Prime Punjab Times

Latest news
ਪੁਲਿਸ ਵੱਲੋਂ 9 ਚੋਰੀ ਦੇ ਮੋਟਰਸਾਈਕਲਾਂ ਅਤੇ ਇੱਕ ਸਕੂਟੀ ਸਮੇਤ 2 ਵਿਅਕਤੀ ਗ੍ਰਿਫ਼ਤਾਰ : SHO ਸੁਖਜਿੰਦਰ ਸਿੰਘ ਅਣਪਛਾਤੇ ਨੌਜਵਾਨਾਂ ਵਲੋਂ ਦੇਰ ਰਾਤ ਇਮਲੀ ਮੁੱਹਲੇ ਵਿਚ ਕੋਈ ਧਮਾਕੇ ਵਾਲੀ ਚੀਜ਼ ਸੁੱਟੀ  ਸਸਸਸ ਹਾਜੀਪੁਰ ਵਿਖੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਖ਼ਾਲਸਾ ਕਾਲਜ ਵਿਖੇ 'ਅੰਤਰ-ਰਾਸ਼ਟਰੀ ਖੁਸ਼ਹਾਲੀ ਦਿਵਸ' ਮਨਾਇਆ ਗਿਆ KMS ਕਾਲਜ ਵਿਖੇ 2 ਰੋਜ਼ਾ ਸਪੋਰਟਸ ਮੀਟ ਦੀ ਸਮਾਪਤੀ - ਪ੍ਰਿੰਸੀਪਲ ਡਾ. ਸ਼ਬਨਮ ਕੌਰ *ਪੁਰਾਣੀ ਪੈਨਸ਼ਨ ਬਹਾਲੀ ਲਈ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਨੂੰ ਦਿੱਤਾ ਯਾਦ ਪੱਤਰ* ਨਸ਼ਿਆਂ ਵਿਰੁੱਧ’ ਬਟਾਲਾ ਪੁਲਿਸ ਨੇ ਜੀਵਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਦੀ ਕੋਠੀ ਢਾਹੀ,ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜ... ਸੀ-ਪਾਈਟ ਕੈਂਪ ਤਲਵਾੜਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਰੋਜ਼ਗਾਰ ਮੇਲਾ ਡਾ. ਉਬਰਾਏ ਵੱਲੋਂ ਸਮਾਜ ਸੇਵਾ ਦੇ ਪਰਉਪਕਾਰੀ ਕਾਰਜ ਜਾਰੀ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਲਈ ਡੈਡ ਬਾਡੀ ਫਰੀਜਰਾਂ ਦੀ ... *ਜਾਣੋ ਕਿਨ੍ਹਾਂ ਥਾਵਾਂ ਤੇ ਭਲਕੇ ਲਗੇਗਾ ਬਿਜਲੀ ਕੱਟ... ਪੜ੍ਹੋ ਵੇਰਵਾ*

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 24 ਦਸੰਬਰ(ਬਿਊਰੋ) :  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।
ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ ਦੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੈਰ ਲਾਇਸੰਸੀ ਅਸਲਾ, ਤੇਜ਼ ਧਾਰ ਟਾਕੂਆਂ ਨੂੰ ਚੁੱਕਣ ਆਦਿ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ ਅਤੇ ਮੀਟਿੰਗਾਂ ਆਦਿ ’ਤੇ ਲਾਗੂ ਨਹੀਂ ਹੋਵੇਗਾ। ਕਿਸੇ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਲਈ ਸਬੰਧਤ ਐਸ.ਡੀ.ਐਮ. ਪਾਸੋਂ ਲਿਖਤੀ ਪ੍ਰਵਾਨਗੀ ਵੀ ਜ਼ਰੂਰੀ ਹੈ। ਇਹ ਹੁਕਮ ਪੰਜਾਬ ਪੁਲਿਸ, ਹੋਮ ਗਾਰਡਜ਼, ਦੂਜੇ ਕਰਮਚਾਰੀਆਂ ਜੋ ਸਰਕਾਰੀ ਡਿਊਟੀ ’ਤੇ ਹੋਣ ਅਤੇ ਵਿਆਹ ਸ਼ਾਦੀਆਂ, ਮਾਤਮੀ ਸ਼ੋਕ ਸਮਾਗਮਾਂ ਜਾਂ ਸਰਕਾਰੀ ਫੰਕਸ਼ਨਾਂ/ਮੀਟਿੰਗਾਂ ’ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਵਲੋਂ ਮਕਾਨ ਮਾਲਕਾਂ, ਮਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਉਨ੍ਹਾਂ ਵਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਕਿਰਾਏ ’ਤੇ ਦਿੱਤੇ ਜਾਣ, ਉਨ੍ਹਾਂ ਵਿੱਚ ਰਹਿਣ ਵਾਲੇ ਵਿਅਕਤੀ ਦਾ ਨਾਂ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਕੀ ਵਿੱਚ ਤੁਰੰਤ ਦਰਜ ਕਰਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਪੈਸਟੀਸਾਈਡਜ਼ ਅਤੇ ਨਕਲੀ ਕੀਟਨਾਸ਼ਕਾਂ ਦਵਾਈਆਂ ਦੀ ਵਿਕਰੀ ਕਿਸੇ ਵੀ ਸੂਰਤ ਵਿੱਚ ਨਾ ਕਰਨ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਉਕਤ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਖੇ ਵੱਖ-ਵੱਖ ਜਥੇਬੰਦੀਆਂ ਅਤੇ ਆਮ ਜਨਤਾ ਵਲੋਂ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਕਤ ਹੁਕਮ 23 ਫਰਵਰੀ 2022 ਤੱਕ ਲਾਗੂ ਰਹਿਣਗੇ।

error: copy content is like crime its probhihated