Prime Punjab Times

Latest news
ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ
ADVERTISEMENT
You are currently viewing ਆਮ ਲੋਕਾਂ ਤੱਕ ਸੁਚਾਰੂ,ਪਾਰਦਰਸ਼ੀ ਤੇ ਸਮਾਂਬੱਧ ਤਰੀਕੇ ਨਾਲ ਪਹੁੰਚਾਈਆਂ ਜਾਣ ਨਾਗਰਿਕ ਸੇਵਾਵਾਂ : ਕੋਮਲ ਮਿੱਤਲ

ਆਮ ਲੋਕਾਂ ਤੱਕ ਸੁਚਾਰੂ,ਪਾਰਦਰਸ਼ੀ ਤੇ ਸਮਾਂਬੱਧ ਤਰੀਕੇ ਨਾਲ ਪਹੁੰਚਾਈਆਂ ਜਾਣ ਨਾਗਰਿਕ ਸੇਵਾਵਾਂ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ’ਚ ਸੁਚੱਜੇ ਪ੍ਰਸ਼ਾਸਨ ਸਪਤਾਹ ਸਬੰਧੀ ਵਰਕਸ਼ਾਪ ਆਯੋਜਿਤ

ਸੁਚੱਜੇ ਪ੍ਰਸ਼ਾਸਨ ਸਪਤਾਹ ਤਹਿਤ ਹੁਣ ਤੱਕ ਜ਼ਿਲ੍ਹੇ ’ਚ ਲੋਕਾਂ ਨੂੰ ਦਿੱਤੀਆਂ ਗਈਆਂ 7424 ਨਾਗਰਿਕ ਸੇਵਾਵਾਂ, 5 ਕੈਂਪ ਲਗਾ ਕੇ 868 ਸ਼ਿਕਾਇਤਾਂ ਦਾ ਕੀਤਾ ਜਾ ਚੁੱਕਾ ਹੈ ਨਿਪਟਾਰਾ

ਵੱਖ-ਵੱਖ ਵਿਭਾਗਾਂ ਨੇ ਸੁਚੱਜੇ ਪ੍ਰਸ਼ਾਸਨ ਸਬੰਧੀ ਦਿੱਤੀਆਂ ਪੇਸ਼ਕਾਰੀਆਂ

23 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਤੱਕ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪਹੁੰਚਾਈਆਂ ਜਾਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਮੁਖੀ ਯਕੀਨੀ ਬਣਾਉਣ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਹੋਵੇ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਨਾਗਰਿਕ ਸੇਵਾਵਾਂ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਕੀਤੀ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਸੁਚੱਜੇ ਪ੍ਰਸ਼ਾਸਨ ਸਪਤਾਹ (ਗੁੱਡ ਗਵਰਨੈਸ ਵੀਕ) ਸਬੰਧੀ ਆਯੋਜਿਤ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸੁਚੱਜਾ ਪ੍ਰਸ਼ਾਸਨ ਸਪਤਾਹ 19 ਤੋਂ 25 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਚੱਜਾ ਪ੍ਰਸ਼ਾਸਨ ਸਪਤਾਹ ਦਾ ਉਦੇਸ਼ ‘ਪ੍ਰਸ਼ਾਸਨ ਪਿੰਡ ਵੱਲ’ ਥੀਮ ਰਾਹੀਂ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਮ ਲੋਕਾਂ ਦੀ ਬਿਹਤਰ ਸੇਵਾਵਾਂ ਪਿੰਡਾਂ ਵਿਚ ਉਨ੍ਹਾਂ ਦੇ ਦਰਵਾਜ਼ੇ ਤੱਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੇ ਉਪ ਮੰਡਲ ਪੱਧਰ ’ਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿਚ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਸਾਂਝੀ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ। ਇਸ ਦੌਰਾਨ ਜਿਥੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਜਾਂਦਾ ਹੈ, ਉਥੇ ਬਾਕੀ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਸਪਤਾਹ ਤਹਿਤ ਹੁਣ ਤੱਕ ਜ਼ਿਲ੍ਹੇ ਵਿਚ ਲੋਕਾਂ ਨੂੰ 7424 ਨਾਗਰਿਕ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਲਗਾਏ ਗਏ 5 ਕੈਂਪਾਂ ਵਿਚ 868 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਕੋਮਲ ਮਿੱਤਲ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਲੋਕ ਹਿੱਤ ਵਿਚ ਹੋਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸ਼ਿਕਾਇਤ ਕਰਤਾ ਨੂੰ ਬਿਨਾਂ ਸੁਣੇ ਕੋਈ ਵੀ ਸ਼ਿਕਾਇਤ ਫਾਈਲ ਨਾ ਕੀਤੀ ਜਾਵੇ ਅਤੇ ਪ੍ਰਾਪਤ ਸ਼ਿਕਾਇਤਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਅਨੁਜ ਕੁਮਾਰ ਵਲੋਂ ਵਿਭਾਗ ਦੁਆਰਾ ਕੀਤੇ ਗਏ ਕੰਮਾਂ ਸਬੰਧੀ ਇਕ ਪੇਸ਼ਕਾਰੀ ਦਿਖਾਈ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਕੈਰੀਅਰ ਕਾਊਂਸਲਰ ਅਦਿੱਤਿਆ ਰਾਣਾ ਤੇ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਗੁੱਡ ਗਵਰਨੈਸ ਪ੍ਰੈਕਟਿਸ ਨੂੰ ਲੈ ਕੇ ਵਿਸਥਾਰਤ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਖੂਬ ਸਰਾਹਿਆ ਗਿਆ। ਵਰਕਸ਼ਾਪ ਦੇ ਅੰਤ ਵਿਚ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਆਮ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਤੋਂ ਸੁਝਾਅ ਲਏ ਗਏ ਅਤੇ ਉਨ੍ਹਾਂ ਦੇ ਸ਼ੰਕਿਆਂ ਦਾ ਹੱਲ ਵੀ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ।

error: copy content is like crime its probhihated