Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਫਰਨੀਚਰ ਵਰਕਸ਼ਾਪ ’ਚ ਅੱਗ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਜਿੰਪਾ ਨੇ ਫਰਨੀਚਰ ਵਰਕਸ਼ਾਪ ’ਚ ਅੱਗ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ(ਬਿਊਰੋ) 

ਕੈਬਨਿਟ ਮੰਤਰੀ ਜਿੰਪਾ ਨੇ ਫਰਨੀਚਰ ਵਰਕਸ਼ਾਪ ’ਚ ਅੱਗ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

–ਕਿਹਾ, ਦੁੱਖ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਪੀੜਤ ਦੁਕਾਨਦਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ

26 ਅਕਤੂਬਰ : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸੁਖੀਆਬਾਦ ਸਥਿਤ ਅਨਮੋਲ ਵੁੱਡ ਵਰਕਸ ਵਿਚ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਮੌਕੇ ’ਤੇ ਜਾਇਜ਼ਾ ਲੈਂਦਿਆਂ ਅਤੇ ਵਰਕਸ਼ਾਪ ਦੇ ਮਾਲਕ ਸਾਬਕਾ ਕੌਂਸਲਰ ਸਰਬਜੀਤ ਸਿੰਘ ਹਮਦਰਦੀ ਪ੍ਰਗਟ ਕਰਦਿਆਂ ਘਟਨਾ ਦੀ ਜਾਣਕਾਰੀ ਲਈ। ਉਨ੍ਹਾਂ ਸਰਬਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਉਸ ਦ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਕੈਬਨਿਟ ਮੰਤਰੀ ਨੇ ਸਰਬਜੀਤ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁਕਾਨ ਵਿਚ ਅਚਾਨਕ ਲੱਗੀ ਅੱਗ ਨਾਲ ਜਿਥੇ ਉਨ੍ਹਾਂ ਦਾ ਆਰਥਿਕ ਨੁਕਸਾਨ ਹੋਇਆ ਹੈ, ਉਥੇ ਨਾਲ ਬਣੀ ਡੇਅਰੀ ਦੇ ਕੁਝ ਜਾਨਵਰ ਵੀ ਝੁਲਸ ਗਏ ਹਨ। ਉਨ੍ਹਾਂ ਫਾਇਰ ਬ੍ਰਿਗੇਡ, ਪੁਲਿਸ ਅਤੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਗ ਦੀ ਘਟਨਾ ਤੇ ਤੁਰੰਤ ਬਾਅਦ ਇਨ੍ਹਾਂ ਤਿੰਨਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਨੁਕਸਾਨ ’ਤੇ ਕਾਬੂ ਪਾਇਆ, ਜਿਸ ਲਈ ਉਹ ਪ੍ਰਸੰਸਾ ਦੇ ਪਾਤਰ ਹਨ। ਜ਼ਿਕਰਯੋਗ ਹੈ ਕਿ ਬੀਤੀ 25 ਅਕਤੂਬਰ ਫਰਨੀਚਰ ਵਰਕਸ਼ਾਪ ਵਿਚ ਅਚਾਨਕ ਅੱਗ ਲੱਗ ਗਈ ਸੀ।