Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਾਨੂੰਨ ਦੀਆਂ ਲਗਾਮਾਂ ਢਿੱਲੀਆਂ ਹੋਣ ਕਰਕੇ ਦੇਸ਼ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ : ਬੇਗਮਪੁਰਾ ਟਾਈਗਰ ਫੋਰਸ

ਕਾਨੂੰਨ ਦੀਆਂ ਲਗਾਮਾਂ ਢਿੱਲੀਆਂ ਹੋਣ ਕਰਕੇ ਦੇਸ਼ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ ( ਬਿਊਰੋ )

ਕਾਨੂੰਨ ਦੀਆਂ ਲਗਾਮਾਂ ਢਿੱਲੀਆਂ ਹੋਣ ਕਰਕੇ ਦੇਸ਼ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ : ਬੇਗਮਪੁਰਾ ਟਾਈਗਰ ਫੋਰਸ

ਮਾਸੂਮ ਬੱਚੀ ਨਾਲ ਜਬਰ ਜਨਾਹ ਅਤੇ ਕਤਲ ਕਾਂਡ
ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਕੈਂਡਲ ਮਾਰਚ ਕੱਢਿਆ

1 ਨਵੰਬਰ : ਨਜ਼ਦੀਕੀ ਪਿੰਡ ਹਰਖੋਵਾਲ ਵਿਖੇ ਮਾਸੂਮ ਬੱਚੀ ਨਾਲ ਜਬਰ ਜਨਾਹ ਤੇ ਕਤਲ ਕਾਂਡ ਦੇ ਰੋਸ ਵਜੋਂ ਬੇਗਮਪੁਰਾ ਟਾਈਗਰ ਫੋਰਸ ਰਜਿ.ਹੁਸ਼ਿਆਰਪੁਰ ਵੱਲੋਂ ਹਰਨੇਕ ਸਿੰਘ ਸੀਨੀਅਰ ਮੀਤ ਪ੍ਰਧਾਨ ਦੁਆਬਾ ਦੀ ਅਗਵਾਈ ਵਿਚ ਬਜਵਾੜਾ ਅੱਡੇ ਤੋਂ ਸਤਿਸੰਗ ਘਰ ਤਕ ਕੈਂਡਲ ਮਾਰਚ ਕੱਢਿਆ ਗਿਆ।ਇਸ ਕੈਂਡਲ ਮਾਰਚ ਵਿਚ ਚੇਅਰਮੈਨ ਤਰਸੇਮ ਦੀਵਾਨਾ,ਵੀਰਪਾਲ ਪੰਜਾਬ ਪ੍ਰਧਾਨ, ਹੈਪੀ ਫਤਹਿਗੜ੍ਹ ਜ਼ਿਲ੍ਹਾ ਪ੍ਰਧਾਨ ਆਦਿ ਆਗੂ ਉਚੇਚੇ ਤੌਰ ਤੇ ਸ਼ਾਮਿਲ ਹੋਏ।ਇਸ ਕੈਂਡਲ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਬੇਗਮਪੁਰਾ ਟਾਈਗਰ ਫੋਰਸ ਅਤੇ ਸਥਾਨਕ ਵਸਨੀਕਾਂ ਨੇ ਸ਼ਿਰਕਤ ਕਰਦਿਆਂ ਜਬਰ ਜਨਾਹ ਅਤੇ ਕਤਲ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।ਇਸ ਮੌਕੇ ਆਪਣੇ ਸੰਬੋਧਨ ਵਿੱਚ ਬੇਗਮਪੁਰਾ ਟਾਈਗਰ ਫੋਰਸ ਦੇ ਆਦੇਸ਼ਾਂ ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਦੇ ਢਿੱਲੇ ਵਤੀਰੇ ਸਦਕਾ ਦੇਸ਼ ਵਿੱਚ ਅਪਰਾਧੀਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ ਜਿਨ੍ਹਾਂ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ।