Prime Punjab Times

Latest news
SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ
ADVERTISEMENT
You are currently viewing ਕੈਬਨਿਟ ਮੰਤਰੀ ਗਿਲਜੀਆਂ ਦੀ ਮੌਜੂਦਗੀ ’ਚ ਵੇਰਕਾ ਮਿਲਕ ਪਲਾਂਟ ਦੇ ਨਵਨਿਯੁਕਤ ਚੇਅਰਮੈਨ ਹਰਵਿੰਦਰ ਸਿੰਘ ਸਰਾਈਂ ਨੇ ਸੰਭਾਲਿਆ ਚਾਰਜ

ਕੈਬਨਿਟ ਮੰਤਰੀ ਗਿਲਜੀਆਂ ਦੀ ਮੌਜੂਦਗੀ ’ਚ ਵੇਰਕਾ ਮਿਲਕ ਪਲਾਂਟ ਦੇ ਨਵਨਿਯੁਕਤ ਚੇਅਰਮੈਨ ਹਰਵਿੰਦਰ ਸਿੰਘ ਸਰਾਈਂ ਨੇ ਸੰਭਾਲਿਆ ਚਾਰਜ

ਹੁਸ਼ਿਆਰਪੁਰ, 3 ਜਨਵਰੀ(ਚੌਧਰੀ) : ਕੈਬਨਿਟ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੀ ਮੌਜੂਦਗੀ ਵਿਚ ਨਵੇਂ ਸਾਲ ’ਤੇ ਵੇਰਕਾ ਮਿਲਕ ਪਲਾਂਟ ਦੇ ਚੇਅਰਮੈਨ ਹਰਵਿੰਦਰ ਸਿੰਘ ਨੇ ਆਪਣਾ ਚਾਰਜ ਸੰਭਾਲਿਆ। ਇਸ ਦੌਰਾਨ ਰਵਿੰਦਰਪਾਲ ਬੇਗਮਪੁਰ ਜੰਡਿਆਲਾ ਵਾਈਸ ਚੇਅਰਮੈਨ ਤੇ ਲਖਵੀਰ ਸਿੰਘ ਬਸਤੀ ਅਮ੍ਰਿਤਸਰਿਆ ਮਿਲਕਫੈਡ ਪੰਜਾਬ ਦੇ ਬੋਰਡ ਆਫ਼ ਡਾਇਰੈਕਟਰਜ਼ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਵੇਰਕਾ ਮਿਲਕ ਪਲਾਂਟ ਦੇ ਨਵਨਿਯੁਕਤ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਮਿਲਕ ਪਲਾਂਟ ਦੀ ਪ੍ਰਗਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਲਕਫੈਡ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਕੰਮ ਕੀਤਾ ਗਿਆ ਹੈ, ਇਹੀ ਕਾਰਨ ਹੈ ਕਿ ਨਾ ਸਿਰਫ ਦੇਸ਼ ਬਲਕਿ ਵਿਦੇਸ਼ਾਂ ਵਿਚ ਵੀ ਮਿਲਕਫੈਡ ਦੇ ਉਤਪਾਦਨਾਂ ਦਾ ਵਾਧਾ ਹੋਇਆ ਹੈ।
ਇਸ ਦੌਰਾਨ ਜਨਰਲ ਮੈਨੇਜਰ ਅਨਿਲ ਸਲਾਰਿਆ ਨੇ ਕੈਬਨਿਟ ਮੰਤਰੀ ਤੇ ਵੇਰਕਾ ਮਿਲਕ ਪਲਾਂਟ ਦੇ ਨਵਨਿਯੁਕਤ ਚੇਅਰਮੈਨ ਅਤੇ ਹੋਰ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਵੇਰਕਾ ਮਿਲਕ ਪਲਾਂਟ ਵਲੋਂ ਨਵੇਂ ਸਾਲ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵੀ ਕਰਵਾਇਆ ਗਿਆ।

error: copy content is like crime its probhihated