Prime Punjab Times

Latest news
*ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ*  ਸਕੂਲ ਸਮਾਂ 31 ਜਨਵਰੀ ਤੱਕ 10 ਤੋਂ 3 ਕਰੇ ਪੰਜਾਬ ਸਰਕਾਰ - ਗੋਰਮਿੰਟ ਟੀਚਰਜ਼ ਯੂਨੀਅਨ ਸੀ.ਐੱਚ.ਸੀ.ਭੂੰਗਾ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਪੁਲਿਸ ਸਟੇਸ਼ਨ ਗੜ੍ਹਦੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਦਫ਼ਤਰਾਂ ‘ਚ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕਰਨ ਦੀ ਤਾਕੀਦ KMS ਕਾਲਜ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ- ਪ੍ਰਿੰਸੀਪਲ ਡਾ.ਸ਼ਬਨਮ ਕੌਰ ਬਾਲ ਭਿੱਖਿਆ ਖਿਲਾਫ਼ ਜ਼ਿਲ੍ਹਾ ਟਾਸਕ ਫੋਰਸ ਦੀ ਸਖ਼ਤ ਕਾਰਵਾਈ, ਦੋ ਬੱਚੇ ਕਰਵਾਏ ਗਏ ਮੁਕਤ ਗਣਤੰਤਰ ਦਿਵਸ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਸਰਗਰਮ : ਆਸ਼ਿਕਾ ਜੈਨ ਖਾਲਸਾ ਕਾਲਜ ਵਿੱਚ ਐਨ.ਐੱਸ.ਐੱਸ. ਕੈਂਪ ਦਾ ਆਖਰੀ ਦਿਨ ਮਨਾਇਆ ਗਿਆ ਸਤਿਗੁਰੂ ਬਾਵਾ ਲਾਲ ਦਿਆਲ ਜੀ ਦੇ 671ਵੇਂ ਜਨਮ ਉਤਸਵ ਦੀਆਂ ਤਿਆਰੀਆਂ ਜੋਰਾਂ ‘ਤੇ
ADVERTISEMENT
You are currently viewing ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ 29539 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ

ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ 29539 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ

ਪਠਾਨਕੋਟ(ਤਰੁਣ ਸਣਹੋਤਰਾ)

ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਵੱਲੋਂ 29539 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ

ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਹੁਣ ਤੱਕ 65 ਪ੍ਰਤੀਸਤ ਝੋਨੇ ਦੀ ਹੋ ਚੁੱਕੀ ਹੈ ਲਿਫਟਿੰਗ

ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

 21,ਅਕਤੂਬਰ : ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ। ਜਿਲ੍ਹੇ ਅੰਦਰ ਸਥਿਤ ਵੱਖ ਵੱਖ ਮੰਡੀਆਂ ਵਿੱਚ ਕੁਲ ਹੁਣ ਤੱਕ 29935 ਮੀਟਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 29539 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਹੁਣ ਤੱਕ 65 ਪ੍ਰਤੀਸਤ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 12830 ਮੀਟਰਕ ਟਨ,ਮਾਰਕਫੈੱਡ ਵੱਲੋਂ 6393 ਮੀਟਰਕ ਟਨ,ਪਨਸਪ ਵੱਲੋਂ 5328 ਮੀਟਰਕ ਟਨ, ਵੇਅਰ ਹਾਊਸ ਵੱਲੋਂ 3371 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 1617 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਚਿੱਤ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਫਸਲ ਵੇਚਣ ਤੇ ਮੰਡੀਕਰਨ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਨ, ਮਨੁੱਖ ਅਤੇ ਜੀਵ-ਜੰਤੂਆਂ ਦੀ ਸਿਹਤ ਸੰਭਾਲ ਲਈ ਪਰਾਲੀ ਨਾ ਸਾੜ ਕੇ ਸਗੋਂ ਖੇਤ ਵਿੱਚ ਹੀ ਵਾਹੁਣ ਜਾਂ ਗੱਠਾਂ ਬਣਾ ਕੇ ਪਰਾਲੀ ਪ੍ਰਬੰਧਨ ਦੀ ਅਪੀਲ ਵੀ ਕੀਤੀ।

error: copy content is like crime its probhihated