Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ’ਤੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਗਿਆ ਜਾਗਰੂਕ

ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ’ਤੇ ਪੁਲਿਸ ਅਧਿਕਾਰੀਆਂ ਨੂੰ ਕੀਤਾ ਗਿਆ ਜਾਗਰੂਕ

ਹੁਸ਼ਿਆਰਪੁਰ(ਬਿਊਰੋ) 

–ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੁਲਿਸ ਲਾਈਨ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

–ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਦਾ ਕੀਤਾ ਨਿਰੀਖਣ

9 ਦਸੰਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਵਿਚ ਅੱਜ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ’ਤੇ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਪੈਨਲ ਐਡਵੋਕੇਟ ਸੰਦੀਪ ਕੁਮਾਰ ਅਤੇ ਪੈਰਾਲੀਗਲ ਵਲੰਟੀਅਰ ਪਵਨ ਕੁਮਾਰ ਨੇ ਸੰਬੋਧਨ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਇਸ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਰਿਸ਼ਵਤ ਲੈਣਾ ਅਤੇ ਦੇਣਾ ਦੋਵੇਂ ਕਾਨੂੰਨੀ ਅਪਰਾਧ ਹਨ। ਉਨ੍ਹਾਂ ਦੱਸਿਆ ਕਿ ਉਪ ਮੰਡਲ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਚ ਵੀ ਅੱਜ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮਨਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ 11 ਫਰਵਰੀ 2023 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਗਰੂਕ ਕੀਤਾ।

ਇਸ ਤੋਂ ਇਲਾਵਾ ਅੱਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਵੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕੇਂਦਰੀ ਜੇਲ੍ਹ ਦੇ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਨਾਲ ਹੀ ਹਵਾਲਾਤੀਆਂ ਦੇ ਕੇਸਾਂ ਵਿਚ ਨਿਯੁਕਤ ਕੀਤੇ ਗਏ ਐਡਵੋਕੇਟਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ। ਉਨ੍ਹਾਂ ਸੁਪਰਡੈਂਟ ਕੇਂਦਰੀ ਜੇਲ੍ਹ ਅਨੁਰਾਗ ਕੁਮਾਰ ਆਜ਼ਾਦ ਤੋਂ ਕੇਂਦਰੀ ਜੇਲ੍ਹ ਵਿਚ ਨਵੇਂ ਦਾਖਲ ਹੋਏ ਹਵਾਲਤੀਆਂ ਬਾਰੇ ਵਿਚ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਸੁਪਰਡੈਂਟ ਸਰਬਜੀਤ ਸਿੰਘ, ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।