Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਐੱਨ ਐਚ ਐਮ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਸਰਕਾਰ ਦਾ ਵਿਰੋਧ

ਐੱਨ ਐਚ ਐਮ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਸਰਕਾਰ ਦਾ ਵਿਰੋਧ

ਪਠਾਨਕੋਟ (ਤਰੁਣ )

‘ਆਪ’ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ 23 ਦਸੰਬਰ ਨੂੰ ਐਮ ਐਲ ਏ ਦਫਤਰ ਅੱਗੇ ਫੂਕੀ ਜਾਵੇਗੀ ਸਰਕਾਰ ਦੀ ਅਰਥੀ

 21 ਦਸੰਬਰ :  ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਜ਼ਿਲ੍ਹਾ ਪਠਾਨਕੋਟ ਤਹਿਤ ਕੰਮ ਕਰਦੇ ਸਿਹਤ ਮੁਲਾਜਮਾਂ ਵੱਲੋਂ ਸੂਬਾ ਸਰਕਾਰ ‘ਤੇ ਵਾਅਦਾ ਖਿਲਾਫੀ ਦੇ ਦੋਸ਼ ਲਾਉਂਦਿਆਂ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਆਪਣੀਆ ਹੱਕੀ ਮੰਗਾ ਨੂੰ ਲੈਕੇ ਜਿਲ੍ਹਾ ਪਠਾਨਕੋਟ ਦੇ ਐਨ ਐਚ ਐਮ ਕਰਮਚਾਰੀਆਂ ਨੇ ਅੱਜ ਕਾਲੇ ਰੀਬਨ ਲਗਾ ਕੇ ਰੋਸ ਵਜੋਂ ਕੰਮ ਕੀਤਾ ਅਤੇ ਬਾਅਦ ਦੁਪਹਿਰ ਦੋ ਘੰਟੇ ਕੰਮ ਬੰਦ ਕਰਦੇ ਹੋਏ ਸੰਘਰਸ਼ ਨੂੰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਐਨਐਚਐਮ ਤਹਿਤ ਕੰਮ ਕਰਦੇ ਸਮੂਹ ਮੁਲਾਜਮਾਂ ਨੂੰ ਕੋਵਿਡ-19 ਦੌਰਾਨ ਦਿੱਤੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲ ਦੇ ਅਧਾਰ ‘ਤੇ ਰੈਗੂਲਰ ਕੀਤਾ ਜਾਵੇਗਾ ਪਰ ਹੁਣ ਸਰਕਾਰ ਬਣੀ ਨੂੰ 8 ਮਹੀਨੇ ਤੋਂ ਜਿਆਦਾ ਦਾ ਸਮਾਂ ਹੋ ਗਿਆ ਹੈ ਲੇਕਿਨ ‘ਆਪ’ ਸਰਕਾਰ ਨੇ ਐਨਐਚਐਮ ਮੁਲਾਜਮਾਂ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਹੈ ਜਿਸ ਕਾਰਨ ਐਨਐਚਐਮ ਮੁਲਾਜਮਾਂ ਨੇ ਸਰਕਾਰ ਖਿਲਾਫ ਸੰਘਰਸ਼ ਦੀ ਰੂਪ ਰੇਖਾ ਉਲੀਕ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨਐਚਐਮ ਇੰਪਲਾਈਜ ਯੂਨੀਅਨ ਜਿਲ੍ਹਾ ਪਠਾਨਕੋਟ ਦੇ ਪ੍ਰਧਾਨ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਐਨਐਚਐਮ ਮੁਲਾਜਮ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਣਖਾਹਾਂ ਤਹਿਤ ਸਿਹਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਲੇਕਿਨ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਨੇ ਵੀ ਸਿਹਤ ਵਿਭਾਗ ਦੇ ਮੁਲਾਜਮਾਂ ਨੂੰ ਰੈਗੂਲਰ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਸਮੂਹ ਐਨ.ਐਚ.ਐਮ ਮੁਲਾਜਮਾ ਨੂੰ ਬਿਨਾ ਸਰਤ ਪੱਕਾ ਕਰੇ ।

ਇਸ ਮੌਕੇ ਤੇ ਸ੍ਰੀ ਪੰਕਜ ਕੁਮਾਰ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਉਪਰੰਤ ਮੰਤਰੀਆਂ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਸਰਕਾਰ ਤੇ ਅਫਸਰਸ਼ਾਹੀ ਨੇ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਹੈ ਜਿਸ ਕਾਰਨ ਉਹਨਾਂ ਨੂੰ ਸੰਘਰਸ਼ ਦਾ ਰਾਹ ਚੁਨਣਾ ਪੈ ਰਿਹਾ ਹੈ। ਸੰਘਰਸ਼ ਦੇ ਉਲੀਕੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜਮਾਂ ਨੇ ਦੱਸਿਆ ਕਿ 23 ਦਸੰਬਰ ਨੂੰ ਅੱਧਾ ਦਿਨ ਕੰਮ ਬੰਦ ਕਰਕੇ ਐਨਐਚਐਮ ਮੁਲਾਜਮਾਂ ਵੱਲੋਂ ਡੀਸੀ ਜਾ ਵਿਧਾਇਕ ਦੇ ਦਫਤਰ ਮੂਹਰੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਐਨਐਚਐਮ ਮੁਲਾਜਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੂਬਾ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ ਜਨਵਰੀ ਦੇ ਪਹਿਲੇ ਹਫਤੇ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਇਸ ਮੌਕੇ ਤੇ ਅਮਨਦੀਪ ਸਿੰਘ, ਤਨਵੀ ਸ਼ਰਮਾ, ਪ੍ਰਿਆ ਮਹਾਜਨ, ਜਤਿਨ ਕੁਮਾਰ, ਅੰਕਿਤਾ ਠਾਕੁਰ, ਪਾਰਸ ਸੈਣੀ,ਮੀਨਾਕਸੀ,ਅਰਜੁਨ ਸਿੰਘ,ਨਰੇਸ ਕੁਮਾਰ ਆਦਿ ਹਾਜ਼ਰ ਸਨ।