Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦਾਸਪੁਰ ਦੇ ਸਲੱਮ ਏਰੀਆਂ ‘ਚ…

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦਾਸਪੁਰ ਦੇ ਸਲੱਮ ਏਰੀਆਂ ‘ਚ…

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦਾਸਪੁਰ ਦੇ ਸਲੱਮ ਏਰੀਆਂ ਵਿਚ ਲੋੜਵੰਦ ਲੋਕਾਂ ਨੂੰ ਵੰਡੇ ਕੰਬਲ

ਗੁਰਦਾਸਪੁਰ, 7 ਦਸੰਬਰ ( ਅਸ਼ਵਨੀ ) ਠੰਢ ਦੇ ਮੌਸਮ ਨੂੰ ਵੇਖਦਿਆਂ ਜਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵਲੋਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਜਾ ਰਹੇ ਹਨ, ਜਿਸ ਤਹਿਤ ਅੱਜ ਚੇਅਰਪਰਸਨ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ, ਗੁਰਦਾਸਪੁਰ ਸ੍ਰੀਮਤੀ ਸ਼ੇਹਲਾ ਕਾਦਰੀ ਧਰਮਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋ ਗੁਰਦਾਸਪੁਰ ਦੇ ਸਲੱਮ ਏਰੀਆ ਵਿਚ ਰਹਿੰਦੇ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ। ਇਸ ਮੌਕੇ ਡਾ. ਮੋਹਿਤ ਮਹਾਜਨ, ਚੇਅਰਮੈਨ ਗੋਲਡਨ ਇੰਸਟੀਚਿਊਟ ਗਰੁੱਪ ਆਫ ਗੁਰਦਾਸਪੁਰ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਅਤੇ ਜ਼ਿਲਾ ਰੈੱਡ ਕਰਾਸ ਦੇ ਸੈਕਟਰੀ ਰਾਜੀਵ ਕੁਮਾਰ ਠਾਕੁਰ ਵੀ ਮੋਜੂਦ ਸਨ।

ਇਸ ਮੌਕੇ ਸ੍ਰੀਮਤੀ ਸ਼ੇਹਲਾ ਕਾਦਰੀ ਨੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਲੋਕਾਂ ਦੀ ਹਮੇਸ਼ਾ ਵੱਧਚੜ੍ਹ ਕੇ ਮਦਦ ਕੀਤੀ ਜਾਂਦੀ ਹੈ ਅਤੇ ਹੁਣ ਸਰਦੀ ਦੇ ਮੌਸਮ ਨੂੰ ਵੇਖਦਿਆਂ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਜਾ ਰਹੇ ਹਨ। ਉਨਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਨੇ ਹਮੇਸ਼ਾ ਮਾਨਵਤਾ ਦੀ ਭਲਾਈ ਲਈ ਕੰਮ ਕੀਤੇ ਹਨ। ਸੁਸਾਇਟੀ ਵਲੋਂ ਲੋੜਵੰਦਾਂ ਲੋਕਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਇਕਲ, ਬਨਾਉਟੀ ਅੰਗ ਆਦਿ ਦੀ ਸਹਾਇਤੀ ਕੀਤੀ ਜਾਾਂਦੀ ਹੈ।

ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਨੂੰ ਹਰ ਹਫਤੇ ਲਗਾਤਾਰ ਮੁਫਤ ਮੈਡੀਕਲ ਕੈਂਪ ਲਗਾ ਕੇ ਮਰੀਜਾਂ ਦਾ ਚੈੱਕਅੱਪ ਕਰਕੇ ਉਨਾਂ ਨੂੰ ਮੁਫਤ ਦਵਾਈਆਂ ਵੰਡੀਆਂ ਜਾਂਦੀਆਂ ਹਨ। ਉਨਾਂ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੋਰਾਨ ਵੀ ਜਿਲਾ ਰੈੱਡ ਕਰਾਸ ਨੇ ਬਾਖੂਬੀ ਰੋਲ ਨਿਭਾਇਆ ਅਤੇ ਜ਼ਿਲਾ ਵਾਸੀਆਂ ਅਤੇ ਖਾਸਕਰਕੇ ਰਾਵੀ ਦਰਿਆ ਤੋਂ ਪਾਰ ਰਹਿੰਦੇ ਲੋਕਾਂ ਦੀ ਮਦਦ ਕੀਤੀ ਗਈ ਸੀ।