिकायतें ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ : ਡਾ.ਹਰਜੀਤ ਸਿੰਘ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ.ਡੀ.ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ ਸ਼੍ਰੀ ਭੈਰੋ ਨਾਥ ਜੀ ਦੀ ਮੂਰਤੀ ਸਥਾਪਨਾ 21 ਜੁਲਾਈ ਨੂੰ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਬਣਾਉਣ ’ਚ ਲੰਗਰ ਕਮੇਟੀਆਂ ਤੇ ਸਮਾਜਿਕ ਸੰਗਠਨ ਕਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ : ਬ੍ਰਮ... ਚੋਰੀ ਦੇ ਮੋਬਾਇਲ ਫੋਨਾਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ ਹਰ ਖੇਤਰ ਵਿਚ ਧੀਆਂ ਰੁਸਨਾਉਂਦੀਆਂ ਨੇ ਮਾਪਿਆਂ ਦਾ ਨਾਂ :- ਡਾ.ਹਰਜੀਤ ਸਿੰਘ ਵਿਦਿਆਰਥੀਆਂ ਵਲੋਂ “ਵਾਤਾਵਰਣ ਸੁਰੱਖਿਆ ਮੁਹਿੰਮ” ਚਲਾਈ ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਇਨਵੈਸਚਰ ਸੈਰਾਮਨੀ ਕਰਵਾਈ ਗਈ

Home

You are currently viewing *ਸਵੀਪ ਤਹਿਤ ਬਟਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ*

*ਸਵੀਪ ਤਹਿਤ ਬਟਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ*

ਵੋਟ ਬਣਾਉਣ ਲਈ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕੀਤਾ ਜਾਵੇ : ਸੰਧਾਵਾਲੀਆ 

ਬਟਾਲਾ 29 ਦਸੰਬਰ ( ਅਵਿਨਾਸ਼ ਸ਼ਰਮਾ ) : ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਧਿਕਾਰੀ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨੋਡਲ ਅਫ਼ਸਰ ਸਵੀਪ ਗੁਰਦਾਸਪੁਰ-ਕਮ- ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਪ੍ਰਿੰਸੀਪਲ ਕਮ ਨੋਡਲ ਅਫ਼ਸਰ ਸਵੀਪ ਹਲਕਾ ਬਟਾਲਾ ਬਲਵਿੰਦਰ ਕੌਰ ਦੇ ਸਹਿਯੋਗ ਨਾਲ ਵੱਲੋਂ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਵੱਡੇ ਪੱਧਰ ਤੇ ਵੋਟਰਾਂ ਵੱਲੋਂ ਸ਼ਮੂਲੀਅਤ ਕਰਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਸਵੀਪ ਅਫ਼ਸਰ ਸੰਧਾਵਾਲੀਆ ਨੇ ਹਾਜ਼ਰ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸ਼ੀ ਸਾਰੇ ਭਾਰਤ ਦੇ ਵਸਨੀਕ ਹਾਂ ਤੇ ਮਜ਼ਬੂਤ ਸਰਕਾਰ ਦੇ ਗਠਨ ਲਈ ਸਾਨੂੰ ਸਾਰਿਆ ਨੂੰ ਆਪਣੀ ਵੋਟ ਦਾ ਇਸਤੇਮਾਲ ਜਾਗਰੂਕ ਤੇ ਸਾਵਧਾਨੀ ਨਾਲ ਨਿਡਰ ਹੋ ਕੇ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਹਾਜ਼ਰ ਵਿਦਿਆਰਥੀਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਧਰਮ,ਵਰਗ , ਜਾਤੀ , ਸਮੁਦਾਇ ਜਾਂ ਕਿਸੇ ਲਾਲਚ ਤੋਂ ਬਿਨਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਂਪ ਦੌਰਾਨ ਸਹਾਇਕ ਨੋਡਲ ਅਫ਼ਸਰ ਸਵੀਪ ਰਾਕੇਸ਼ ਗੁਪਤਾ ਵੱਲੋਂ ਹਾਜ਼ਰ ਵੋਟਰਾਂ ਨੂੰ ਪ੍ਰਣ ਕਰਵਾਇਆ ਗਿਆ ਅਤੇ ਯੋਗਤਾ ਮਿਤੀ 1 ਜਨਵਰੀ 2022 ਦੇ ਆਧਾਰ ਤੇ ਵਿਦਿਆਰਥੀਆਂ ਦੀਆ ਵੋਟਾਂ ਬਣਾਉਣ ਲਈ ਫ਼ਰਾਮ ਨੰ: 06 ਵੀ ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਯੋਗ ਵਿਅਕਤੀ ਆਪਣੇ ਇਲਾਕੇ ਦੇ ਬੀ.ਐਲ.ਓ. ਨਾਲ ਸੰਪਰਕ ਕਰਕੇ ਆਪਣੀ ਵੋਟ ਬਣਵਾ ਸਕਦੇ ਹਨ। ਇਸ ਦੌਰਾਨ ਪਹਿਲੀ ਵਾਰ ਵੋਟ ਦਾ ਇਸਤੇਮਾਲ ਕਰਨ ਜਾ ਰਹੀਆਂ ਵਿਦਿਆਰਥਣਾਂ ਵੱਲੋਂ ਹਾਜ਼ਰ ਵੋਟਰਾਂ ਨੂੰ ਇਮਾਨਦਾਰੀ ਤੇ ਬਿਨਾ ਕਿਸੇ ਭੇਦ-ਭਾਵ ਦੇ ਵੋਟ ਦਾ ਹੱਕ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਵਿਦਿਆਰਥਣਾਂ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਜ਼ਿਲ੍ਹਾ ਟੀਮ ਸਵੀਪ ਮੈਂਬਰ ਪਰਮਜੀਤ ਸਿੰਘ ਕਲਸੀ , ਗੁਰਮੀਤ ਸਿੰਘ ਭੋਮਾ , ਗਗਨਦੀਪ ਸਿੰਘ , ਲਖਬੀਰ ਸਿੰਘ , ਮਨਜਿੰਦਰ ਸਿੰਘ ਬੀ.ਡੀ.ਪੀ.ਓ. ਦਫ਼ਤਰ ਬਟਾਲਾ , ਸੈਕਟਰ ਅਫ਼ਸਰ ਜਸਬੀਰ ਸਿੰਘ ,ਸੁਪਰਵਾਈਜ਼ਰ ਜਗਦੀਪ ਸਿੰਘ , ਬੀ.ਐਲ.ਓ. ਦਿਲਬਾਗ ਸਿੰਘ ਪ੍ਰਭਸਿਮਰਨਜੀਤ ਸਿੰਘ , ਵਿਜੇ ਕੁਮਾਰ , ਮਨਜੀਤ ਸਿੰਘ ਅਸ਼ੋਕ ਕੁਮਾਰ , ਮੈਡਮ ਸ਼ਿਵਾਨੀ , ਮਨਜਿੰਦਰ ਸਿੰਘ , ਕੰਚਨ ਬਾਲਾ , ਆਦਿ ਹਾਜ਼ਰ ਸਨ।

error: copy content is like crime its probhihated