Prime Punjab Times

Latest news
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਦੀ ਕੋਸ਼ਿਸ਼ ਲਿਆਈ ਰੰਗ, ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਦਾ ਕੰਮ ਹੋਇਆ ਸ਼ੁਰੂ

ਕੈਬਨਿਟ ਮੰਤਰੀ ਜਿੰਪਾ ਦੀ ਕੋਸ਼ਿਸ਼ ਲਿਆਈ ਰੰਗ, ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਦਾ ਕੰਮ ਹੋਇਆ ਸ਼ੁਰੂ

ਹੁਸ਼ਿਆਰਪੁਰ(ਬਿਊਰੋ) 

ਕੈਬਨਿਟ ਮੰਤਰੀ ਦੇ ਪੱਤਰ ਦਾ ਰੇਲਵੇ ਮੰਤਰੀ ਦੇ ਦਿੱਤਾ ਸਕਾਰਾਤਮਕ ਜਵਾਬ

ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ ਨਾਲ ਜੋੜਨ ਸਬੰਧੀ ਰੇਲਵੇ ਮੰਤਰੀ ਨੇ ਸਬੰਧਤ ਡਾਇਰੈਕਟੋਰੇਟ ਨੂੰ ਵਿਸਤ੍ਰਿਤ ਜਾਂਚ ਦੇ ਦਿੱਤੇ ਹੁਕਮ

16 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਸਬੰਧੀ ਕੀਤਾ ਗਿਆ ਉਪਰਾਲਾ ਰੰਗ ਲਿਆਇਆ ਹੈ। ਰੇਲਵੇ ਵਿਭਾਗ ਵਲੋਂ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਰੇਲਵੇ ਦੇ ਇਸ ਉਪਰਾਲੇ ਲਈ ਕੈਬਨਿਟ ਮੰਤਰੀ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਣਵ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਰੋਡ ਦੇ ਪੁਨਰ ਨਿਰਮਾਣ ਸਬੰਧੀ ਉਨ੍ਹਾਂ ਨੇ ਕੇੀਦਰੀ ਰੇਲਵੇ ਮੰਤਰੀ ਭਾਰਤ ਸਰਕਾਰ ਅਸ਼ਵਨੀ ਵੈਸ਼ਣਵ ਨੂੰ ਪੱਤਰ ਲਿਆ ਸੀ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਰੋਡ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾ ਦਿੱਤਾ ਹੈ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੱਤਰ ਵਿਚ ਉਨ੍ਹਾਂ ਨੇ ਰੋਡ ਦੇ ਪੁਨਰ ਨਿਰਮਾਣ ਤੋਂ ਇਲਾਵਾ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ ਨਾਲ ਜੋੜਨ ਦੀ ਮੰਗ ਵੀ ਕੀਤੀ ਸੀ, ਜਿਸ ਦਾ ਉਨ੍ਹਾਂ ਨੇ ਸਕਾਰਾਤਮਕ ਜਵਾਬ ਦਿੰਦੇ ਹੋਏ ਇਸ ਸਬੰਧੀ ਸਬੰਧਤ ਡਾਇਰੈਕਟੋਰੇਟ ਨੂੰ ਵਿਸਤ੍ਰਿਤ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਰੇਲਵੇ ਮੰਤਰੀ ਵਲੋਂ ਦਿੱਤੇ ਗਏ ਸਕਾਰਾਤਮਕ ਰਵੱਈਏ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਇਸ ਸਬੰਧੀ ਜਲਦ ਹੀ ਖੁਸ਼ਖਬਰੀ ਮਿਲੇਗੀ। ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਉਨ੍ਹਾਂ ਰੇਲਵੇ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਰੇਲਵੇ ਸਟੇਸ਼ਨ (ਕੋਡ ਐਚ.ਐਸ.ਐਕਸ) ਜ਼ਿਲ੍ਹੇ ਦਾ ਮੁੱਖ ਰੇਲਵੇ ਸਟੇਸ਼ਨ ਹੈ ਅਤੇ ਯਾਤਰੀ ਇਸ ਰੇਲਵੇ ਸਟੇਸ਼ਨ ਦੀ ਵਰਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਾਮੁੰਡਾ ਦੇਵੀ ਜੀ, ਮਾਤਾ ਬਗੁਲਾਮੁਖੀ ਜੀ, ਬਾਬਾ ਬਾਲਕ ਨਾਥ ਜੀ, ਧਰਮਸ਼ਾਲਾ ਤੇ ਮਕਲੋਡਗੰਜ ਵਰਗੇ ਧਾਰਮਿਕ ਤੇ ਸੈਰ ਸਪਾਟਾ ਸਥਾਨਾਂ ਦੀ ਯਾਤਰਾ ਕਰਨ ਲਈ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਵੱਡੀ ਗਿਣਤੀ ਵਿਚ ਤੀਰਥ ਯਾਤਰੀ ਨਵੀਂ ਦਿੱਲੀ ਪਹੁੰਚਣ ਲਈ ਇਸ ਰੇਲਵੇ ਸਟੇਸ਼ਨ ਦੀ ਵਰਤੋਂ ਕਰਦੇ ਹਨ ਅਤੇ ਅੱਗੇ ਉਨ੍ਹਾਂ ਨੂੰ ਮਥੁਰਾ, ਵਰਿੰਦਾਵਨ ਪਹੁੰਚਣ ਲਈ ਦੂਜੀ ਟਰੇਨ ਵਿਚ ਸਵਾਰ ਹੋਣਾ ਪੈਂਦਾ ਹੈ। ਇਸ ਤਰ੍ਹਾਂ ਤੀਰਥ ਯਾਤਰੀਆਂ ਨੂੰ ਦੂਜੀ ਟਰੇਨ ਵਿਚ ਚੜ੍ਹਨ ਵਿਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਮੰਤਰੀ ਦੇ ਇਸ ਸਕਾਰਾਤਮਕ ਰਵੱਈਏ ਨਾਲ ਉਨ੍ਹਾਂ ਨੂੰ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ ਨਾਲ ਜੋੜਨ ਦਾ ਮੁੱਦਾ ਵੀ ਜਲਦ ਹੱਲ ਹੋਣ ਦੀ ਉਮੀਦ ਜਗੀ ਹੈ।

error: copy content is like crime its probhihated