Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਉਪ ਮੁੱਖ ਮੰਤਰੀ ਸੋਨੀ ਨੇ ਮੁਕੇਰੀਆਂ ਵਿਖੇ 4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਮਰਜੈਂਸੀ ਬਲਾਕ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਉਪ ਮੁੱਖ ਮੰਤਰੀ ਸੋਨੀ ਨੇ ਮੁਕੇਰੀਆਂ ਵਿਖੇ 4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਮਰਜੈਂਸੀ ਬਲਾਕ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਮੁਕੇਰੀਆਂ/ਹੁਸ਼ਿਆਰਪੁਰ, 24 ਦਸੰਬਰ (ਚੌਧਰੀ ): ਸਿਵਲ ਹਸਪਤਾਲ ਮੁਕੇਰੀਆਂ ਵਿਖੇ ਅੱਜ 4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਐਮਰਜੈਂਸੀ ਬਲਾਕ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ‌। ਇਸ ਮੌਕੇ ਵਿਧਾਇਕ ਇੰਦੂ ਬਾਲਾ, ਐਸ.ਡੀ.ਐਮ ਨਵਨੀਤ ਕੌਰ ਬੱਲ ,ਸਿਵਲ ਸਰਜਨ ਡਾ.ਪਰਮਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਸਰਕਾਰੀ ਹਸਪਤਾਲ ਵਿਖੇ ਐਮਰਜੈਂਸੀ/ਟਰੌਮਾ ਵਾਰਡ ਬਣਾਇਆ ਜਾ ਰਿਹਾ ਹੈ, ਜੋ ਕਿ ਨੈਸ਼ਨਲ ਹਾਈਵੇਅ ‘ਤੇ ਸਥਿਤ ਹੋਣ ਕਾਰਨ ਹਰ ਤਰ੍ਹਾਂ ਦੀ ਸਹੂਲਤ ਵਿਸ਼ੇਸ਼ ਤੌਰ ‘ਤੇ ਦੁਰਘਟਨਾ ਦੀ ਸਥਿਤੀ ਵਿਚ ਫਾਇਦੇਮੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਥੇ ਮਾਈਨਰ ਅਪਰੇਸ਼ਨ ਥੀਏਟਰ, ਨਰਸਿੰਗ ਸਟੇਸ਼ਨ ਅਤੇ ਹੋਰ ਐਮਰਜੈਂਸੀ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਵਾਰਡ ਦੀਆਂ ਸਹੂਲਤਾਂ ਵੀ ਬਿਨਾਂ ਕਿਸੇ ਖ਼ਰਚੇ ਤੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇੱਥੇ 16 ਮਹਿਲਾ ਅਤੇ ਪੁਰਸ਼ ਵਾਰਡਾਂ ਦੀ ਮੁਫਤ ਸਹੂਲਤ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਇਸ ਹਸਪਤਾਲ ਦੀ ਪੁਰਾਣੀ ਇਮਾਰਤ  ਨੂੰ ਰੈਨੋਵੇਟ ਕੀਤਾ ਜਾਵੇਗਾ, ਜਿਸ ‘ਤੇ ਇੱਕ ਕਰੋੜ 9 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਆਕਸੀਜਨ ਪਲਾਂਟ ਅਤੇ ਡਾਇਲਸਿਸ ਦੀ ਸੁਵਿਧਾ ਬਹੁਤ ਜਲਦ ਪ੍ਰਦਾਨ ਕਰ ਦਿੱਤੀ ਜਾਵੇਗੀ।
ਇਸ ਮੌਕੇ ਐਸ.ਐਮ.ਓ. ਡਾ.ਜੀ.ਪੀ. ਸਿੰਘ, ਡਾ. ਹਰਜੀਤ ਸਿੰਘ, ਡਾ. ਦਵਿੰਦਰ ਪੁਰੀ, ਡਾ.  ਅਵਨੀਸ਼ ਕੁਮਾਰ, ਡਾ.ਅਸ਼ਵਨੀ ਗੌਤਮ, ਡਾ.  ਨੀਲਮ, ਡਾ. ਬਰਜੇਸ਼ ਸੈਣੀ, ਡਾ. ਸੁਖਦੇਵ ਰਾਜ, ਡਾ. ਅਜੈ ਪਾਲ ਕੰਵਰ, ਡਾ. ਨਰਿੰਦਰਪਾਲ, ਡਾ.  ਸਤਬੀਰ ਸਿੰਘ, ਐਡਵੋਕੇਟ ਸਭਿਆ ਸਾਂਚੀ ਤੋਂ ਇਲਾਵਾ ਹੋਰ ਵੀ ਮੌਜੂਦ ਸਨ।