Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਮਿਲਾਵਟਖੋਰੀ : ਡਾ.ਲਖਵੀਰ ਸਿੰਘ

ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਮਿਲਾਵਟਖੋਰੀ : ਡਾ.ਲਖਵੀਰ ਸਿੰਘ

ਹੁਸ਼ਿਆਰਪੁਰ(ਬਿਊਰੋ) 

–ਜ਼ਿਲ੍ਹਾ ਸਿਹਤ ਅਫ਼ਸਰ ਨੇ ਗੜ੍ਹਸ਼ੰਕਰ ’ਚ 5 ਥਾਵਾਂ ਤੋਂ ਲਏ 10 ਸੈਂਪਲ

–ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006

–ਹਰ ਛੋਟੇ ਤੇ ਵੱਡੇ ਫੂਡ ਬਿਜਨੈਸ ਅਪ੍ਰੇਟਰ ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ

6 ਦਸੰਬਰ : ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਗੜ੍ਹਸ਼ੰਕਰ ਵਿਚ ਚੈਕਿੰਗ ਦੌਰਾਨ 5 ਥਾਵਾਂ ਤੋਂ 10 ਸੈਂਪਲ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਦੇ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾ ਸਕੇ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਅੱਜ ਗੜ੍ਹਸ਼ੰਕਰ ਵਿਚ ਰਾਧੇ-ਰਾਧੇ ਕਨਫੈਕਸ਼ਨਰੀ ਤੋਂ ਪੇਸਟਰੀ ਤੇ ਬਿਸਕੁੱਟ ਦੇ ਦੋ, ਓਲੰਪਿਕ ਕਨਫੈਕਸ਼ਨਰੀ ਤੋਂ ਮੁਰਮੁਰੇ ਅਤੇ ਬਿਸਕੁਟ ਦੇ 2, ਹੈਪੀ ਜੂਸ ਭੰਡਾਰ ਅਤੇ ਮਿਲਕਸ਼ੇਕ ਤੋਂ ਮਿਲਕ ਬਦਾਮ ਦੇ 2, ਸ਼ਾਲੀਮਾਰ ਸਵੀਟਸ ਤੋਂ ਖੋਆ ਅਤੇ ਗਜਰੇਲੇ ਦੇ 2 ਅਤੇ ਆਜ਼ਾਦ ਸੋਪ ਫੈਕਟਰੀ ਤੋਂ ਸਰੋਂ ਦੇ ਤੇਲ ਤੇ ਵੜੀਆਂ ਦੇ 2 ਸੈਂਪਲ ਲਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਥਾਵਾਂ ਤੋਂ ਸੈਂਪਲ ਲੈ ਕੇ ਫੂਡ ਟੈਸਟਿੰਗ ਲੈਬਾਰਟਰੀ ਖਰੜ ਨੂੰ ਭੇਜ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਅਤੇ ਸ਼ੁੱਧ ਪਦਾਰਥਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ਼-ਸੁਥਰੀ ਖਾਣ ਵਾਲੀ ਸਮੱਗਰੀ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਅਤੇ ਕੁਆਲਿਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬੇਹੇ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜਨੈਸ ਅਪਰੇਟਰ (ਐਫ.ਬੀ.ਓਜ਼) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨਰ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰਿਵਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ। ਇਸ ਦੌਰਾਨ ਉਨ੍ਹਾਂ ਦੀ ਟੀਮ ਵਿਚ ਫੂਡ ਸੇਫਟੀ ਅਫ਼ਸਰ ਸੰਗੀਤਾ ਸਹਿਦੇਵ, ਸਿਹਤ ਸਹਾਇਕ ਰਾਮ ਲੁਭਾਇਆ ਅਤੇ ਪਰਮਜੀਤ ਸਿੰਘ ਵੀ ਸ਼ਾਮਿਲ ਸਨ।