Prime Punjab Times

Latest news
ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਦੀ ਗੰਭੀਰਤਾ ਨੂੰ ਲੈਂਦੇ ਹੋਏ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਦੀ ਗੰਭੀਰਤਾ ਨੂੰ ਲੈਂਦੇ ਹੋਏ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ

15 ਜਨਵਰੀ ਤੋਂ ਬਾਅਦ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਾਉਣ ਵਾਲੇ ਬਾਲਗ ਵਿਅਕਤੀਆਂ ਨੂੰ ਹੀ ਜਨਤਕ ਥਾਵਾਂ, ਬਾਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ’ਤੇ ਜਾਣ ਦੀ ਹੋਵੇਗੀ ਆਗਿਆ : ਅਪਨੀਤ ਰਿਆਤ

ਹੁਸ਼ਿਆਰਪੁਰ, 31 ਦਸੰਬਰ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 1973 ਦੀ ਧਾਰਾ 144 ਸੀ.ਆਰ.ਪੀ.ਸੀ. ਤੇ ਆਪਦਾ ਪ੍ਰਬੰਧਨ ਐਕਟ 2005 ਤਹਿਤ ਕੋਵਿਡ-19 ਦੇ ਨਵੇਂ ਵੈਰੀਐਂਟ ਓਮੀਕਰੋਨ ਦੀ ਗੰਭੀਰਤਾ ਨੂੰ ਲੈਂਦੇ ਹੋਏ 15 ਜਨਵਰੀ 2022 ਤੋਂ ਜ਼ਿਲ੍ਹੇ ਦੀ ਹੱਦ ਅੰਦਰ ਨਵੀਂਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਤਹਿਤ ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਨੇ ਕੋਵਿਡ ਬਚਾਅ ਸਬੰਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਨਹੀਂ ਲਗਾਈਆਂ, ਉਨ੍ਹਾਂ ਨੂੰ ਵਧੇਰੇ ਸਾਵਧਾਨੀਆਂ ਅਪਨਾਉਣ ਦੀ ਜ਼ਰੂਰਤ ਹੈ। ਇਸ ਲਈ ਬਾਲਗ ਵਿਅਕਤੀ ਜਿਨ੍ਹਾਂ ਨੇ ਹੁਣ ਤੱਕ ਕੋਵਿਡ ਬਚਾਅ ਸਬੰਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਨਹੀਂ ਲਗਾਈਆਂ ਹਨ, ਉਹ ਘਰਾਂ ਵਿਚ ਹੀ ਰਹਿਣਗੇ ਅਤੇ ਉਹ ਵਿਅਕਤੀ ਕਿਸੇ ਵੀ ਜਨਤਕ ਥਾਵਾਂ, ਬਾਜ਼ਾਰ, ਧਾਰਮਿਕ ਸਥਾਨਾਂ ਤੇ ਪਬਲਿਕ ਟਰਾਂਸਪੋਰਟ ਆਦਿ ਥਾਵਾਂ ’ਤੇ ਨਹੀਂ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਜਿਵੇਂ ਕਿ ਸਬਜੀ ਮੰਡੀ, ਦਾਣਾ ਮੰਡੀ, ਪਬਲਿਕ ਟਰਾਂਸਪੋਰਟ, ਪਾਰਕਾਂ, ਧਾਰਮਿਕ ਸਥਾਨਾਂ, ਮਾਲਜ਼, ਸ਼ਾਪਿੰਗ ਕੰਪਲੈਕਸ, ਹਟਸ, ਲੋਕਲ ਮਾਰਕੀਟ ਅਤੇ ਹੋਰ ਇਸ ਤਰ੍ਹਾਂ ਦੇ ਸਥਾਨਾਂ ’ਤੇ ਜਾਣ ਲਈ ਦੋਵੇਂ ਡੋਜ਼ਾਂ ਲਗਾ ਚੁੱਕੇ ਬਾਲਗ ਵਿਅਕਤੀਆਂ ਨੂੰ ਹੀ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਸ ਵਿਅਕਤੀ ਦੀ ਦੂਜੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ, ਬੋਰਡ, ਕਾਰਪੋਰੇਸ਼ਨ ਦਫ਼ਤਰਾਂ ਵਿਚ ਕੇਵਲ ਦੋਵੇਂ ਕੋਵਿਡ ਬਚਾਅ ਸਬੰਧੀ ਵੈਕਸੀਨ ਦੀਆਂ ਡੋਜ਼ਾਂ ਲਗਾ ਚੁੱਕੇ ਬਾਲਗ ਵਿਅਕਤੀਆਂ (ਸਮੇਤ ਉਨ੍ਹਾਂ ਦੇ ਕਰਮਚਾਰੀ) ਨੂੰ ਆਉਣ ਦੀ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਸ ਵਿਅਕਤੀ ਦੀ ਦੂਜੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ। ਹੋਟਲ, ਬਾਰ, ਰੈਸਟੋਰੈਂਟ, ਮਾਲ ਸ਼ਾਪਿੰਗ ਕੰਪਲੈਕਰ, ਸਿਨੇਮਾ ਹਾਲ, ਜਿਮ, ਫਿਟਨੈਸ ਕੇਂਦਰਾਂ ਵਿਚ ਕੇਵਲ ਦੋਵੇਂ ਕੋਵਿਡ ਬਚਾਅ ਸਬੰਧੀ ਵੈਕਸੀਨ ਦੀਆਂ ਡੋਜ਼ਾਂ ਲਗਾ ਚੁੱਕੇ ਬਾਲਗ ਵਿਅਕਤੀਆਂ (ਸਮੇਤ ਉਨ੍ਹਾਂ ਦੇ ਕਰਮਚਾਰੀ) ਨੂੰ ਆਉਣ ਦੀ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਸ ਵਿਅਕਤੀ ਦੀ ਦੂਜੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ। ਇਸੇ ਤਰ੍ਹਾਂ ਸਰਕਾਰੀ ਤੇ ਪ੍ਰਾਈਵੇਟ ਸੈਕਟਰ ਦੇ ਬੈਂਕਾਂ ਵਿਚ ਕੇਵਲ ਦੋਵੇਂ ਕੋਵਿਡ ਬਚਾਅ ਸਬੰਧੀ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਾ ਚੁੱਕੇ ਬਾਲਗ ਵਿਅਕਤੀਆਂ (ਸਮੇਤ ਕਰਮਚਾਰੀ) ਨੂੰ ਆਉਣ ਦੀ ਆਗਿਆ ਹੋਵੇਗੀ ਜਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਸ ਵਿਅਕਤੀ ਦੀ ਦੂਜੀ ਡੋਜ਼ ਡਿਊ ਨਹੀਂ ਹੈ, ਨੂੰ ਆਗਿਆ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਦੱਸਿਆ ਕਿ ਜਿਸ ਵਿਅਕਤੀ ਨੂੰ ਕੋਵੀਸ਼ੀਲਡ ਦੀ ਪਹਿਲੀ ਡੋਜ਼ ਲੈ ਲਈ ਹੈ, ਉਹ ਦੂਜੀ ਡੋਜ 84 ਦਿਨ ਬਾਅਦ ਲੈਣ ਲਈ ਯੋਗ ਹੁੰਦਾ ਹੈ। ਇਸ ਤਰ੍ਹਾਂ ਜਿਸ ਵਿਅਕਤੀ ਨੇ ਕੋਵੈਕਸੀਨ ਦੀ ਪਹਿਲੀ ਡੋਜ਼ ਲੈ ਲਈ ਹੈ, ਉਹ ਦੂਜੀ ਡੋਜ਼ 28 ਦਿਨ ਬਾਅਦ ਲਗਾਉਣ ਦੇ ਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਸਟੇਟਸ ਚੈਕ ਕਰਨ ਲਈ ਦੂਜੀ ਡੋਜ਼ ਦਾ (ਹਾਰਡ ਜਾਂ ਸਾਫਟ ਕਾਪੀ) ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਪਹਿਲਾ ਸਰਟੀਫਿਕੇਟ ਚੈਕ ਕਰਕੇ ਦੇਖਿਆ ਜਾ ਸਕਦਾ ਹੈ ਕਿ ਦੂਜੀ ਡੋਜ਼ ਕਦੋਂ ਲੱਗਣ ਵਾਲੀ ਹੈ। ਜਿਸ ਵਿਅਕਤੀ ਕੋਲ ਸਮਾਰਟ ਫੋਨ ਨਹੀਂ ਹੈ, ਉਹ ਕੋਵਿਨ ਪੋਰਟਲ ਵਲੋਂ ਵੈਕਸੀਨ ਲਗਾਉਣ ਤੋਂ ਬਾਅਦ  ਜੋ ਮੈਸਜ ਆਉਂਦਾ ਹੈ, ਉਸ ਨੂੰ ਸੰਭਾਲ ਕੇ ਰੱਖੇ ਅਤੇ ਜ਼ਰੂਰਤ ਪੈਣ ’ਤੇ ਦਿਖਾ ਸਕਦਾ ਹੈ। ਅਰੋਗਿਆ ਸੇਤੂ ਐਪ ਰਾਹੀਂ ਵੈਕਸੀਨੇਸ਼ਨ ਦਾ ਸਟੇਟਸ ਚੈਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਅਤੇ ਰਾਜ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਨਿਰਦੇਸ਼ਾਂ ਦੀ ਪਾਲਣਾ ਜਿਵੇਂ ਕਿ ਦੋ ਗਜ਼ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲੇ ’ਤੇ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