ਗੜ੍ਹਦੀਵਾਲਾ 24 ਦਸੰਬਰ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਾਤਾ ਗੁਜਰ ਕੌਰ ਅਤੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਚਲਾਏ ਗਏ ਧਾਰਮਿਕ ਸਮਾਗਮਾਂ ਦੀ ਲੜੀ ਅਧੀਨ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸ੍ਰੀ ਗਰਨਾ ਸਾਹਿਬ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਕਲਿਆਣ ਸਿੰਘ ਨੇ ਵਿਦਿਆਰਥੀਆਂ ਨੁੰ ਸਿੱਖ ਕੌਮ ਦੀਆਂ ਧਰਮ ਹੇਤ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਦੇ ਨਾਲ-ਨਾਲ ਗੁਰਬਾਣੀ ਦੁਆਰਾ ਦਰਸਾਏ ਸਿਧਾਤਾਂ ਨੂੰੁੰ ਆਪਣੇ ਜੀਵਨ ਵਿੱਚ ਉਤਾਰਨ ਦੀ ਪ੍ਰੇਰਨਾ ਵੀ ਦਿੱਤੀ। ਢਾਡੀ ਜਥੇ ਸੁਖਰਾਜ ਸਿੰਘ ਰਾਜਾ ਅਤੇ ਸਾਥੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਵਾਰ-ਗਾਇਨ ਦੁਆਰਾ ਬਿਆਨ ਕੀਤਾ ਗਿਆ।ਇਸ ਉਪਰੰਤ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ ਇਸ ਉਪਰੰਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਗੜ੍ਹਦੀਵਾਲਾ ਦੇ ਨੇੜਲੇ ਇਲਾਕਿਆਂ ਵਿੱਚ ਸਾਹਿਬਜਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਬੈਨਰਾਂ ਨਾਲ ਗੁਰਮਤਿ ਮਾਰਚ ਕੱਢਿਆ ਗਿਆ।ਜਿਸ ਦੌਰਾਨ ਵਿਦਿਆਰਥੀਆ ਨੇ ਗੁਰੂ ਗੋਬਿੰਦ ਸਿੰਘ ਤੇ ਸਾਹਿਬਜਾਦਿਆਂ ਦੀ ਸ਼ਹਾਦਤ ਨਾਲ ਸੰਬਧਿਤ ਸਲੋਗਨ ਅਤੇ ਸ਼ਬਦਾਂ ਦਾ ਗਾਇਨ ਕੀਤਾ। ਪ੍ਰਿੰਸੀਪਲ ਡਾ. ਮਲਕੀਤ ਸਿੰਘ ਜੀ ਨੇ ਅੰਤ ਵਿੱਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।ਸਟੇਜ ਦੀ ਜ਼ਿਮੈਵਾਰੀ ਪ੍ਰੋ. ਗੁਰਪਿੰਦਰ ਸਿੰਘ ਅਤੇ ਪ੍ਰੋ. ਜਤਿੰਦਰ ਕੌਰ (ਧਾਰਮਿਕ) ਨੇ ਨਿਭਾਈ।
ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਾਤਾ ਗੁਜਰ ਕੌਰ ਅਤੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ
- Post published:December 24, 2021