Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਹੁਣ ਆਨਲਾਈਨ ਵੀ ਦੇ ਸਕਦੇ ਨੇ ਦਰਖਾਸਤ – ਡੀ.ਸੀ*

ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਹੁਣ ਆਨਲਾਈਨ ਵੀ ਦੇ ਸਕਦੇ ਨੇ ਦਰਖਾਸਤ – ਡੀ.ਸੀ*

ਹੁਸ਼ਿਆਰਪੁਰ(ਬਿਊਰੋ) 

–ਕਿਹਾ, ਆਨਲਾਈਨ ਸੇਵਾ ਸ਼ੁਰੂ ਹੋਣ ਨਾਲ ਕੰਮ ’ਚ ਆਵੇਗੀ ਤੇਜ਼ੀ ਅਤੇ ਪਾਰਦਰਸ਼ਤਾ

 9 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ, ਤੇਜ਼ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਸੁਧਾਰਾਂ ਦੀ ਲੜੀ ਤਹਿਤ ਹੁਣ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਵੀ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀਆਂ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਪ੍ਰਤੀ ਬੇਨਤੀ ਆਨ ਲਾਈਨ https://ashirwad.punjab.gov.in/ ’ਤੇ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਲਾਭਪਾਤਰੀ ਦਾ ਸਮਾਂ ਬਚੇਗਾ, ਉਥੇ ਹੀ ਕੰਮ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਵੀ ਆਵੇਗੀ।

ਕੋਮਲ ਮਿੱਤਲ ਨੇ ਦੱਸਿਆ ਕਿ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ 31 ਦਸੰਬਰ ਤੱਕ ਆਸ਼ੀਰਵਾਦ ਸਕੀਮ ਦੀਆਂ ਦਰਖਾਸਤਾਂ ਆਫ਼ਲਾਈਨ ਤੇ ਆਨਲਾਈਨ ਦੋਵੇਂ ਸਾਧਨਾ ਰਾਹੀ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 1 ਜਨਵਰੀ 2023 ਤੋਂ ਕੇਵਲ ਆਨਲਾਈਨ ਦਰਖਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ।