Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਨ.ਐਚ.ਐਮ.ਕਰਮਚਾਰੀਆਂ ਨੇ ਸਰਕਾਰ ਵੱਲੋਂ ਬੋਲੇ ਗਏ ਝੂਠ ਖਿਲਾਫ ਜੰਮ ਕੇ ਕੱਢੀ ਭੜਾਸ

ਐਨ.ਐਚ.ਐਮ.ਕਰਮਚਾਰੀਆਂ ਨੇ ਸਰਕਾਰ ਵੱਲੋਂ ਬੋਲੇ ਗਏ ਝੂਠ ਖਿਲਾਫ ਜੰਮ ਕੇ ਕੱਢੀ ਭੜਾਸ

‌ਪਠਾਨਕੋਟ 10 ਜਨਵਰੀ (ਬਿਊਰੋ) : ਅੱਜ ਮਿਤੀ 10-01-2022 ਨੂੰ ਐਨ.ਐਚ.ਮੁਲਾਜਮਾਂ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਬੋਲੇ ਝੂਠ ਖਿਲਾਫ ਜਮ ਕੇ ਭੜਾਸ ਕੱਢੀ। ਇਸ ਮੌਕੇ ਤੇ ਡਾ. ਵਿਮੁਕਤ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਕਰੋੜਾ ਰੁਪਏ ਖਰਚ ਕੇ ਕੱਚੇ ਮੁਲਾਮਜਾਂ ਨੂੰ ਪੱਕੇ ਕਰਨ ਸਬੰਧੀ ਇਸਤਿਹਾਰਵਾਜੀ ਤਾ ਬਹੁਤ ਕੀਤੀ, ਪਰ ਹਕੀਕਤ ਵਿੱਚ ਇੱਕ ਵੀ ਮੁਲਾਜਿਮ ਨੂੰ ਪੱਕਾ ਨਹੀਂ ਕੀਤਾ। ਜਿਸ ਕਾਰਨ ਸਮੂਹ ਮੁਲਾਜਮਾਂ ਵਿੱਚ ਭਾਰੀ ਰੋਸ਼ ਹੈ। ਜਿਸ ਦਾ ਨਤੀਜਾ ਕਾਂਗਰਸ ਸਰਕਾਰ ਨੂੰ ਆਉਣ ਵਾਲੇ ਦਿਨਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਤੇ ਪੰਕਜ ਕੁਮਾਰ ਜਿਲ੍ਹਾ ਪ੍ਰਧਾਨ ਵੱਲੋਂ ਕਿਹਾ ਗਿਆ ਕਿ ਸਿਹਤ ਵਿਭਾਗ ਦੀਆਂ ਲਗਭਗ ਸਾਰੀਆਂ ਜਥੇਬੰਦੀਆਂ ਪਿਛਲੇ ਦਿਨੀ ਹੜਤਾਲ ਤੇ ਸਨ ਪਰ ਸਰਕਾਰ ਵਲੋਂ ਕੇਵਲ ਐਨ.ਐਚ.ਐਮ. ਮੁਲਾਜਮਾਂ ਦੀਆਂ ਤਨਖਾਹਾਂ ਰੋਕਣ ਸਬੰਧੀ ਪੱਤਰ ਜਾਰੀ ਕਰਕੇ ਐਨ.ਐਚ.ਐਮ. ਮੁਲਾਜਮਾਂ ਨਾਲ ਮਤਰੇਆ ਸਲੂਕ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜਦੋਂ ਤੱਕ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਵੱਲੋਂ ਤਨਖਾਹਾਂ ਰੋਕਣ ਸਬੰਧੀ ਜਾਰੀ ਕੀਤਾ ਪੱਤਰ ਵਾਪਿਸ ਨਹੀਂ ਹੁੰਦਾ, ਉਨੀ ਦੇਰ ਤੱਕ ਮੁਲਜਾਮਾਂ ਵੱਲੋਂ ਕਲਮ ਛੋੜ ਹੜਤਾਲ ਜਾਰੀ ਰਹੇਗੀ। ਇਸ ਮੌਕੇ ਦੀਪਿਕਾ ਸ਼ਰਮਾ, ਮਿਨਾਕਸ਼ੀ, ਜਤਿਨ ਕੁਮਾਰ, ਅਰਜੁਨ ਸਿੰਘ, ਰਵੀ ਕੁਮਾਰ,, ਪਰਮਜੋਤ ਕੌਰ ਸੀ.ਐਚ.ਓ. ਡਾ ਦੀਪਾਲੀ, ਡਾ. ਤਨਵੀ ਸਰਮਾ, ਡਾ. ਮਨਜੀਤ ਕੌਰ, ਡਾ. ਨੇਹਾ, ਸਟਾਫ ਨਰਸ ਨੀਤੂ ਸਿੰਘ, ਅਮਨਦੀਪ ਸਿੰਘ, ਸਟਾਫ ਨਰਸ ਸੁਮਨ ਬਾਲਾ, ਸਟਾਫ ਨਰਸ ਦੀਪਿਕਾ, ਸੁਮਨ, ਚੰਦਰ ਮਹਾਜਨ, ਪਾਰਸ ਸੈਣੀ, ਹਰਜਿੰਦਰ ਸਿੰਘ ਆਦਿ ਹਾਜਰ ਸਨ।