ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਵਿਅਕਤੀ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਆਰਥਿਕ ਸਹਾਇਤਾ ਭੇਂਟ
ਗੜ੍ਹਦੀਵਾਲਾ 16 ਨਵੰਬਰ (ਚੌਧਰੀ /ਯੋਗੇਸ਼ ਗੁਪਤਾ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜਰੂਰਤਮੰਦ ਵਿਅਕਤੀ ਕਮਲਜੀਤ ਸਿੰਘ ਨਿਵਾਸੀ ਥੇਂਦਾ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਲਜੀਤ ਸਿੰਘ ਪੇਸ਼ੇ ਤੋਂ ਦਿਹਾੜੀਦਾਰ ਹਨ ਅਤੇ ਇਨ੍ਹਾਂ ਦੀਆਂ ਦੋ ਲੜਕੀਆਂ ਹਨ। ਕੁਝ ਦਿਨ ਪਹਿਲਾਂ ਇਨ੍ਹਾਂ ਨੂੰ ਸ਼ੁਗਰ ਦਾ ਅਟੈਕ ਹੋਣ ਕਾਰਨ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹਨ। ਪਰਿਵਾਰ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਹਸਪਤਾਲ ਦਾ ਬਿਲ ਦੇਣ ਤੋਂ ਅਸਮਰਥ ਹੈ। ਪਰਿਵਾਰ ਵਲੋਂ ਸੰਸਥਾ ਮੈਂਬਰਾਂ ਨੂੰ ਮਦਦ ਦੀ ਗੁਹਾਰ ਲਗਾਉਣ ਤੇ ਸੰਸਥਾ ਮੈਂਬਰਾਂ ਵਲੋਂ ਉਨ੍ਹਾਂ ਦੇ ਘਰ ਪਹੁੰਚ ਕੇ 20 ਹਜਾਰ ਰੁਪਏ ਦੀ ਮਦਦ ਦਿੱਤੀ ਗਈ।ਇਸ ਮੌਕੇ ਮਨਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਆਦਿ ਹਾਜ਼ਰ ਸਨ।