Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਲਾ ਉਤਸਵ ਦੇ ਜੋਨਲ ਮੁਕਾਬਲਿਆਂ ਦੀ ਜੇਤੂ ਰਿਤਿਕਾ ਸੈਣੀ ਨੂੰ ਕੈਬਨਿਟ ਮੰਤਰੀ ਜਿੰਪਾ ਨੇ ਦਿੱਤੀ ਵਧਾਈ

ਕਲਾ ਉਤਸਵ ਦੇ ਜੋਨਲ ਮੁਕਾਬਲਿਆਂ ਦੀ ਜੇਤੂ ਰਿਤਿਕਾ ਸੈਣੀ ਨੂੰ ਕੈਬਨਿਟ ਮੰਤਰੀ ਜਿੰਪਾ ਨੇ ਦਿੱਤੀ ਵਧਾਈ

ਹੁਸ਼ਿਆਰਪੁਰ(ਬਿਊਰੋ) 

ਸੂਬਾ ਪੱਧਰੀ ਮੁਕਾਬਲਿਆਂ ਵਿਚ ਜਿੱਤ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮਿਊਜ਼ੀਕਲ ਇੰਸਟਰੂਮੈਂਟ ਢੋਲ ’ਚ ਰਿਤਿਕਾ ਨੇ 6 ਜ਼ਿਲਿ੍ਹਆਂ ਨੂੰ ਹਰਾ ਕੇ ਸਟੇਟ ਲੈਵਲ ਮੁਕਾਬਲਿਆਂ ’ਚ ਬਣਾਇਆ ਸਥਾਨ

16 ਨਵੰਬਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਜਾ ਰਹੇ ਕਲਾ ਉਤਸਵ ਦੇ ਜੋਨਲ ਪੱਧਰ ਦੇ ਮੁਕਾਬਲਿਆਂ ਵਿਚ ਮਿਊਜ਼ੀਕਲ ਇੰਸਟਰੂਮੈਂਟ ਢੋਲ ਵਿਚ ਪਹਿਲੇ ਸਥਾਨ ’ਤੇ ਆਉਣ ਵਾਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਰਿਤਿਕਾ ਸੈਣੀ ਨੂੰ ਵਧਾਈ ਦਿੰਦੇ ਹੋਏ ਉਸ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਹੈ।

ਅੱਜ ਉਨ੍ਹਾਂ ਨੇ ਰਿਤਿਕਾ ਨੂੰ 19 ਨਵੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ ਹਨ, ਬਲਕਿ ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਿਤਿਕਾ ਨੇ ਜੋਨਲ ਮੁਕਾਬਲਿਆਂ ਵਿਚ 6 ਜ਼ਿਲਿ੍ਹਆਂ ਨੂੰ ਹਰਾ ਕੇ ਆਪਣਾ ਸਥਾਨ ਬਣਾਇਆ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਉਹ ਸੂਬਾ ਪੱਧਰੀ ਮੁਕਾਬਲਿਆਂ ਵਿਚ ਵੀ ਇਸੇ ਤਰ੍ਹਾਂ ਆਪਣੀ ਬੜਤ ਬਣਾਏਗੀ। ਉਨ੍ਹਾਂ ਕਿਹਾ ਕਿ ਰਿਤਿਕਾ ਦੀ ਉਪਲਬੱਧੀ ਦਾ ਸੇਹਰਾ ਉਸ ਦੇ ਮਾਪਿਆਂ ਤੋਂ ਇਲਾਵਾ ਸਕੂਲ ਦੀ ਪ੍ਰਿੰਸੀਪਲ ਲਲਿਤਾ ਅਰੋੜਾ ਅਤੇ ਉਸਤਾਦ ਮੇਹਰ ਚੰਦ ਨੂੰ ਜਾਂਦਾ ਹੈ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਇੰਦਰਪਾਲ ਸਿੰਘ, ਸਤਵੰਤ ਸਿੰਘ ਸਿਆਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।