Prime Punjab Times

Latest news
ਪੁਲਿਸ ਨੇ ਵਿਦੇਸ਼ੀ ਪਿਸਟਲ,ਦੋ ਮੈਗਜ਼ੀਨ ਅਤੇ ਦਸ ਰੌਂਦ ਜਿੰਦਾ ਸਮੇਤ 1 ਦੋਸ਼ੀ ਨੂੰ ਕੀਤਾ ਕਾਬੂ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ ਰੇਲਵੇ ਸਟੇਸ਼ਨ ਦਸੂਹਾ ਵਿਖੇ "ਸਵੱਛਤਾ ਹੀ ਸੇਵਾ" ਮੁਹਿੰਮ ਅਧੀਨ ਕੀਤੀ ਸਫ਼ਾਈ ਸਰਬ ਨੌਜਵਾਨ ਸਭਾ ਵਲੋਂ ਐਤਵਾਰ ਨੂੰ ਹੋਣ ਵਾਲੇ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਪ੍ਰਭੂ ਸ੍ਰੀ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ : ਐਡਵੋਕੇਟ ਅਮਨਦੀਪ ਜੈਂਤੀਪੁਰ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਗਾਂਧੀ ਜਯੰਤੀ ਮਨਾਈ ਗਈ - ਚੌਧਰੀ ਕੁਮਾਰ ਸੈਣੀ ਖੇਡਾਂ ਵਤਨ ਪੰਜਾਬ ਦੀਆਂ ਚ ਜ਼ਿਲ੍ਹਾ ਗੁਰਦਾਸਪੁਰ ਗਤਕਾ ਐਸੋਸੀਏਸ਼ਨ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ ਭਾਜਪਾ ਸਰਕਾਰ,,,,, ਅਸ਼ਵਨੀ ਕੁਮਾਰ ਲੱਖਣ ਕਲਾਂ ਸੁਖਜਿੰਦਰ ਸਿੰਘ ਪਿੰਡ ਕੰਗਮਾਈ ਦੇ ਬਣੇ ਨੰਬਰਦਾਰ ਪੰਜਾਬ ਪੰਚਾਇਤੀ ਚੋਣਾਂ 2024 ਦੀਆਂ ਵੋਟਰ ਸੂਚੀਆਂ ਵਿੱਚ ਆਮ ਆਦਮੀ ਸਰਕਾਰ ਡਰ ਕਾਰਨ ਕਰ ਰਹੀ ਬਹੁਤ ਵੱਡੀ ਹੇਰਾਫੇਰੀ -ਸੋਮ ...

Home

You are currently viewing ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਡਿਪਟੀ ਕਮਿਸ਼ਨਰ

ਕਿਹਾ, ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ’ਤੇ ਸੁਵਿਧਾ ਕੈਂਪ 16 ਤੇ 17 ਨੂੰ

ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਕੀਤੀ ਅਪੀਲ

ਹੁਸ਼ਿਆਰਪੁਰ, 14 ਦਸੰਬਰ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ’ਤੇ ਸੁਵਿਧਾ ਕੈਂਪ 16 ਅਤੇ 17 ਦਸੰਬਰ ਨੂੰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਗੜ੍ਹਸ਼ੰਕਰ ਦਾ 16 ਅਤੇ 17 ਦਸੰਬਰ ਨੂੰ ਦੋ ਦਿਨਾਂ ਸੁਵਿਧਾ ਕੈਂਪ ਸਰਦਾਰ ਬਲਵੰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਵਿਖੇ ਲੱਗੇਗਾ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਸਬ-ਡਵੀਜ਼ਨ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਵਿਖੇ 16 ਦਸੰਬਰ ਨੂੰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਿਹ ਸਿੰਘ ਵਿਖੇ 17 ਦਸੰਬਰ ਨੂੰ ਲਗਾਇਆ ਜਾਵੇਗਾ। ਇਸੇ ਤਰ੍ਹਾਂ ਮੁਕੇਰੀਆਂ ਸਬ-ਡਵੀਜ਼ਨ ਦਾ ਕੈਂਪ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ 16 ਨੂੰ ਅਤੇ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ 17 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 16 ਅਤੇ 17 ਦਸੰਬਰ ਨੂੰ ਦੋ ਰੋਜ਼ਾ ਸਬ-ਡਵੀਜ਼ਨ ਦਸੂਹਾ ਦਾ ਕੈਂਪ ਦਾਣਾ ਮੰਡੀ ਦਸੂਹਾ ਵਿਖੇ ਲਗਾਇਆ ਜਾ ਰਿਹਾ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਬਿਜਲੀ ਮੁਆਫ਼ੀ ਤੇ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਯੋਜਨਾਵਾਂ ਦਾ ਲਾਭ ਦੇਣ ਅਤੇ ਉਨ੍ਹਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਲਈ ਹੀ ਇਹ ਸਬ-ਡਵੀਜ਼ਨ ਪੱਧਰ ’ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਕੈਂਪਾਂ ਵਿਚ ਹਾਜ਼ਰ ਰਹਿਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਵਿਧਾ ਕੈਂਪਾਂ ਵਿਚ 2 ਕਿਲੋ ਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ, 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਘਰ ਦੀ ਸਥਿਤੀ ਕੱਚਾ-ਪੱਕਾ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ, ਐਲ.ਪੀ.ਜੀ. ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ., ਬੀ.ਸੀ. ਕਾਰਪੋਰੇਸ਼ਨ, ਬੈਂਕ ਫਿੰਕੋ ਤੋਂ ਕਰਜ਼ਾ, ਬੱਸ ਪਾਸ, ਵੇਟਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜਾਬ ਕਾਰਡ, ਪੈਂਡਿੰਗ ਸੀ.ਐਲ.ਯੂ. ਨਕਸ਼ੇ ਆਦਿ ਤੋਂ ਇਲਾਵਾ ਹੋਰ ਵੀ ਸਕੀਮਾਂ/ਸਹੂਲਤਾਂ ਦਾ ਲਾਭ ਪਹੁੰਚਾਇਆ ਜਾਵੇਗਾ।

error: copy content is like crime its probhihated