Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਨੂੰ ਸੀ.ਆਈ.ਏ. ਸਟਾਫ ਪੁਲਿਸ ਨੇ ਕੀਤਾ ਕਾਬੂ

ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਨੂੰ ਸੀ.ਆਈ.ਏ. ਸਟਾਫ ਪੁਲਿਸ ਨੇ ਕੀਤਾ ਕਾਬੂ

ਫਗਵਾੜਾ ( ਲਾਲੀ ਦਾਦਰ)

ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਨੂੰ ਸੀ.ਆਈ.ਏ. ਸਟਾਫ ਪੁਲਿਸ ਨੇ ਕੀਤਾ ਕਾਬੂ

30 ਅਕਤੂਬਰ : ਐਸ.ਐਸ.ਪੀ. ਕਪੂਰਥਲਾ ਸ੍ਰੀ ਨਵਨੀਤ ਸਿੰਘ ਬੈਂਸ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਆਈ.ਏ. ਸਟਾਫ ਫਗਵਾੜਾ ਦੇ ਇੰਚਾਰਜ ਐਸ.ਆਈ. ਪਰਮਜੀਤ ਸਿੰਘ ਦੀ ਅਗਵਾਈ ‘ਚ ਐਸ.ਐਚ.ਓ. ਜਸਪਾਲ ਸਿੰਘ ਥਾਣਾ ਸੁਲਤਾਨਪੁਰ ਲੋਧੀ ਅਤੇ ਐਸ.ਐਚ.ਓ. ਹਰਜੀਤ ਸਿੰਘ ਥਾਣਾ ਰਾਵਲਪਿੰਡੀ ਦੀਆਂ ਟੀਮਾਂ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਪਰਮਜੀਤ ਕੌਰ ਉਰਫ ਬੰਬੋ ਪਤਨੀ ਆਤਮਾ ਸਿੰਘ ਵਾਸੀ ਸੈਂਚ ਥਾਣਾ ਸੁਲਤਾਨਪੁਰ ਲੋਧੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗਿਰਫਤਾਰ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ ਫਗਵਾੜਾ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਉਕਤ ਮਹਿਲਾ ਦਾ ਲੜਕਾ ਅਮਨਦੀਪ ਸਿੰਘ ਉਰਫ ਅਮਨਾ ਪਹਿਲਾਂ ਹੀ ਨਸ਼ੇ ਦੇ ਵਪਾਰ ‘ਚ ਜੇਲ੍ਹ ਵਿਚ ਬੰਦ ਹੈ। ਕਾਬੂ ਸ਼ੁਦਾ ਮਹਿਲਾ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-61-85 ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਐਸ.ਆਈ. ਪਰਮਜੀਤ ਸਿੰਘ ਅਨੁਸਾਰ ਮਹਿਲਾ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਨਸ਼ੇ ਦੀ ਹੋਰ ਬ੍ਰਾਮਦਗੀ ਹੋਣ ਦੀ ਵੀ ਸੰਭਾਵਨਾ ਹੈ।