ਸੂਬੇ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ : ਸੁੰਦਰ ਸ਼ਾਮ ਅਰੋੜਾ
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਆਦਮਵਾਲ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 27 ਨਵੰਬਰ(ਬਿਊਰੋ) : ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਹੈ ਅਤੇ ਇਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਪਿੰਡ ਆਦਮਵਾਲ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਵਿਧਾਇਕ ਨੇ ਕਿਹਾ ਕਿ ਇਹ ਕਮਿਊਨਿਟੀ ਹਾਲ ਬਨਣ ਨਾਲ ਪਿੰਡ ਦੇ ਲੋਕਾਂ ਨੂੰ ਸ਼ਾਦੀ ਤੇ ਹੋਰ ਸਮਾਗਮਾਂ ਲਈ ਸ਼ਹਿਰ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਬਲਕਿ ਉਹ ਆਪਣੇ ਸਮਾਗਮ ਪਿੰਡ ਦੇ ਇਸ ਹਾਲ ਵਿਚ ਆਯੋਜਿਤ ਕਰ ਸਕਦੇ ਹਨ। ਇਸ ਦੇ ਨਾਲ ਹੀ ਆਦਮਵਾਲ ਦੇ ਨਾਲ ਲੱਗਦੇ ਪਿੰਡ ਅੱਜੋਵਾਲ, ਕੋਟਲਾ ਗੌਂਸਪੁਰ, ਰਵਿਦਾਸ ਨਗਰ ਆਦਮਵਾਲ, ਨਾਰੀ, ਚੌਹਾਲ, ਨਿਊ ਕਲੋਨੀ ਚੌਹਾਲ, ਮੁਹੱਲਾ ਰਾਮਗੜ੍ਹ ਚੌਹਾਲ, ਸਲੇਰਨ, ਬਸੀ ਗੁਲਾਮ ਹੁਸੈਨ, ਨਈ ਆਬਾਦੀ ਬਸੀ ਗੁਲਾਮ ਹੁਸੈਨ, ਸ਼ੇਰਪੁਰ ਬਾਤੀਆਂ ਤੇ ਥੱਥਲਾਂ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ ਅਤੇ ਉਹ ਵੀ ਆਪਣੇ-ਆਪਣੇ ਖੁਸ਼ੀ ਤੇ ਗਮੀ ਦੇ ਸਮਾਗਮਾਂ ਲਈ ਇਸ ਕਮਿਊਨਿਟੀ ਹਾਲ ਦਾ ਪ੍ਰਯੋਗ ਕਰ ਸਕਣਗੇ ਜੋ ਕਿ ਸਮੇਂ ਦੀ ਮੁੱਖ ਮੰਗ ਸੀ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹੁਸ਼ਿਆਰਪੁਰ ਦੇ ਹਰ ਪਿੰਡ ਵਿਚ ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਲ ਅਤੇ ਬੁਨਿਆਦੀ ਸੁਵਿਧਾਵਾਂ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਗਈ ਹੈ। ਇਸ ਮੌਕੇ ਸਰਪੰਚ ਰਮਾ, ਸਤਵੀਰ ਸਿੰਘ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਾਧੂ, ਸਰਪੰਚ ਮਨਪ੍ਰੀਤ, ਰੀਤਾ ਰਾਣੀ, ਗੋਪਾਲ, ਰਵੀ, ਬਲਾਕ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਜੋਗਿੰਦਰ ਕੌਰ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।