ਗੁਰਦਾਸਪੁਰ 18 ਦਸੰਬਰ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅੱਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ 11 ਗ੍ਰਾਮ ਹੈਰੋਇਨ ਅਤੇ 210 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਰਛਪਾਲ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਜਦੀਕ ਮੜੀਆ ਨਰਪੁਰ ਤੋ ਸ਼ੇਰਾ ਪੁੱਤਰ ਤਾਜ ਮਸੀਹ ਅਤੇ ਸਲਵਿਸਟਰ ਪੁੱਤਰ ਰਤਨ ਲਾਲ ਵਾਸੀਆਨ ਨਵੀਪੁਰ ਨੂੰ ਸ਼ੱਕ ਪੈਣ ਉੱਪਰ ਕਾਰ ਨੰਬਰ ਪੀ ਬੀ 10 ਬੀ ਐਫ ਈ ਈ 5382 ਸਮੇਤ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਨੋਜਵਾਨਾ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 6 ਗ੍ਰਾਮ ਹੈਰੋਇਨ ਬਰਾਮਦ ਹੋਈ । ਸਹਾਇਕ ਸਬ ਇੰਸਪੈਕਟਰ ਸੱਤਪਾਲ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬਸ ਸਟੈਂਡ ਧਾਰੀਵਾਲ ਤੋ ਕੁਨਾਲ ਉਰਫ ਰਿੰਕੀ ਪੁੱਤਰ ਸੰਦੀਪ ਕੁਮਾਰ ਵਾਸੀ ਧਾਰੀਵਾਲ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਧਾਰੀਵਾਲ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਯੂਸਫ ਮਸੀਹ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਕੁਨਾਲ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 5 ਗ੍ਰਾਮ ਹੈਰੋਇਨ ਬਰਾਮਦ ਹੋਈ । ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮਿਸ਼ਨ ਹੱਸਪਤਾਲ ਰੋਡ ਪੁੱਲੀ ਸੁਆ ਮਿਸ਼ਨ ਸਕੂਲ ਧਾਰੀਵਾਲ ਤੋ ਪਰਤੀਕ ਪੁੱਤਰ ਕੁਲਵੰਤ ਸਿੰਘ ਵਾਸੀ ਧਾਰੀਵਾਲ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਇਸ ਬਾਰੇ ਪੁਲਿਸ ਸਟੇਸ਼ਨ ਧਾਰੀਵਾਲ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਪਰਤੀਕ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 210 ਨਸ਼ੀਲੀਆ ਗੋਲ਼ੀਆਂ ਬਰਾਮਦ ਹੋਈਆ ।