Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

30 ਨਵੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਪ੍ਰਧਾਨਗੀ ਹੇਠ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਸਾਹਿਬਜਾਦਾ ਬਾਬਾ ਜ਼ੋਰਾਵਰ ਸਿੰਘ ਜੀ ਨਿੱਕੀ ਉਮਰੇ ਹੀ ਬਹੁਤ ਹੀ ਉੱਚੀ ਸੋਚ ਦੇ ਮਾਲਕ ਸਨ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਨੇ ਆਪਣੇ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਦੇਸ਼ਾਂ ਦੀ ਰੱਖਿਆ ਲਈ ਮੁਗਲ ਫੌਜ ਦੁਆਰਾ ਦਿੱਤੀ ਮੁਸਲਮਾਨ ਬਣਨ ਦੀ ਪੇਸ਼ਕਸ਼ ਨੂੰ ਠੁਕਰਾ ਕੇ ਬਿਨਾਂ ਕਿਸੇ ਡਰ ਤੋਂ ਬੜੀ ਦਲੇਰੀ ਨਾਲ ਸਿੱਖ ਧਰਮ ਦਾ ਸਾਥ ਦਿੱਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵੀ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੀ ਤਰ੍ਹਾਂ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨ ਅਤੇ ਅੱਗੇ ਜੀਵਨ ਵਿੱਚ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਦਾ ਬਿਨਾਂ ਘਬਰਾਏ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਿੱਚ ਨੇਹਾ (ਐਮ.ਐਸ.ਸੀ ਐਫ.ਡੀ), ਗੁਰਵੀਰ ਕੌਰ (ਐਮ.ਐਸ.ਸੀ ਐਫ.ਡੀ), ਨਵਪ੍ਰੀਤ ਸਿੰਘ (ਬੀ.ਐਸ.ਸੀ ਐਮ.ਐਲ.ਐਸ), ਪਰਮਵੀਰ ਕੌਰ (ਬੀ.ਐਸ.ਸੀ ਆਈ.ਟੀ) ਅਤੇ ਕੋਮਲਪ੍ਰੀਤ ਕੌਰ (ਬੀ.ਸੀ.ਏ) ਨੇ ਵੀ ਸਿੱਖ ਇਤਿਹਾਸ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਸਤਵੰਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਅੰਜਲੀ ਗੋਲਡੀ, ਗੁਰਿੰਦਰਜੀਤ ਕੌਰ, ਸ਼ੀਨਾ ਰਾਣੀ, ਮਨਜੀਤ ਕੌਰ, ਰਜਨੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸਮਾਗਮ ਦੌਰਾਨ ਪ੍ਰਿੰਸੀਪਲ ਡਾ.ਸ਼ਬਨਮ ਕੌਰ,ਐਚ.ਓ.ਡੀ ਰਾਜੇਸ਼ ਕੁਮਾਰ, ਸਟਾਫ਼ ਮੈਂਬਰ ਅਤੇ ਵਿਦਿਆਰਥੀ।