ਤਰਸੇਮ ਦੀਵਾਨਾ ਨੇ ਇਸ ਦੀ ਮਿਸਾਲ ਦਿੰਦਿਆਂ ਕਿਹਾ ਕਿ ਹਾਲਤ ਇੱਥੋਂ ਤੱਕ ਵਿਗੜ ਚੁੱਕੇ ਹਨ ਕਿ ਅੰਤਰਰਾਸ਼ਟਰੀ ਪੱਧਰ ਦੇ ਮਕਬੂਲ ਗਾਇਕ ਸਿੱਧੂ ਮੂਸੇਵਾਲੇ ਅਤੇ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਵਾਰਸਾਂ ਨੂੰ ਇਨਸਾਫ਼ ਲੈਣ ਲਈ ਦਰ ਦਰ ਭਟਕਣਾ ਪੈ ਰਿਹਾ ਹੈ।ਇਥੋਂ ਤਕ ਕਿ ਉਨ੍ਹਾਂ ਨੂੰ ਕਾਤਲਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਸਰਕਾਰ ਨੂੰ ਚਿਤਾਵਨੀ ਦੇਣੀ ਪੈ ਗਈ ਹੈ।ਅਪਰਾਧੀਆਂ ਦੇ ਹੌਂਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਤਰਸੇਮ ਦੀਵਾਨਾ ਨੇ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਦੇਸ਼ ਦਾ ਕਾਨੂੰਨ ਵਿਵਸਥਾ ਚਰਮਰਾ ਕੇ ਰਹਿ ਗਈ ਹੈ ਅਤੇ ਲਾਗੂ ਕਰਨ ਵਾਲੀਆਂ ਸੰਸਥਾਵਾਂ ਵਿੱਚ ਸ਼ਾਮਿਲ ਕਾਲੀਆਂ ਭੇਡਾਂ ਸ਼ਰੇਆਮ ਮਾਫੀਆ ਗਠਜੋੜ ਨਾਲ ਮਿਲੀਭੁਗਤ ਕਰਕੇ ਅਪਰਾਧੀਆਂ ਦੇ ਹੱਕ ਵਿੱਚ ਭੁਗਤ ਰਹੀਆਂ ਹਨ ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਰਖੋਵਾਲ ਨਾਬਾਲਿਗ ਲੜਕੀ ਨਾਲ ਜਬਰ ਜ਼ਨਾਹ ਅਤੇ ਕਤਲ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਸਖ਼ਤ ਕਦਮ ਉਠਾਉਣ ਲਈ ਮਜਬੂਰ ਹੋਣਾ ਪਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਹੰਸਰਾਜ ਇਸਲਾਮਾਬਾਦ ਪ੍ਰਧਾਨ ਦੋਆਬਾ, ਹਰਨੇਕ ਸਿੰਘ ਅਜਨੋਹਾ ਸੀਨੀਅਰ ਮੀਤ ਪ੍ਰਧਾਨ ਦੁਆਬਾ,ਰਾਕੇਸ਼ ਕੁਮਾਰ ਭੱਟੀ ਜ਼ਿਲ੍ਹਾ ਸਕੱਤਰ, ਭੁਪਿੰਦਰ ਭਿੰਦਾ ਪ੍ਰਧਾਨ ਪਿੰਡ ਸੀਣਾ , ਸੰਦੀਪ ਕੁਮਾਰ ਜੱਲੋਵਾਲ, ਕਮਲਜੀਤ ਮਾਂਝੀ ਸੀਨੀਅਰ ਬਲਾਕ ਪ੍ਰਧਾਨ, ਰਾਮਜੀ ਡਾਡਾ ਪ੍ਰਧਾਨ, ਮਨਜੀਤ ਡਾਡਾ ਬਲਾਕ ਵਾਈਸ ਪ੍ਰਧਾਨ, ਅਮਨਦੀਪ ਜਨਰਲ ਸਕੱਤਰ, ਮਨੀਸ਼ ਕੁਮਾਰ ਬਲਾਕ ਸਕੱਤਰ, ਵਿਜੇ ਕੁਮਾਰ ,ਰਾਕੇਸ਼ ਕੁਮਾਰ ,ਜਸਵਿੰਦਰ ਰਾਮ , ਲਖਵਿੰਦਰ ਸਿੰਘ, ਦਵਿੰਦਰ ਕੁਮਾਰ, ਨਿਤਿਨ ਕੁਮਾਰ, ਸੰਦੀਪ ਕੁਮਾਰ, ਬਿਸ਼ਨਪਾਲ ਸ਼ਹਿਰੀ ਪ੍ਰਧਾਨ, ਗਿਆਨ ਚੰਦ ਠਰੋਲੀ ਪਵਨ ਕੁਮਾਰ ਬੱਧਣ ਆਦਿ ਹਾਜ਼ਰ ਸਨ।