ਗੜਦੀਵਾਲਾ 3 ਨਵੰਬਰ (ਪ੍ਰਦੀਪ ਸ਼ਰਮਾ) : ਪੰਜਾਬ ਕਾਂਗਰਸ ਕੋਰ ਕਮੇਟੀ ਦੇ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ ਨੇ ਗੜ੍ਹਦੀਵਾਲਾ ਵਿਖੇ ਸਮੂਹ ਪੱਤਰਕਾਰਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਗੜਦੀਵਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਗਿਲਜੀਆਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦਾ ਕੰਮ ਕਾਫ਼ੀ ਹੱਦ ਤਕ ਮੁਕੰਮਲ ਹੋ ਚੁੱਕਾ ਹੈ ਉਨ੍ਹਾਂ ਕਿਹਾ ਕਿ ਸੀਵਰੇਜ ਦੇ ਪਾਉਣ ਨਾਲ ਜਿਨ੍ਹਾਂ ਗਲੀਆਂ ਦੀ ਮੁਰੰਮਤ ਕਰਨੀ ਬਾਕੀ ਹੈ ਉਹ ਜਲਦੀ ਹੀ ਬਣਾਈਆਂ ਜਾਣਗੀਆਂ। ਉਨ੍ਹਾਂ ਕੰਢੀ ਏਰੀਏ ਦੇ ਵਿਕਾਸ ਲਈ ਲਿੰਕ ਸੜਕਾਂ ਬਣਾਉਣ ਲਈ ਪਹਿਲ ਦੇ ਆਧਾਰ ਤੇ ਫੰਡ ਮੁਹੱਈਆ ਕਰਾਏ ਜਾਣਗੇ।ਉਨ੍ਹਾਂ ਸ਼ਹਿਰ ਦੇ ਬਾਕੀ ਮਸਲਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਤੇ ਪੱਤਰਕਾਰਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਦੀਵਾਲੀ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ।ਇਸ ਮੌਕੇ ਸੀਨੀਅਰ ਕਾਂਗਰਸ ਆਗੂ ਡਾ ਸੁਖਦੇਵ ਸ਼ਰਮਾ,ਬਲਾਕ ਪ੍ਰਧਾਨ ਕੈਪਟਨ ਬਹਾਦਰ ਸਿੰਘ,ਨਗਰ ਕੌਂਸਲ ਵਾਇਸ ਪ੍ਰਧਾਨ ਐਡਵੋਕੇਟ ਸੰਦੀਪ ਜੈਨ, ਕੌਂਸਲਰ ਸੁਦੇਸ਼ ਕੁਮਾਰ ਟੋਨੀ,ਪੱਤਰਕਾਰ ਜਤਿੰਦਰ ਸ਼ਰਮਾ ਮਲਕੀਤ ਸਿੰਘ,ਲਾਲਜੀ ਚੌਧਰੀ,ਯੋਗੇਸ਼ ਗੁਪਤਾ,ਪ੍ਰਦੀਪ ਸ਼ਰਮਾ, ਗੌਰਵ ਕੁਮਾਰ,ਹਰਪਾਲ ਭੱਟੀ,ਕਮਲਜੀਤ ਭਟੋਆ, ਹਰਪਾਲ ਮਾਂਗਾ,ਸੋਨੀਆ ਠਾਕੁਰ, ਹਰਦਿੰਦਰ ਦੀਪਕ, ਗੁਰਪ੍ਰੀਤ ਸਿੰਘ ਸਹੋਤਾ, ਭੁਪਿੰਦਰ ਰਾਜਾ,ਰਾਮ ਕੁਮਾਰ ਆਦਿ ਹਾਜ਼ਰ ਸਨ
ਸ.ਜੋਗਿੰਦਰ ਸਿੰਘ ਗਿਲਜੀਆਂ ਵਲੋਂ ਸਮੂਹ ਪੱਤਰਕਾਰਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ
- Post published:November 3, 2021