ਗੁਰਦਾਸਪੁਰ 24 ਦਸੰਬਰ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅੱਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀ ਪੁਲਿਸ ਵੱਲੋਂ ਤਿੰਨ ਵਿਅਕਤੀਆ ਨੂੰ 10 ਗ੍ਰਾਮ ਹੈਰੋਇਨ ਅਤੇ 2000 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
ਸਹਾਇਕ ਸਬ ਇੰਸਪੈਕਟਰ ਸੁਰਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁਰਾਣੀ ਅਬਾਦੀ ਅਵਾਂਖਾ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੈਂਬਰ ਪੰਚਾਇਤ ਸੁਖਦੇਵ ਰਾਜ ਦੇ ਘਰ ਦੇ ਪਿੱਛੇ ਤੋ ਸੁਨੀਤਾ ਉਰਫ ਚੂਹੀ ਪਤਨੀ ਲੇਟ ਕਾਲਾ ਵਾਸੀ ਅਵਾਂਖਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 10 ਗ੍ਰਾਮ ਹੈਰੋਇਨ ਬਰਾਮਦ ਹੋਈ । ਸਹਾਇਕ ਸਬ ਇੰਸਪੈਕਟਰ ਸੱਤ ਪਾਲ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਕਾਦੀਆਵਾਲੀ ਜੋੜਾਛਤਰਾ ਤੋ ਜਸਵਿੰਦਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਸ਼ਮਸ਼ੇਰਪੁਰ ਅਤੇ ਕੰਵਲਜੀਤ ਪੁੱਤਰ ਬੂਟਾ ਰਾਮ ਵਾਸੀ ਬਦੇਸ਼ੇ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 06 ਬੀ ਏ 5870 ਸਮੇਤ ਕਾਬੂ ਕੀਤਾ ਇਹਨਾਂ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਉਕਤ ਵਿਅਕਤੀਆਂ ਪਾਸੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 2000 ਨਸ਼ੀਲੀਆ ਗੋਲ਼ੀਆਂ ਖੁੱਲ੍ਹੀਆਂ ਰੰਗ ਚਿੱਟਾ ਬਰਾਮਦ ਹੋਈਆ ।