Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਐੱਸ.ਡੀ.ਐੱਮ.ਦਫ਼ਤਰ ਜਾਣ ਵਾਲੇ ਹਰ ਵਿਅਕਤੀ ਲਈ ਮਾਸਕ ਤੇ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ

ਐੱਸ.ਡੀ.ਐੱਮ.ਦਫ਼ਤਰ ਜਾਣ ਵਾਲੇ ਹਰ ਵਿਅਕਤੀ ਲਈ ਮਾਸਕ ਤੇ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ

ਬਟਾਲਾ, 6 ਜਨਵਰੀ (   ਅਵਿਨਾਸ਼ ਸ਼ਰਮਾ ) – ਕੋਵਿਡ-19 ਦੇ ਵੱਧਦੇ ਖਤਰੇ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਆਪਣੇ ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਲਈ ਮਾਸਕ ਤੇ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕਰ ਦਿੱਤਾ ਹੈ। ਸ੍ਰੀ ਰਾਮ ਸਿੰਘ ਨੇ ਕਿਹਾ ਕਿ ਐੱਸ.ਡੀ.ਐੱਮ. ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਲਈ ਮਾਸਕ ਲਗਾਉਣ ਜਰੂਰੀ ਹੈ ਅਤੇ ਇਸਦੇ ਨਾਲ ਹੀ ਉਸਨੂੰ ਕੋਵਿਡ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਦਾ ਸਰਟੀਫਿਕੇਟ ਦੇਖਣ ਤੋਂ ਬਾਅਦ ਮਾਸਕ ਲਗਾਏ ਹੋਏ ਵਿਅਕਤੀ ਨੂੰ ਹੀ ਦਫ਼ਤਰ ਅੰਦਰ ਦਾਖਲ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਕੋਵਿਡ-19 ਦੀ ਤੀਸਰੀ ਸੰਭਾਵੀ ਲਹਿਰ ਨੂੰ ਦੇਖਦੇ ਹੋਏ ਚੁੱਕੇ ਗਏ ਹਨ।

ਇਸਦੇ ਨਾਲ ਹੀ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਦਾ ਇਸਤੇਮਾਲ ਜਰੂਰ ਕਰਨ, ਘੱਟੋ-ਘੱਟ ਛੇ ਫੁੱਟ ਦੀ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕਰਨ ਦੇ ਨਾਲ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣ। ਉਨ੍ਹਾਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੇ ਅਜੇ ਤੱਕ ਕੋਵਿਡ ਵੈਕਸੀਨ ਨਹੀਂ ਲਗਵਾਈ ਤਾਂ ਉਸਨੂੰ ਤੁਰੰਤ ਵੈਕਸੀਨੇਸ਼ਨ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਹੀ ਅਸੀਂ ਕੋਵਿਡ-19 ਦੀ ਤੀਸਰੀ ਲਹਿਰ ਨੂੰ ਰੋਕ ਸਕਦੇ ਹਾਂ।