Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਕੋਟਪਾ ਐਕਟ ਦੀ ‌ਉਲਗਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ ਸਨਹੋਤਰਾ)

ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਨੂੰ ਰੋਕਣਾ ਨਾਂ ਕਿ ਜਨਤਾ ਨੂੰ ਪ੍ਰੇਸ਼ਾਨ ਕਰਨਾ ਨਹੀਂ

24 ਨਵੰਬਰ : ਸਿਵਲ ਸਰਜਨ ਪਠਾਨਕੋਟ ਡਾ ਰੁਬਿੰਦਰ ਕੋਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਦੇ ਹੁਕਮਾਂ ਅਨੁਸਾਰ ਅੱਜ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਸਰਨਾ ਵਿਖੇ ਕੋਟਪਾ ਐਕਟ ਦੀ ‌ਉਲੰਘਣਾ ਕਰਨ ਵਾਲੇ 15 ਵਿਅਕਤੀਆਂ ਦੇ ਚਲਾਨ ਕੱਟੇ । ਇਹ ਸ਼ਰੇਆਮ ਤੰਬਾਕੂ ਪਦਾਰਥ , ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ‌ਉਲੰਘਣਾ ਹੈ। ਕਿਉਂਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਨਹੀਂ ਵੇਚ ਸਕਦੇ । ਹੈਲਥ ਇੰਸਪੈਕਟਰ ਦਿਲਬਾਗ ਸਿੰਘ ਨੇ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਹੈ ਨਾਂ ਕਿ ਕਿਸੇ ਨੂੰ ਪ੍ਰੇਸ਼ਾਨ ਕਰਨਾ ਅਤੇ ਪੈਸਾ ਇਕੱਠਾ ਕਰਨਾ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ । ਕੀਤਾ । ਇਸ ਮੋਕੇ ਤੇ ਲਾਲਾ ਰੰਜੀਵ , ਜਗਨ ਘਿਆਲਾ, ਹਰਦੀਪ ਸਿੰਘ, ਸਿਹਤ ਵਰਕਰ, ਆਦਿ ਹਾਜ਼ਰ ਸਨ ।

error: copy content is like crime its probhihated