Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

ਜ਼ੁਲਮਾਂ ਦੇ ਸ਼ਿਕਾਰ ਬੱਚਿਆਂ ਲਈ 1098 ਚਾਈਲਡ ਹੈਲਪਲਾਈਨ ਬਣੀ ਵਰਦਾਨ

ਬੱਚਿਆਂ ‘ਤੇ ਹੋਰ ਰਹੇ ਜੁਲਮਾਂ ਨੂੰ ਰੋਕਣ ਲਈ 1098 ਨੰਬਰ ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ

ਬਟਾਲਾ, 16 ਦਸੰਬਰ ( ਅਵਿਨਾਸ਼ ) – ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਡੀ.ਪੀ.ਓ. ਬਟਾਲਾ ਸ੍ਰੀ ਵਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ ’ਤੇ ਇਹ ਸਹੂਲਤ 24 ਘੰਟੇ ਉਪਲੱਬਧ ਹੈ ਅਤੇ ਹੈਲਪ ਲਾਈਨ ਵੱਲੋਂ ਇਹ ਸਹਾਇਤਾ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਵਾਂ ਵਿਚ ਦਿੱਤੀ ਜਾ ਰਹੀ ਹੈ।

        ਸੀ.ਡੀ.ਪੀ.ਓ. ਬਟਾਲਾ ਸ੍ਰੀ ਵਰਿੰਦਰ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਹੈਲਪ ਲਾਈਨ ਬਾਲ ਮਜ਼ਦੂਰੀ ਕਰਦੇ ਬੱਚਿਆਂ, ਬੇਸਹਾਰਾ ਬੱਚਿਆਂ, ਘਰੋਂ ਕੱਢੇ ਬੱਚਿਆਂ, ਵੱਖ-ਵੱਖ ਜੁਲਮਾਂ ਦੇ ਸ਼ਿਕਾਰ ਬੱਚਿਆਂ, ਮਾਨਸਿਕ ਤੇ ਸਰੀਰਕ ਤੌਰ ‘ਤੇ ਬਿਮਾਰ ਬੱਚਿਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚਾਈਲਡ ਹੈਲਪ ਲਾਈਨ ਉੱਪਰ ਕਿਸੇ ਵੀ ਸਥਾਨ ਤੋਂ ਕਿਸੇ ਵੀ ਸਮੇਂ ਮੁਫਤ ਫੋਨ ਕੀਤਾ ਜਾ ਸਕਦਾ ਹੈ। ਉਨਾਂ ਅੱਗੇ ਦੱਸਿਆ ਕਿ ਚਾਈਲਡ ਲਾਈਨ ਵੱਲੋਂ ਬੱਚਿਆਂ ਨਾਲ ਸਬੰਧਤ ਸਲਾਹ ਮਸ਼ਵਰਾ, ਬੱਚਿਆਂ ਦੇ ਰਹਿਣ ਦੀ ਸੁਵਿਧਾ, ਅੱਤਿਆਚਾਰਾਂ ਤੋਂ ਸੁਰੱਖਿਆ, ਡਾਕਟਰੀ ਸਹਾਇਤਾ, ਵਜ਼ੀਫਾ, ਕਾਨੂੰਨੀ ਸਹਾਇਤਾ, ਰਿਹਾਇਸ਼ ਦੀ ਸਹੂਲਤ ਅਤੇ ਗੁਆਚੇ ਬੱਚੇ ਨੂੰ ਲੱਭਣ ਤੇ ਉਸਨੂੰ ਘਰ ਵਾਪਸ ਪਹੁੰਚਾਉਣ ਦੀ ਸੇਵਾ ਵੀ ਦਿੱਤੀ ਜਾਂਦੀ ਹੈ।

        ਸ੍ਰੀ ਗਿੱਲ ਨੇ ਅੱਗੇ ਦੱਸਿਆ ਕਿ ਇਹ ਚਾਈਲਡ ਹੈਲਪ ਲਾਈਨ ਰਾਸ਼ਟਰ ਪੱਧਰ ‘ਤੇ ਚੱਲ ਰਹੀ ਹੈ ਅਤੇ ਬੱਚਿਆਂ ‘ਤੇ ਜੁਲਮਾਂ ਨੂੰ ਰੋਕਣ ਲਈ ਇਹ ਹੈਲਪ ਲਾਈਨ ਬਹੁਤ ਸਹਾਈ ਹੋ ਰਹੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਦੇ ਆਲੇ-ਦੁਆਲੇ ਕਿਸੇ ਬੱਚੇ ਨਾਲ ਜੁਲਮ ਹੋ ਰਹੇ ਹੋਣ ਜਾਂ ਖੁਦ ਬੱਚੇ ਇਸ ਗੱਲ ਦੀ ਸਮਝ ਰੱਖਦੇ ਹੋਣ ਤਾਂ ਉਹ 1098 ਨੰਬਰ ਡਾਈਲ ਕਰਕੇ ਆਪਣੀ ਮੁਸ਼ਕਲ ਜਾਂ ਸ਼ਿਕਾਇਤ ਦਰਜ ਕਰਾ ਸਕਦੇ ਹਨ, ਜਿਸ ਉਪਰ ਫੌਰੀ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ।