ਗੜ੍ਹਦੀਵਾਲਾ 5 ਨਵੰਬਰ (ਚੌਧਰੀ / ਯੋਗੇਸ਼ ਗੁਪਤਾ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਰੂਰਤਮੰਦ ਵਿਅਕਤੀ ਭੁਪਿੰਦਰ ਸਿੰਘ ਪੁੱਤਰ ਸਵ:ਦਲਜੀਤ ਸਿੰਘ ਵਾਸੀ ਮਾਂਗਾ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੁਪਿੰਦਰ ਸਿੰਘ ਨੂੰ ਕੁੱਝ ਸਮਾਂ ਪਹਿਲਾਂ ਰੀੜ੍ਹ ਦੀ ਹੱਡੀ ਦੀ ਸਮੱਸਿਆ ਪੈਦਾ ਹੋ ਗਿਆ ਸੀ। ਜਿਸ ਕਾਰਨ ਇਹ ਚੱਲਣ ਫਿਰਨ ‘ਚ ਅਸਮਰੱਥ ਹੋ ਗਏ ਸਨ। ਜਿਸ ਤੋਂ ਬਾਅਦ ਇਨ੍ਹਾਂ ਨੇ ਇੱਕ ਨਿੱਜੀ ਹਸਪਤਾਲ ਤੋਂ ਆਪ੍ਰੇਸ਼ਨ ਕਰਵਾਇਆ। ਜਿਸਦਾ ਜਿਆਦਾਤਰ ਖਰਚ ਪਿੰਡ ਦੇ ਦਾਨੀ ਸੱਜਣਾਂ ਵਲੋਂ ਦਿਤਾ ਗਿਆ। ਪਰ ਭੁਪਿੰਦਰ ਸਿੰਘ ਅਜੇ ਤੱਕ ਵੀ ਬਾਕਰ ਨਾਲ ਹੀ ਚੱਲ ਫਿਰ ਰਹੇ ਹਨ।ਇਹ ਇੱਕ ਪ੍ਰਾਈਵੇਟ ਹਸਪਤਾਲ ਤੋਂ ਦਵਾਈ ਲੈ ਰਹੇ ਹਨ। ਪਰਿਵਾਰ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਜਿਸ ਕਾਰਣ ਸੰਸਥਾ ਮੈਂਬਰਾਂ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ 15 ਹਜਾਰ ਰੁਪਏ ਦੀ ਮਦਦ ਦਿੱਤੀ ਗਈ।ਇਸ ਮੌਕੇ ਮਨਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।
ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ ਭੇਂਟ
- Post published:November 5, 2021