Prime Punjab Times

Latest news
ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਵਿਸ਼ਵ ਹਿੰਦੀ ਦਿਵਸ ਸਕੂਲ ਖੇਡਾਂ ਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਖਿਡਾਰੀ ਸਨਮਾਨਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ : ਐਸ ਐਚ ਓ  ਜਸਵਿੰਦਰ ਸਿੰਘ ਹੋਏੇ ਪਦਉੱਨਤ...ਬਣੇ ASI ਸੜਕ ਸੁਰੱਖਿਆ ਮਹੀਨਾ : ਸੜਕ ਸੁਰੱਖਿਆ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇ : ਡਿਪਟੀ ਕਮਿਸ਼ਨਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਾਹਨਾਂ ਤੇ ਲਗਾਏ ਰਿਫਲੈਕਟਰ ਖਾਲਸਾ ਕਾਲਜ ਗੜ੍ਹਦੀਵਾਲਾ ਦੁਆਰਾ ਆਰਮੀ ਦਿਵਸ ਮਨਾਇਆ ਗਿਆ ਜਸਮੀਤ ਸਿੰਘ ਉੱਪਲ ਨੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਗਣਤੰਤਰ ਦਿਵਸ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ ਕਾਲਜ ਦੇ ਐੱਨ.ਐੱਸ.ਐੱਸ.ਯੂਨਿਟ ਵੱਲੋਂ ਚਾਇਨਾ ਡੋਰ ਦੀ ਵਰਤੋਂ ਦਾ ਕੀਤਾ ਵਿਰੋਧ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਜ਼ਿਲ੍ਹੇ ’ਚ ਹਥਿਆਰ ਕੈਰੀ ਕਰਨ ’ਤੇ ਲਗਾਈ ਪੂਰਨ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਜ਼ਿਲ੍ਹੇ ’ਚ ਹਥਿਆਰ ਕੈਰੀ ਕਰਨ ’ਤੇ ਲਗਾਈ ਪੂਰਨ ਪਾਬੰਦੀ

ਲਾਇਸੰਸੀ ਅਸਲਾ ਧਾਰਕਾਂ ਨੂੰ ਆਪਣੇ ਹਥਿਆਰ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 22 ਦਸੰਬਰ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਅਮਨ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 14 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜਿਲ੍ਹੇ ਵਿਚ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਨਾਲ ਲੈ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਆਦੇਸ਼ ਦਿੱਤੇ ਕਿ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਉਰਟੀ ਗਾਰਡ, ਪੈਟਰੋਲ ਪੰਪ ਮਾਲਕ, ਮਨੀ ਐਕਸਚੇਂਜ ਦੇ ਮਾਲਕ, ਜੁਵੈਲਰੀ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਤੇ ਕਿਸੇ ਇਵੈਂਟ ਵਿਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜੈਡ ਪਲਸ ਸੁਰੱਖਿਆ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

error: copy content is like crime its probhihated