ਗੜ੍ਹਦੀਵਾਲਾ 14 ਦਸੰਬਰ (ਚੌਧਰੀ) : ਅੱਜ ਹਲਕਾ ਉੜਮੁੜ ਟਾਂਡਾ ਦੇ ਪਿੰਡ ਨੰਗਲ ਵਿਖੇ ਉੱਘੇ ਸਮਾਜ ਸੇਵੀ, ਗਰੀਬਾਂ ਦੇ ਮਸੀਹਾ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਰਦਾਰ ਮਨਜੀਤ ਸਿੰਘ ਦਸੂਹਾ ਦੇ ਹੱਕ ਵਿੱਚ ਪਿੰਡ ਵਾਸੀਆ ਦੀ ਭਰਵੀਂ ਮੀਟਿੰਗ ਹੋਈ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਅੱਜ ਸਾਡੇ ਕੋਲ ਮੌਕਾ ਹੈ ਕਿ 2022 ਵਿੱਚ ਇਹਨਾਂ ਰਿਵਾਇਤੀ ਪਾਰਟੀਆਂ ਕਾਂਗਰਸ ਤੇ ਬਾਦਲ ਦਲ ਨੂੰ ਲਾਂਭੇ ਕਰਕੇ ਪੰਜਾਬ ਦੇ ਹਿੱਤ ਵਾਲੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ ਤਾਂ ਜੋ ਪੰਜਾਬ ਦੀ ਡਿੱਗ ਰਹੀ ਸਾਖ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਲੰਮਾ ਸਮਾਂ ਰਾਜ ਕਰਨ ਵਾਲੀਆਂ ਪਾਰਟੀਆਂ ਕਾਂਗਰਸ ਤੇ ਬਾਦਲ ਦਲ ਨੇ ਗਰੀਬ ਲੋਕਾਂ ਨੂੰ ਸਿਰਫ ਆਟਾ ਦਾਲ ਦੀਆਂ ਸਕੀਮਾਂ ਵਿੱਚ ਉਲਝਾ ਕੇ ਗਰੀਬ ਲੋਕਾਂ ਦਾ ਸ਼ੋਸ਼ਣ ਕੀਤਾ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਕੋਈ ਗੱਲ ਨਹੀਂ ਕੀਤੀ, ਜਿਸ ਨਾਲ ਅੱਜ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ। ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ 2022 ਵਿੱਚ ਸੇਵਾ ਦਾ ਮੌਕਾ ਦਿਓ, ਮਨ ਵਿੱਚ ਹਲਕੇ ਨੂੰ ਤਰੱਕੀ ਵੱਲ ਲੈਕੇ ਜਾਣ ਦੇ ਨਾਲ ਨਾਲ ਹੋਰ ਵੀ ਬਹੁਤ ਵੱਡੇ ਅਰਮਾਨ ਹਨ ਜਿਸ ਨਾਲ ਗਰੀਬ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ, ਬੱਚਿਆਂ ਲਈ ਵਧੀਆ ਸਿੱਖਿਆ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਮਿਲ ਸਕਣ। ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਵਿਚ 24 ਘੰਟੇ ਅੱਗੇ ਹੋ ਕੇ ਕੰਮ ਕਰਨਗੇ। ਇਸ ਮੌਕੇ ਪਿੰਡ ਵਾਸੀਆਂ ਨੇ ਮਨਜੀਤ ਸਿੰਘ ਦਸੂਹਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਵਾਰ ਰਿਵਾਇਤੀ ਪਾਰਟੀਆਂ ਨੂੰ ਸਬਕ ਸਿਖਾ ਕੇ 2022 ਵਿੱਚ ਮਨਜੀਤ ਸਿੰਘ ਦਸੂਹਾ ਨੂੰ ਅੱਗੇ ਲਿਆਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸਰਪੰਚ ਸੋਮਾ ਦੇਵੀ, ਪੰਚ ਬਾਲ ਕਿਸ਼ਨ , ਪੰਚ ਚੰਚਲਾ ਦੇਵੀ, ਪੰਚ ਕਸ਼ਮੀਰੀ ਲਾਲ, ਪੰਚ ਰਾਜ ਕੁਮਾਰੀ, ਪੰਚ ਬੂਟਾ ਸਿੰਘ, ਲੰਬੜਦਾਰ ਗੁਰਨਾਮ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ, ਸੁਰਿੰਦਰ ਜਾਜਾ, ਲਖਵੀਰ ਸਿੰਘ ਖਾਲਸਾ, ਜੋਗਿੰਦਰ ਸ਼ਾਹਪੁਰ, ਸੰਦੀਪ ਗੋਲਡੀ, ਸੁਰਿੰਦਰ ਸਿੰਘ, ਪਰਵੀਨ ਕੁਮਾਰ, ਕਰਨ ਚੰਦ, ਰੌਸ਼ਨ ਲਾਲ, ਪਟਵਾਰੀ ਲਾਲ, ਬਲਵੀਰ ਸਿੰਘ, ਹਰਭਜਨ ਸਿੰਘ, ਗੁਰਮੇਲ ਸਿੰਘ, ਰਣਜੀਤ ਕੌਰ ਆਦਿ ਹਾਜ਼ਰ ਸਨ।