Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵਿਜੈ ਦਿਵਸ ਦੇ ਮੌਕੇ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਵਿਜੈ ਦਿਵਸ ਦੇ ਮੌਕੇ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

16 ਦਸੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਵਿਜੈ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਭਾਰਤੀ ਫੌਜ ਦੇ ਹੌਂਸਲੇ ਅਤੇ ਕੁਰਬਾਨੀ ਨੂੰ ਯਾਦ ਕਰਕੇ ਹੋਏ ਦੱਸਿਆ ਕਿ 16 ਦਸੰਬਰ 1971 ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਲੜਾਈ ਹੋਈ, ਜਿਸ ਵਿੱਚ ਪਾਕਿਸਤਾਨ ਦੇ 93000 ਸੈਨਿਕਾਂ ਨੇ ਭਾਰਤੀ ਫੌਜ ਅੱਗੇ ਆਤਮ ਸਮਰਪਣ ਕੀਤਾ ਸੀ ਅਤੇ ਭਾਰਤ ਨੂੰ ਜਿੱਤ ਹਾਸਲ ਹੋਈ ਸੀ। ਇਸ ਲੜਾਈ ਵਿੱਚ ਭਾਰਤ ਦੇ ਕਰੀਬ 3900 ਜਵਾਨ ਸ਼ਹੀਦ ਹੋ ਗਏ ਸਨ ਅਤੇ 9851 ਜਵਾਨ ਜਖਮੀ ਹੋ ਗਏ ਸਨ। ਇਹ ਲੜਾਈ ਪੂਰਬੀ ਪਾਕਿਸਤਾਨ ਦੇ ਲੋਕਾਂ ਦੀ ਅਜਾਦੀ ਲਈ ਹੋਈ ਸੀ, ਜਿਸ ਨੂੰ ਭਾਰਤੀ ਫੌਜ ਨੇ ਆਜ਼ਾਦ ਕਰਵਾਇਆ ਸੀ ਅਤੇ ਇਹ ਪਾਕਿਸਤਾਨ ਦਾ ਪੂਰਬੀ ਹਿੱਸਾ ਅੱਜ ਬੰਗਲਾਦੇਸ਼ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਤਰ੍ਹਾਂ ਭਾਰਤੀ ਜਵਾਨਾਂ ਦੀ ਸ਼ਹੀਦੀ ਨੂੰ ਯਾਦ ਕਰਕੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਰਾਜੇਸ਼ ਕੁਮਾਰ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਰਧਾਂਜਲੀ ਦਿੱਤੀ।

ਫੋਟੋ : ਵਿਜੈ ਦਿਵਸ ਦੇ ਮੌਕੇ ਤੇ ਭਾਰਤੀ ਫੌਜ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।