Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ.ਕਾਲਜ ਵਿਖੇ ਭਾਰਤ ਰਤਨ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਕੇ.ਐਮ.ਐਸ.ਕਾਲਜ ਵਿਖੇ ਭਾਰਤ ਰਤਨ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ

ਦਸੂਹਾ (ਚੌਧਰੀ) 

6 ਦਸੰਬਰ : ਆਈ. ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੁਆਰਾ ਸਥਾਪਿਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਗਰੀਬਾਂ, ਮਜ਼ਦੂਰਾਂ, ਦਲਿਤਾਂ, ਪਛੜਿਆਂ, ਔਰਤਾਂ ਦੇ ਮੁਕਤੀਦਾਤਾ, ਭਾਰਤ ਰਤਨ ਡਾ. ਬਾਬਾ ਸਾਹਿਬ ਅੰਬੇਡਕਰ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕੀਤੀ। ਇਸ ਮੌਕੇ ਤੇ ਬਾਬਾ ਸਾਹਿਬ ਜੀ ਦੇ ਜੀਵਨ ਅਤੇ ਉਹਨਾਂ ਦੁਆਰਾ ਕੀਤੇ ਸਮਾਜ ਸੁਧਾਰ ਦੇ ਕੰਮਾਂ ਤੇ ਵਿਦਿਆਰਥੀਆਂ ਦੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਸ਼ਟਰ ਨਿਰਮਾਤਾ ਡਾ. ਬੀ. ਆਰ. ਅੰਬੇਦਕਰ ਜੀ ਨੇ ਛੂਆ – ਛੂਤ ਅਤੇ ਜਾਤੀਵਾਦ ਦੇ ਖਾਤਮੇ ਲਈ ਵੱਡੇ ਅੰਦੋਲਨ ਵੀ ਕੀਤੇ। ਉਹਨਾ ਨੇ ਆਪਣਾ ਪੂਰਾ ਜੀਵਨ ਗਰੀਬਾਂ, ਦਲਿਤਾਂ ਅਤੇ ਸਮਾਜ ਦੇ ਪੱਛੜੇ ਵਰਗਾਂ ਦੇ ਸੁਧਾਰ ਲਈ ਲਗਾ ਦਿੱਤਾ। ਉਹ ਸਵਤੰਤਰ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆ ਮੰਤਰੀ, ਭਾਰਤੀ ਸੰਵਿਧਾਨ ਅਤੇ ਭਾਰਤੀ ਗਣਰਾਜ ਦੇ ਸਿਰਜਣਹਾਰ ਹਨ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਬਹੁਜਨ ਸਮਾਜ ਦੀਆਂ ਜੰਜੀਰਾਂ ਨੂੰ ਤੋੜਨ ਵਾਲੇ ਗ੍ਰੇਟੈਸਟ ਇੰਡੀਅਨ ਡਾ. ਬਾਬਾ ਸਾਹਿਬ ਜੀ ਦੇ ਪ੍ਰੀਨਿਰਵਾਣ ਦਿਵਸ ਤੇ ਕੋਟ ਕੋਟ ਨਮਨ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਐਚ. ਓ. ਡੀ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ਅਪਣਾਉਣ ਅਤੇ ਘਰ- ਘਰ ਵਿੱਚ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਮਨਜੀਤ, ਰੋਮਾਨੀ ਗੋਸਵਾਮੀ, ਅੰਜਲੀ ਗੋਲਡੀ, ਜਗਰੂਪ ਕੌਰ, ਸ਼ੀਨਾ, ਗੁਰਜੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਰਮਨਪ੍ਰੀਤ ਕੌਰ, ਲਖਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਪ੍ਰਿੰਸਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।