Prime Punjab Times

Latest news
ਗੁਰਦੁਆਰਾ ਸਿੰਘ ਸਭਾ ਥਿੰਦਾ ਵਿੱਚ ਨਵੀਂ ਪੰਚਾਇਤ ਵੱਲੋਂ ਕੀਤੀ ਗਈ ਸ਼ੁਕਰਾਨੇ ਦੀ ਅਰਦਾਸ ਰੈਡ ਕ੍ਰਾਸ ਰੈਡ ਰੇਬਨ ਅਤੇ NSS ਦੇ ਵਲੰਟਰੀਆਂ ਵੱਲੋਂ HDFC ਬੈਂਕ ਦਸੂਆ ਦੀ ਐਸੋਸੀਏਸ਼ਨ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਨਿਰਧਾਰਤ ਮਿਤੀ 'ਚ ਬਦਲਾਅ ਰਮੇਸ਼ ਅਰੋੜਾ ਨੇ ਸੰਭਾਲੀ ਅਰੋੜਾ ਮਹਾਂਸਭਾ ਦੀ ਕਮਾਨ 105 ਸਾਲਾ ਰਾਮ ਲੁਭਾਇਆ ਦੀ ਅੰਤਿਮ ਅਰਦਾਸ ਵਿੱਚ ਪੱਤਰਕਾਰ ਭਾਈਚਾਰਾ ਅਤੇ ਰਾਜਨੀਤਕ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ... ਖੂਨਦਾਨ ਕਰਨਾ ਇੱਕ ਨਵੀਂ ਜ਼ਿੰਦਗੀ ਪ੍ਰਦਾਨ ਕਰਨ ਦੇ ਸਮਾਨ - ਸੋਮ ਪ੍ਰਕਾਸ਼ ਨੌਜਵਾਨ ਪੀੜੀ ਦਾ ਪੰਜਾਬ ਛੱਡਕੇ ਵਿਦੇਸ਼ ਜਾਣਾ ਪੰਜਾਬ ਦੀ ਆਰਥਿਕ ਮੰਦਹਾਲੀ ਦਾ ਵੱਡਾ ਕਾਰਨ ਹੈ : ਬੇਗਮਪੁਰਾ ਟਾਇਗਰ ਫੋਰਸ NRI ਸਰਬਜੀਤ ਕੌਰ ਦੇ ਪਰਿਵਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਬੂਟ,ਜੁਰਾਬਾਂ ਤੇ ਕੋਟੀਆਂ ਵੰਡੀਆਂ ਵਿਸ਼ਵਕਰਮਾ ਮੰਦਰ ਗੜ੍ਹਦੀਵਾਲਾ ਵਿਖੇ ਤਿੰਨ ਰੋਜ਼ਾ 34ਵਾਂ ਮਹਾਂਉਤਸਵ ਸ਼ਰਧਾਪੂਰਵਕ ਮਨਾਇਆ ਨਸੀਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ

Home

ADVERTISEMENT
ADVERTISEMENT
ADVTISEMENT
ADVERTISEMENT
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 25 ਦਸੰਬਰ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਗੈਰ ਕਾਨੂਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਲਾਉਣ ’ਤੇ ਪਾਬੰਦੀ, ਡੀਲਿਸਟ ਖੇਤਰ ਵਿੱਚ ਅੰਬ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਅਤੇ 18 ਐਮੂਨੀਸ਼ਨ ਡੀਪੂ ਉਚੀ ਬਸੀ ਦੀ ਬਾਹਰਲੀ ਚਾਰ ਦੀਵਾਰੀ ਦੇ 1000 ਗਜ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਕਿਸੇ ਤਰ੍ਹਾਂ ਦੀ ਉਸਾਰੀ ’ਤੇ ਪਾਬੰਦੀ ਮੁੱਖ ਤੌਰ ’ਤੇ ਸ਼ਾਮਲ ਹਨ।
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ।
ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ’ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿੱਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ ਲਗਾਈ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ  ਲਗਾਉਣ ’ਤੇ ਪਾਬੰਦੀ ਲਾਉਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।  ਇਸੇ ਤਰ੍ਹਾਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੂਸੀ ਬੰਨ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।
ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 23 ਫਰਵਰੀ, 2022 ਤੱਕ ਲਾਗੂ ਰਹਿਣਗੇ।

error: copy content is like crime its probhihated