Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਪ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਸਾਥੀਆਂ ਸਮੇਤ..

ਆਪ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਸਾਥੀਆਂ ਸਮੇਤ..

ਆਪ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਸਾਥੀਆਂ ਸਮੇਤ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਤੇ ਦਰਸ਼ਨ ਸਥਲ ਤੇ ਕੀਤੀ ਅਰਦਾਸ

ਡੇਰਾ ਬਾਬਾ ਨਾਨਕ 19 ਨਵੰਬਰ (ਆਸ਼ਕ ਰਾਜ ਮਾਹਲਾ)
ਕਰਤਰਪੁਰ ਕੋਰੀਡੋਰ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ,ਰਾਘਵ ਚੱਡਾ, ਅਮਨ ਅਰੋੜਾ ,ਹਰਪਾਲ ਚੀਮਾਂ,ਮੀਤ ਹੇਅਰ ਐਮਐਲਏ ਬਰਨਾਲਾ ਅਤੇ ਹੋਰ ਵਿਧਾਇਕ ਅਤੇ ਆਪ ਵਰਕਰ ਕਰਤਾਰਪੁਰ ਕੋਰੀਡੋਰ ਪਹੁੰਚੇ।ਇਸ ਮੌਕੇ ਉਨ੍ਹਾਂ ਦਾ ਕਰਤਾਰਪੁਰ ਕੌਰੀਡੋਰ ਪਹੁੰਚਣ ਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਨੇ ਗੁੱਟਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵਈਆ ਛੱਡ ਅੱਜ ਕਿਸਾਨਾਂ ਅਗੇ ਚੁਕਣਾ ਪਿਆ ਹੈ। ਇਹ ਕਿਸਾਨਾਂ ਦੀ ਜਿੱਤ ਹੈ ਉਹਨਾਂ ਕਿਹਾ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਇਹ ਮੌਤ ਦਾ ਫਰਮਾਨ ਹੈ ਤੇ ਇਹਨਾਂ ਵਿੱਚ ਸੋਧ ਨਹੀਂ ਹੋ ਸਕਦੀ ਇਹ ਰੱਦ ਕਰਕੇ ਪੈਣਗੇ ਨਾਲ਼ ਹੀ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਬਹੁਤ ਲੇਟ ਲਿਆ ਹੈ ਹੁਣ ਤਕ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਜੋ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਹਨ ਉਹਨਾਂ ਨੂੰ ਕੇਂਦਰ ਸਰਕਾਰ ਮੁਆਵਜ਼ਾ ਦੇਵੇ ਅਤੇ ਕਿਹਾ ਕਿ ਐਮਐਸਪੀ ਨਿਰਧਾਰਿਤ ਕੀਤੀ ਜਾਵੇ। ਆਮ ਆਦਮੀ ਪਾਰਟੀ ਦੇ ਵਫਦ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜ਼ੂਰੀ ਨਾਂ ਦੇਣ ਤੇ ਭਗਵੰਤ ਮਾਨ ਨੇ ਕਿਹਾ ਇਹ ਕੇਂਦਰ ਸਰਕਾਰ ਦੀ ਚਾਲ ਹੈ ਜੋ ਉਹਨਾਂ ਨੂੰ ਮਨਜ਼ੂਰੀ ਨਹੀਂ ਦਿਤੀ ਗਈ ਇਸ ਲਈ ਅੱਜ ਉਹ ਦਰਸ਼ਨੀ ਸਥਲ ਤੇ ਨਤਮਸਤਕ ਹੋ ਕੇ ਜਾਣਗੇ ਅਤੇ ਮਨਜ਼ੂਰੀ ਮਿਲਣ ਤੇ ਸ੍ਰੀ ਕਰਤਾਰਪੁਰ ਸਾਹਿਬ ਵੀ ਜਰੂਰ ਜਾਣਗੇ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਜਪਾ ਨਾਲ ਸੀਟ ਸ਼ੇਅਰ ਕਰ ਚੋਣ ਲੜਨ ਦੇ ਦਿੱਤੇ ਗਏ ਬਿਆਨ ਤੇ ਕਿਹਾ ਆਮ ਆਦਮੀ ਪਾਰਟੀ ਪਹਿਲਾਂ ਹੀ ਕਹਿੰਦੀ ਸੀ ਕਿ ਜਿਹੜਾ ਹੁਣ ਸੀਟ ਸ਼ੇਅਰ ਕਰ ਰਿਹਾ ਉਹ ਪਹਿਲਾ ਪੰਜਾਬ ਦੀ ਸਰਕਾਰ ਸ਼ੇਅਰ ਕਰਦਾ ਸੀ ਅਤੇ ਭਾਜਪਾ ਨਾਲ ਹੀ ਜੁੜਿਆ ਸੀ ।ਇਸ ਮੌਕੇ ਕਸ਼ਮੀਰ ਸਿੰਘ ਵਾਲਾ ਜ਼ਿਲ੍ਹਾ ਪ੍ਰਧਾਨ,ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਗੁਰਦੀਪ ਸਿੰਘ ਰੰਧਾਵਾ,ਕੁਲਵੰਤ ਸਿੰਘ ਜਰਨਲ ਸੈਕਟਰੀ,ਚੰਨਣ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ,ਰਣਜੇਤ ਸਿੰਘ ਬਾਠ ਬਲਾਕ ਪ੍ਰਧਾਨ ,ਹਰਵਿੰਦਰ ਸਿੰਘ ਮੱਲ੍ਹੀ,ਇੰਦਰਜੀਤ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ ਤੇ ਵਰਕਰ ਹਾਜ਼ਰ ਸਨ ।