Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਆਪਣੇ ਦੰਦਾਂ ਦੀ ਦੇਖਭਾਲ ਕਰੋ ਅਤੇ ਉਹ ਤੁਹਾਡੀ ਦੇਖਭਾਲ ਕਰਨਗੇ : ਡਾ.ਨਤਾਸ਼ਾ ਅੱਤਰੀ

ਆਪਣੇ ਦੰਦਾਂ ਦੀ ਦੇਖਭਾਲ ਕਰੋ ਅਤੇ ਉਹ ਤੁਹਾਡੀ ਦੇਖਭਾਲ ਕਰਨਗੇ : ਡਾ.ਨਤਾਸ਼ਾ ਅੱਤਰੀ

ਬਟਾਲਾ (ਅਵਿਨਾਸ਼ ਸ਼ਰਮਾ)

ਆਪਣੇ ਦੰਦਾਂ ਦੀ ਦੇਖਭਾਲ ਕਰੋ ਅਤੇ ਉਹ ਤੁਹਾਡੀ ਦੇਖਭਾਲ ਕਰਨਗੇ : ਡਾ.ਨਤਾਸ਼ਾ ਅੱਤਰੀ

17 ਅਕਤੂਬਰ : ਅੱਜ ਪ੍ਰਾਇਮਰੀ ਹੈਲਥ ਸੈਂਟਰ ਰਣਜੀਤ ਬਾਗ ਵਿਖੇ ਮੈਡੀਕਲ ਅਫ਼ਸਰ ਡੈਂਟਲ ਡਾ.ਨਤਾਸ਼ਾ ਅੱਤਰੀ (ਐਮ.ਡੀ. ਐਸ) ਵੱਲੋਂ ਬ੍ਰੇਨਸਟਰ ਸਕੂਲ ਦੇ ਵਿਦਿਆਰਥੀਆਂ ਦਾ ਡੈਂਟਲ ਚੈੱਕਅੱਪ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸ. ਜਤਿੰਦਰ ਪਾਲ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਵਿਦਿਆਰਥੀਆਂ ਦੀ ਓਰਲ ਹੈਲਥ ਦੀ ਮਹੱਤਤਾ ਨੂੰ ਸਮਝਦੇ ਹੋਏ ਵਿਦਿਆਰਥੀਆਂ ਦੇ ਓਰਲ ਹੈਲਥ ਚੈਕਅੱਪ ਲਈ ਸਹਿਯੋਗ ਦਿੱਤਾ। ਏਸ ਮੌਕੇ ਡਾ. ਨਤਾਸ਼ਾ ਅੱਤਰੀ ਨੇ ਸਕੂਲੀ ਵਿਦਿਆਰਥੀਆਂ ਅਤੇ ਨਾਲ ਆਏ ਅਧਿਆਪਕਾਂ ਨੂੰ ਚੈੱਕਅਪ ਕਰਨ ਉਪਰੰਤ ਬੱਚਿਆਂ ਦੇ ਦੰਦਾਂ ਦੀਆਂ ਬੀਮਾਰੀਆਂ ਅਤੇ ਇਲਾਜ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਸਕੂਲੀ ਵਿਦਿਆਰਥੀਆਂ ਦੇ ਦੰਦਾਂ ਦੇ ਚੈੱਕਅੱਪ ਜ਼ਰੂਰੀ ਹਨ ਤਾਂ ਜੋ ਦੰਦਾਂ ਦੀ ਸਿਹਤ ਪ੍ਰਤੀ ਸਚੇਤ ਕੀਤਾ ਜਾ ਸਕੇ ਅਤੇ ਛੋਟੀ ਉਮਰ ਵਿਚ ਹੀ ਇਹ ਉਹਨਾਂ ਦੀ ਆਦਤ ਵਿਚ ਸ਼ਾਮਲ ਹੋ ਜਾਵੇ। ਇਸ ਮੌਕੇ ਤੇ ਬੀ.ਈ.ਈ. ਸੰਦੀਪ ਕੌਰ ਨੇ ਵਿਦਿਆਰਥੀਆਂ ਦੇ ਚੈੱਕਅਪ ਲਈ ਪੂਰਨ ਸਹਿਯੋਗ ਦਿੱਤਾ ਅਤੇ ਦੱਸਿਆ ਕਿ ਹਾਲ ਹੀ ਵਿੱਚ ਡਾ. ਨਤਾਸ਼ਾ ਅੱਤਰੀ ਨੂੰ ਜਿਲਾ ਪ੍ਰਸ਼ਾਸ਼ਨ ਵੱਲੋਂ 96ਵੇਂ ਅਚੀਵਰਸ ਪ੍ਰੋਗਰਾਮ ਸਟੋਰੀਜ਼ ਆਫ਼ ਦਾ ਚੈਂਪੀਅਨਜ਼ ਆਫ਼ ਗੁਰਦਾਸਪੁਰ ਵਿੱਚ ਬਤੌਰ ਅਚੀਵਰ ਹਿੱਸਾ ਬਣਨ ਦਾ ਮੌਕਾ ਮਿਲਿਆ ਜੋ ਕਿ ਹਸਪਤਾਲ ਵਾਸਤੇ ਬੜੇ ਹੀ ਮਾਣ ਵਾਲੀ ਗੱਲ ਹੈ ਅਤੇ ਅੱਜ ਉਹਨਾਂ ਦੁਆਰਾ ਇਹ ਡੈਂਟਲ ਚੈੱਕਅੱਪ ਇਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਸੀ.ਐਚ.ਉ ਜਸਮੀਤ ਕੌਰ,ਡਾ. ਗਗਨ ਅਤੇ ਸਮੂਹ ਸਟਾਫ ਹਾਜ਼ਰ ਸੀ।