ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵੱਲੋ ਪੰਜਾਬ ਸੀਨੀਅਰ ਸਿਟੀਜ਼ਨਜ਼ ਬੋਰਡ ਦੇ ਗਠਨ ਅਤੇ ਬੁਢਾਪਾ ਪੈਨਸ਼ਨ 5000 ਰੁਪਏ ਪ੍ਰਤੀ ਮਹੀਨਾ ਕਰਨ ਦੀ ਕੀਤੀ ਮੰਗ : ਚੌ.ਕੁਮਾਰ ਸੈਣੀ
ਦਸੂਹਾ 25 ਨਵੰਬਰ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਕੋਰ ਕਮੇਟੀ ਦੀ ਮੀਟਿੰਗ ਕਮਾਂਡੈਂਟ ਬਖਸ਼ੀਸ਼ ਸਿੰਘ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਚੌ. ਕੁਮਾਰ ਸਕੱਤਰ ਜਰਨਲ ਨੇ ਦੱਸਿਆ ਕਿ ਆਉਣ ਵਾਲੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਸਾਰੀਆਂ ਰਾਜਨੀਤੀਕ ਪਾਰਟੀਆਂ ਨੂੰ ਫੇਡਰੇਸ਼ਨ ਆਫ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਦਸੂਹਾ ਯੂਨਿਟ ਵੱਲੋਂ ਯਾਦ ਪੱਤਰ ਦਿੱਤਾ ਜਾਵੇ ਤਾਂ ਜੋ ਇਹ ਰਾਜਨੀਤਿਕ ਪਾਰਟੀਆਂ ਪੰਜਾਬ ਦੇ ਸੀਨੀਅਰ ਸਿਟੀਜ਼ਨਜ਼ ਦੀਆਂ ਮੰਗਾਂ ਨੂੰ ਮੁੱਖ ਰੱਖ ਕੇ ਆਪਣੇ ਆਪਣੇ ਪਾਰਟੀ ਮੇਨੋਫੇਸਟੋ ਤਿਆਰ ਕਰਨ। ਇਹਨਾ ਮੰਗਾਂ ਵਿੱਚ ਮੋਟੇ ਤੌਰ ਤੇ ਆਪਣੇ 20 ਫ਼ੀਸਦੀ ਵੋਟ ਸ਼ੇਅਰ ਨੂੰ ਮੁੱਖ ਰੱਖਦੇ ਹੋਏ ਸਮਾਜਿਕ ਭਲਾਈ ਵਿਭਾਗ ਵੱਲੋਂ ਦਿੱਤੀ ਜਾਣ ਵਾਲੀ ਬੁਢਾਪਾ ਪੈਨਸ਼ਨ ਨੂੰ ਵਧਾ ਕੇ 5000 ਰੁਪਏ ਪ੍ਰਤੀ ਮਹੀਨਾ ਕੀਤਾ ਜਾਣਾ ਅਤੇ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਵੱਲੋ ਪੰਜਾਬ ਸੀਨੀਅਰ ਸਿਟੀਜ਼ਨਜ਼ ਲਈ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਬੋਰਡ ਦਾ ਗਠਨ ਕਰਨਾ ਮੁੱਖ ਮੰਗ ਹੈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਬਲੱਗਣ ਵਾਈਸ ਪ੍ਰਧਾਨ, ਕਰਨਲ ਜੇ.ਐਲ. ਸ਼ਰਮਾ ਸਕੱਤਰ, ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ ਵਿੱਤ ਸਕੱਤਰ, ਭਾਗ ਸਿੰਘ, ਰਿਟਾਇਰ ਹੈਡਮਾਸਟਰ ਰਣਬੀਰ ਚੰਦ, ਅਨਿਲ ਕੁਮਾਰ ਅਤੇ ਮਾਸਟਰ ਰਮੇਸ਼ ਸ਼ਰਮਾ ਆਦਿ ਹਾਜ਼ਰ ਸਨ।