Prime Punjab Times

Latest news
ਟੀ.ਬੀ.ਦੇ ਖਾਤਮੇ ਲਈ ਚਲਾਈ ਜਾਵੇਗੀ 100 ਰੋਜ਼ਾ ਮੁਹਿੰਮ : ਡਾ.ਹਰਜੀਤ ਸਿੰਘ सिविल अस्पताल दसूहा में 100 दिनों की टीवी मुक्त मुहिम की शुरुआत ਸਸਸਸ ਹਾਜੀਪੁਰ ਸਕੂਲ ਦੀਆਂ ਚਾਰ ਵਿਦਿਆਰਥਣਾਂ ਅਡਵੈਂਚਰ ਕੋਰਸ ਲਈ ਮੈਕਲੌਡਗੰਜ ਰਵਾਨਾ *ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ* ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਅੱਜ ਕੀਤਾ ਜਾਵੇਗਾ ਘਿਰਾਓ : ਸਾਂਝਾ ਅਧਿਆਪਕ ਮੋਰਚਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ ਡੀ.ਏ.ਵੀ ਪਬਲਿਕ ਗੜਦੀਵਾਲਾ ਦੇ ਵਿਦਿਆਰਥੀ ਰਵਜੋਤ ਸਿੰਘ ਨੇ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਮਾਰੀ ਬਾਜ਼ੀ ਖ਼ਾਲਸਾ ਕਾਲਜੀਏਟ ਸੀ.ਸੈ.ਸਕੂਲ ਗੜ੍ਹਦੀਵਾਲਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੇ ਵਿਸ਼ੇਸ਼ ਲੈਕਚਰ ਜਲ ਸਰੋਤ ਵਿਭਾਗ ਵੱਲੋਂ ਵਿਰਾਸਤੀ ਥਾਵਾਂ ’ਤੇ ਪ੍ਰੀ-ਵੈਡਿੰਗ,ਸ਼ੂਟਿੰਗ ਅਤੇ ਫੋਟੋ ਸ਼ੂਟ ਲਈ ਪਾਲਿਸੀ ਜਾਰੀ  थे हंस फाउंडेशन द्वारा पंजाब में स्वास्थ्य सुविधाएं

