Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕਈ ਨੌਜਵਾਨ ਲੜਕੇ ਤੇ ਲੜਕੀਆਂ ਨਸ਼ਿਆ ਦੀ ਇਸ ਦਲਦਲ ਵਿੱਚ ਫਸਕੇ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ : ਬੇਗਮਪੁਰਾ ਟਾਈਗਰ ਫੋਰਸ

ਕਈ ਨੌਜਵਾਨ ਲੜਕੇ ਤੇ ਲੜਕੀਆਂ ਨਸ਼ਿਆ ਦੀ ਇਸ ਦਲਦਲ ਵਿੱਚ ਫਸਕੇ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ (ਤਰਸੇਮ ਦੀਵਾਨਾ)

ਕਈ ਨੌਜਵਾਨ ਲੜਕੇ ਤੇ ਲੜਕੀਆਂ ਨਸ਼ਿਆ ਦੀ ਇਸ ਦਲਦਲ ਵਿੱਚ ਫਸਕੇ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ : ਬੇਗਮਪੁਰਾ ਟਾਈਗਰ ਫੋਰਸ

*ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਨਸ਼ੇ ਅਤੇ ਮਹਿੰਗਾਈ ਦੇ ਵਿਰੁੱਧ ਸੂਬਾ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ *

20 ਅਕਤੂਬਰ :  ਪੰਜਾਬ ਵਿੱਚ ਵਗ ਰਹੇ ਨਸ਼ੇ ਦੇ ਛੇਵੇਂ ਦਰਿਆ ਨੇ ਆਪਣੇ ਪੈਰ ਇੰਨੇ ਪਸਾਰ ਰੱਖੇ ਹਨ ਕੀ ਇਹ ਪੰਜਾਬ ਦੀ ਜਵਾਨੀ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਉਹ ਦਿਨ ਦੂਰ ਨਹੀਂ ਜਦੋਂ ਇਸ ਦੇਸ਼ ਦੀ ਜਵਾਨੀ ਇਸ ਦਰਿਆ ਵਿੱਚ ਵਹਿ ਕੇ ਖ਼ਤਮ ਹੋ ਜਾਵੇਗੀ।o” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਨੇ ਅੱਜ ਥਾਣਾ ਸਦਰ ਦੇ ਬਿੱਲਕੁਲ ਨਾਲ ਲਗਦੇ ਚੌਕ ਵਿੱਚ ਪੰਜਾਬ ਵਿੱਚ ਵਧ ਰਹੇ ਨਸ਼ੇ ਤੇ ਲੱਕ ਤੋੜਵੀਂ ਮਹਿੰਗਾਈ ਦੇ ਵਿਰੋਧ ਵਿੱਚ ਹਲਕਾ ਹੁਸ਼ਿਆਰਪੁਰ ਦੇ ਸੀਨੀਅਰ ਵਾਈਸ ਪ੍ਰਧਾਨ ਕਮਲਜੀਤ ਮਾਂਝੀ ਅਤੇ ਸਹਿਰੀ ਸੀਨੀਅਰ ਮੀਤ ਪ੍ਰਧਾਨ ਸੁਸ਼ਾਂਤ ਮੰਮਣ ਦੀ ਪ੍ਰਧਾਨਗੀ ਹੇਠ ਪੰਜਾਬ ਦੀ ਆਪ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਦਾ ਸਾਂਝੇ ਤੌਰ ਤੇ ਪੁਤਲਾ ਸਾੜਨ ਮੌਕੇ ਕੀਤਾ। ਇਸ ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਪੰਜਾਬ ਦੀ ਆਪ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਫੋਰਸ ਦੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੱਤਾ ਸੰਭਾਲਦੇ ਹੀ ਸੂਬੇ ਚੋਂ ਨਸ਼ਾ ਖਤਮ ਕੀਤਾ ਜਾਵੇਗਾ। ਪ੍ਰੰਤੂ ਅੱਜ ਪੰਜਾਬ ਵਿੱਚ ਨਸ਼ੇ ਦੀ ਸਮਗਲਿੰਗ ਵਿੱਚ ਵਾਧਾ ਹੋ ਰਿਹਾ ਹੈ ਅਤੇ ਕਈ ਨੌਜਵਾਨ ਨਸ਼ੇ ਦੀ ਇਸ ਦਲਦਲ ਵਿੱਚ ਫਸ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ ਉਨ੍ਹਾਂ ਕਿਹਾ ਕਿ ਨਸ਼ੇ ਦੇ ਵਗਦੇ ਛੇਵੇਂ ਦਰਿਆ ਵਿਚ ਮੁੰਡੇ ਆ ਦੇ ਨਾਲ ਨਾਲ ਕੁੜੀਆਂ ਨੂੰ ਵੀ ਨਸ਼ੇ ਨੇ ਆਪਣੇ ਮੱਕੜ ਜਾਲ ਵਿੱਚ ਲੈਣਾ ਸ਼ੁਰੂ ਕਰ ਦਿੱਤਾ । ਉਨ੍ਹਾਂ ਕਿਹਾ ਕਿ ਇਸ ਨਸ਼ੇ ਨੇ ਕਈ ਘਰਾਂ ਦੇ ਚਿਰਾਗ ਬੁਝਾ ਕੇ ਰੱਖ ਦਿੱਤੇ ਹਨ। ਹੋਰ ਤਾਂ ਹੋਰ ਇਹ ਨਸ਼ਾ ਕਈ ਬੱਚਿਆਂ ਨੂੰ ਯਤੀਮ ਬਣਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਬੁਲਾਰਿਆਂ ਨੇ ਪੁਤਲਾ ਫੂਕਣ ਆਏ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਹਿੰਗਾਈ ਸੱਤਵੇਂ ਅਸਮਾਨ ਤੱਕ ਪਹੁੰਚਾ ਦਿੱਤੀ ਗਈ ਹੈ। ਜਿਸ ਦਾ ਦੇਸ਼ ਦੀ ਆਮ ਜਨਤਾ ਤੇ ਬਹੁਤ ਵੱਡਾ ਬੋਝ ਬਣ ਚੁੱਕਾ ਹੈ ਅਤੇ ਦੇਸ਼ ਵਾਸੀ ਦਿਨੋਂ ਦਿਨ ਆਰਥਿਕ ਪੱਖੋਂ ਕਮਜ਼ੋਰ ਹੁੰਦੇ ਜਾ ਰਹੇ ਹਨ। ਫੋਰਸ ਦੇ ਅਹੁਦੇਦਾਰਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਦੇਸ਼ ਦਾ ਹਰ ਵਰਗ ਅੱਜ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪ੍ਰੇਸ਼ਾਨ ਹੋ ਚੁੱਕਾ ਹੈ। ਕਈ ਲੋਕ ਤਾਂ ਆਰਥਿਕ ਤੰਗੀ ਤੋਂ ਮਜਬੂਰ ਹੋ ਕੇ ਖੁਦਕੁਸ਼ੀਆਂ ਕਰ ਕਰ ਚੁੱਕੇ ਹਨ ਅਤੇ ਕਈ ਕਰ ਰਹੇ ਹਨ। ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਦਾ ਧਿਆਨ ਇਸ ਪਾਸੇ ਵੱਲ ਨਹੀਂ ਜਾ ਰਿਹਾ। ਇਸ ਮੌਕੇ ਉਹਨਾ ਕਿਹਾ ਕਿ ਡਾ ਤਾਰਾ ਚੰਦ ਨਾਂ ਦੇ ਸ਼ਖ਼ਸ ਵੱਲੋਂ ਬੇਗਮਪੁਰਾ ਟਾਈਗਰ ਫੋਰਸ ਦਾ ਨਾਂ ਵਰਤ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਬੇਗਮਪੁਰਾ ਟਾਈਗਰ ਫੋਰਸ ਫੇਸਬੁੱਕ ਪੇਜ ਤੇ ਫੋਰਸ ਦੀ ਵੈੱਬਸਾਈਟ ਤੇ ਕਬਜਾ ਕਰਕੇ ਨਾਜਾਇਜ਼ ਤੌਰ ਤੇ ਚਲਾ ਰਿਹਾ ਹੈ ਜਿਸ ਨੂੰ ਕਿ ਮਾਨਯੋਗ ਕੋਰਟ ਵਿਚ ਕੇਸ ਦਾਇਰ ਕਰ ਕੇ ਜਲਦੀ ਲਿਆ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਹੰਸਰਾਜ ਇਸਲਾਮਾਬਾਦ ਪ੍ਰਧਾਨ ਦੋਆਬਾ, ਹਰਨੇਕ ਸਿੰਘ ਅਜਨੋਹਾ ਸੀਨੀਅਰ ਮੀਤ ਪ੍ਰਧਾਨ ਦੁਆਬਾ,ਰਾਕੇਸ਼ ਕੁਮਾਰ ਭੱਟੀ ਜ਼ਿਲ੍ਹਾ ਸਕੱਤਰ, ਭੁਪਿੰਦਰ ਭਿੰਦਾ ਪ੍ਰਧਾਨ ਪਿੰਡ ਸੀਣਾ , ਸੰਦੀਪ ਕੁਮਾਰ ਜੱਲੋਵਾਲ, ਕਮਲਜੀਤ ਮਾਂਝੀ ਸੀਨੀਅਰ ਬਲਾਕ ਪ੍ਰਧਾਨ, ਰਾਮਜੀ ਡਾਡਾ ਪ੍ਰਧਾਨ, ਮਨਜੀਤ ਡਾਡਾ ਬਲਾਕ ਵਾਈਸ ਪ੍ਰਧਾਨ, ਅਮਨਦੀਪ ਜਨਰਲ ਸਕੱਤਰ, ਮਨੀਸ਼ ਕੁਮਾਰ ਬਲਾਕ ਸਕੱਤਰ, ਵਿਜੇ ਕੁਮਾਰ ,ਰਾਕੇਸ਼ ਕੁਮਾਰ ,ਜਸਵਿੰਦਰ ਰਾਮ , ਲਖਵਿੰਦਰ ਸਿੰਘ, ਦਵਿੰਦਰ ਕੁਮਾਰ, ਨਿਤਿਨ ਕੁਮਾਰ, ਸੰਦੀਪ ਕੁਮਾਰ, ਬਿਸ਼ਨਪਾਲ ਸ਼ਹਿਰੀ ਪ੍ਰਧਾਨ, ਗਿਆਨ ਚੰਦ ਠਰੋਲੀ ਪਵਨ ਕੁਮਾਰ ਬੱਧਣ ਆਦਿ ਹਾਜ਼ਰ ਸਨ।

error: copy content is like crime its probhihated