Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਆਪਸੀ ਤਾਲਮੇਲ ਅਤੇ ਟੀਮ ਵਾਂਗ ਕੰਮ ਕਰਨ ਸਾਰੇ ਵਿਭਾਗਾਂ ਦੇ ਅਧਿਕਾਰੀ : ਰਾਜ ਕਮਲ ਚੌਧਰੀ

ਆਪਸੀ ਤਾਲਮੇਲ ਅਤੇ ਟੀਮ ਵਾਂਗ ਕੰਮ ਕਰਨ ਸਾਰੇ ਵਿਭਾਗਾਂ ਦੇ ਅਧਿਕਾਰੀ : ਰਾਜ ਕਮਲ ਚੌਧਰੀ

ਹੁਸ਼ਿਆਰਪੁਰ(ਬਿਊਰੋ) 

ਆਪਸੀ ਤਾਲਮੇਲ ਅਤੇ ਟੀਮ ਵਾਂਗ ਕੰਮ ਕਰਨ ਸਾਰੇ ਵਿਭਾਗਾਂ ਦੇ ਅਧਿਕਾਰੀ : ਰਾਜ ਕਮਲ ਚੌਧਰੀ

ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਤੇ ਜ਼ਿਲ੍ਹੇ ਦੇ ਪ੍ਰਭਾਰ ਸਕੱਤਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ

ਝੋਨੇ ਦੇ ਖਰੀਦ ਪ੍ਰਬੰਧਾਂ, ਆਮ ਆਦਮੀ ਕਲੀਨਿਕਾਂ, ਸੇਵਾ ਕੇਂਦਰਾਂ, ਪਰਾਲੀ ਪ੍ਰਬੰਧਨ, ਵਿਕਾਸ ਕਾਰਜਾਂ ਤੇ ਰਾਸ਼ਟਰੀ ਰਾਜ ਮਾਰਗ ਲਈ ਭੂਮੀ ਗ੍ਰਹਿਣ ਸਬੰਧੀ ਹਾਸਲ ਕੀਤੀ ਜਾਣਕਾਰੀ

ਸੇਵਾ ਕੇਂਦਰਾਂ ਤੇ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਕੇ ਨਾਗਰਿਕ ਸੇਵਾਵਾਂ ਦਾ ਵੀ ਲਿਆ ਜਾਇਜ਼ਾ

27 ਅਕਤੂਬਰ : ਪ੍ਰਮੁੱਖ ਸਕੱਤਰ (ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ) ਅਤੇ ਜ਼ਿਲ੍ਹੇ ਦੇ ਪ੍ਰਭਾਰ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਖਰੀਦ, ਆਮ ਆਦਮੀ ਕਲੀਨਿਕਾਂ ਦੇ ਕੰਮ-ਕਾਜ, ਸੇਵਾ ਕੇਂਦਰਾਂ ਦੇ ਕੰਮ-ਕਾਜ, ਪਰਾਲੀ ਦੇ ਸੁਚੱਜੇ ਪ੍ਰਬੰਧਨ, ਚੱਲ ਰਹੇ ਵਿਕਾਸ ਕੰਮਾਂ ਅਤੇ ਰਾਸ਼ਟਰੀ ਰਾਜ ਮਾਰਗ ਲਈ ਭੂਮੀ ਗ੍ਰਹਿਣ ਸਬੰਧੀ ਵਿਸ਼ਿਆਂ ’ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੰਮਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਅਤੇ ਇਕ ਟੀਮ ਵਾਂਗ ਕੰਮ ਕਰਨ ਅਤੇ ਫੀਲਡ ਦੌਰੇ ਕਰਨ ਦੀ ਹਦਾਇਤ ਵੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵੀ ਮੌਜੂਦ ਸਨ।
ਪ੍ਰਮੁੱਖ ਸਕੱਤਰ ਨੇ ਝੋਨੇ ਦੀ ਖਰੀਦ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੂੰ ਸੁਚਾਰੂ ਤੇ ਨਿਰਵਿਘਨ ਖਰੀਦ ਸਬੰਧੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇੇ। ਉਨ੍ਹਾਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਗਈ ਖਰੀਦ ਦੀ ਸਮਖਿਆ ਕਰਦੇ ਹੋਏ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਫਸਲ ਦੀ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਅਦਾਇਤੀ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ।
ਪ੍ਰਮੁੱਖ ਸਕੱਤਰ ਨੇ ਇਸ ਦੌਰਾਨ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਅਤੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਆਮ ਆਦਮੀ ਕਲੀਨਿਕਾਂ ਵਿਚ ਉਪਲਬੱਧ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਸਮੇਂ-ਸਮੇਂ ਸਿਰ ਉਹ ਖੁਦ ਚੈਕ ਕਰਨ। ਪਰਾਲੀ ਸਾੜਨ ਦੀ ਰੋਕਥਾਮ ਨੂੰ ਲੈ ਕੇ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਉਚਿਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕਰਦੇ ਹੋਏ ਜ਼ਿਲ੍ਹੇ ਦੇ ਰਾਸ਼ਟਰੀ ਰਾਜ ਮਾਰਗ ਲਈ ਭੂਮੀ ਅਧਿਗ੍ਰਹਿਣ ਸਬੰਧੀ ਵਿਸ਼ਿਆਂ ਸਬੰਧੀ ਵੀ ਅਧਿਕਾਰੀਆਂ ਨੂੰ ਬਿਨ੍ਹਾਂ ਦੇਰੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਵਿਕਾਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਆਉਂਦੀ ਹੈ, ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਤਾਂ ਜੋ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਉਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਇਸ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ, ਝੋਨੇ ਦੀ ਖਰੀਦ ਅਤੇ ਖਰਾਲੀ ਦੇ ਸੁਚਾਰੂ ਪ੍ਰਬੰਧਨ ਸਬੰਧੀ ਵਿਸਥਾਰ ਵਿਚ ਪ੍ਰਮੁੱਖ ਸਕੱਤਰ ਨੂੰ ਜਾਣੂ ਕਰਵਾਇਆ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਤਰਜ਼ੀਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਦੇ ਹੋਏ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦਿੱਤੀਆਂ ਜਾਣਗੀਆਂ।
ਮੀਟਿੰਗ ਉਪਰੰਤ ਉਨ੍ਹਾਂ ਨੇ ਆਮ ਆਦਮੀ ਕਲੀਨਿਕ ਬਹਾਦਰਪੁਰ ਅਤੇ ਆਮ ਆਦਮੀ ਕਲੀਨਿਕ ਡਰੇਨੇਜ ਵਿਭਾਗ ਦਾ ਅਚਨਚੇਤ ਦੌਰਾ ਕਰਕੇ ਉਥੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਸਮੀਖਿਆ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸੇਵਾ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਦਾ ਵੀ ਦੌਰਾ ਕਰਦੇ ਹੋਏ ਲੋਕਾਂ ਨੂੰ ਨਿਰਵਿਘਨ ਨਾਗਰਿਕ ਸੇਵਾਵਾਂ ਦੇਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਐਸ.ਡੀ.ਐਮ. ਦਸੂਹਾ ਸ਼੍ਰੀ ਓਜਸਵੀ ਅਲੰਕਾਰ, ਐਸ.ਡੀ.ਐਮ. ਮੁਕੇਰੀਆਂ ਸ਼੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਪ੍ਰੀਤ ਇੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਮਾਨ, ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੁਦ ਸਨ।