Home

ADVERTISEMENT
ADVERTISEMENT
ADVTISEMENT
ADVERTISEMENT
ADVERTISEMENT
You are currently viewing ਹੱਕ ਮੰਗਦੇ ਅਧਿਆਪਕਾਂ ‘ਤੇ ਤਸ਼ੱਦਦ ਦੇ ਵਿਰੋਧ ‘ਚ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਹੱਕ ਮੰਗਦੇ ਅਧਿਆਪਕਾਂ ‘ਤੇ ਤਸ਼ੱਦਦ ਦੇ ਵਿਰੋਧ ‘ਚ ਸਾਂਝੇ ਅਧਿਆਪਕ ਮੋਰਚੇ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਗੁਰਦਾਸਪੁਰ 14 ਦਸੰਬਰ, ( ਅਸ਼ਵਨੀ ):- ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਤੇ ਕੱਚੇ ਅਧਿਆਪਕਾਂ ਉੱਪਰ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਹੋ ਰਹੇ ਤਸ਼ੱਦਦ ਦੇ ਵਿਰੋਧ ਵਿਚ ਸਾਂਝੇ ਅਧਿਆਪਕ ਮੋਰਚੇ ਵੱਲੋਂ ਦਿੱਤੇ ਤਹਿਸੀਲ ਪੱਧਰੀ ਐਕਸ਼ਨਾਂ ਦੇ ਸੱਦੇ ਤਹਿਤ ਗੁਰਦਾਸਪੁਰ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਕੇ ਸਖ਼ਤ ਰੋਸ ਜ਼ਾਹਰ ਕੀਤਾ ਗਿਆ ਅਤੇ ਮਾਨਸਾ ਵਿਖੇ ਬੇਰੁਜ਼ਗਾਰਾਂ ਉੱਪਰ ਹੋਏ ਪੁੁਲਸੀਆ ਤਸ਼ੱਦਦ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਨ ਵਾਲੀ ਸ਼ਰਮਨਾਕ ਘਟਨਾ ਕਰਾਰ ਦਿੱਤਾ ਗਿਆ। ਮੋਰਚੇ ਨੇ ਕੱਚੇ ਮੁਲਾਜ਼ਮ ਪੱਕੇ ਕਰਨ, ਬੇਰੁਜ਼ਗਾਰਾਂ ਨੂੰ ਪੱਕਾ ਸਰਕਾਰੀ ਰੁਜ਼ਗਾਰ ਦੇਣ, ਨਵੀਆਂ ਭਰਤੀਆਂ ਮੁਕੰਮਲ ਕਰਨ ਅਤੇ ਮਾਨਸਾ ਲਾਠੀਚਾਰਜ਼ ਲਈ ਜ਼ਿੰਮੇਵਾਰ ਡੀ ਐੱਸ ਪੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਫੌਰੀ ਬਰਖਾਸਤ ਕਰਨ ਦੀ ਮੰਗ ਵੀ ਕੀਤੀ।
ਸਾਂਝੇ ਅਧਿਆਪਕ ਮੋਰਚੇ ਦੇ .ਹਰਜਿੰਦਰ ਸਿੰਘ…ਵਡਾਲਾ ਬਾਂਗਰ, ਕੁਲਦੀਪ ਪੂਰੇਵਾਲ, ਸੋਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧੌਂਸਮਈ ਨਕਸ਼ੇ ਕਦਮਾਂ ਉਪਰ ਹੀ ਚੱਲ ਰਹੀ ਹੈ। ਜਿਸ ਦਾ ਪ੍ਰਗਟਾਵਾ ਮੌਜੂਦਾ ਮੁੱਖ ਮੰਤਰੀ ਵੱਲੋਂ ਹੱਕ ਮੰਗਦੇ ਲੋਕਾਂ ਬਾਰੇ ਵੱਖ-ਵੱਖ ਸਟੇਜਾਂ ਤੋਂ ਕੀਤੀਆਂ ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਕਰਨ, ਸੰਘਰਸ਼ੀ ਲੋਕਾਂ ਉੱਪਰ ਪੁਲੀਸ ਕੇਸ ਦਰਜ ਕਰਨ ਅਤੇ ਡੀ.ਜੇ. ਚਲਾ ਕੇ ਲੋਕਾਂ ਦੀ ਆਵਾਜ਼ ਦਬਾਉਣ ਵਰਗੇ ਗ਼ੈਰਵਾਜਬ ਫ਼ੈਸਲਿਆਂ ਤੋਂ ਸਾਫ ਜ਼ਾਹਰ ਹੁੰਦਾ ਹੈ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਗੁਰਦਿਆਲ ਚੰਦ, ਦਿਲਦਾਰ ਭੰਡਾਲ, ਰਜਨੀ ਪ੍ਰਕਾਸ਼ ਬਲਵਿੰਦਰ ਕੌਰ ਨੇ ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮ ਸਮੇਤ ਸਿੱਖਿਆ ਪ੍ਰੋਵਾਈਡਰ, ਵਲੰਟੀਅਰ ਅਧਿਆਪਕ, ਆਈ.ਈ.ਵੀ, ਮੈਰੀਟੋਰੀਅਸ ਤੇ ਆਦਰਸ਼ ਸਕੂਲ ਸਟਾਫ, ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਾ ਹੋਸਟਲਾਂ ਦਾ ਸਟਾਫ ਅਤੇ ਨਾਨ ਟੀਚਿੰਗ ਕਰਮਚਾਰੀ ਬਿਨਾਂ ਸ਼ਰਤ ਵਿਭਾਗਾਂ ਵਿੱਚ ਪੱਕੇ ਕੀਤੇ ਜਾਣ, ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਬੇਰੁਜ਼ਗਾਰਾਂ ਲਈ ਪੱਕੇ ਸਰਕਾਰੀ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਸਿੱਖਿਆ ਵਿਭਾਗ ਵਿਚ ਸ਼ੁਰੂ ਕੀਤੀਆਂ ਨਵੀਂ ਭਰਤੀਆਂ (ਪ੍ਰੀ ਪ੍ਰਾਇਮਰੀ 8393, ਪ੍ਰਾਇਮਰੀ ਦੀਆਂ 2364, 6635 ਆਦਿ) ਫੌਰੀ ਪੂਰੀਆਂ ਕਰਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਅਤੇ ਸੈਕੰਡਰੀ ਵਿੱਚ ਸਾਰੇ ਵਿਸ਼ਿਆਂ ਦੀਆਂ ਬਣਦੀਆਂ ਸਾਰੀਆਂ ਖਾਲੀ ਅਸਾਮੀਆਂ ਅਨੁਸਾਰ ਨਵੀਂ ਭਰਤੀ ਦੇ ਇਸ਼ਤਿਹਾਰ ਜਾਰੀ ਕੀਤੇ ਜਾਣ।ਇਸ ਮੌਕੇ ਗੁਰਦਿਆਲ ਚੰਦ,ਸੁਭਾਸ਼ ਚੰਦਰ, ਅਮਰਜੀਤ ਕੋਠੇ,ਮਨਜੀਤ ਕਲਾਨੌਰ, ਅਸ਼ਵਨੀ ਫਜੂਪੁਰ,ਹਰਦੀਪਰਾਜ ਮਨੋਹਰ ਲਾਲ, ਸਤਨਾਮ ਸਿੰਘ, ਗੁਰਮੀਤ ਕੌਰ, ਪ੍ਰਦੀਪ ਕੁਮਾਰ, ਜੋਤ ਪ੍ਰਕਾਸ਼, ਜਸਪਾਲ ਸਿੰਘ, ਚਰਨਜੀਤ ਸਿੰਘ, ਕਮਲ ਕੁਮਾਰ, ਸੁਰਜੀਤ ਮਸੀਹ, ਰਣਜੀਤ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated