Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਕੌਂਸਲਰ ਪਰਮਜੀਤ ਕੌਰ ਨੂੰ ਦਿੱਤੀ ਗਈ ਅੰਤਿਮ ਵਿਦਾਇਗੀ

ਕੌਂਸਲਰ ਪਰਮਜੀਤ ਕੌਰ ਨੂੰ ਦਿੱਤੀ ਗਈ ਅੰਤਿਮ ਵਿਦਾਇਗੀ

ਹੁਸ਼ਿਆਰਪੁਰ (ਬਿਊਰੋ) 

ਸਸਕਾਰ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਮੇਤ ਪਹੁੰਚੀਆਂ ਅਹਿਮ ਸ਼ਖਸੀਅਤਾਂ

ਪੰਜਾਬ ਸਰਕਾਰ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਖੜ੍ਹੀ ਹੈ : ਕੈਬਨਿਟ ਮੰਤਰੀ ਜਿੰਪਾ

ਪਰਮਜੀਤ ਕੌਰ ਦੀ ਮੌਤ ਸ਼ਹਿਰ ਵਾਸੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ : ਮੇਅਰ ਸੁਰਿੰਦਰ ਕੁਮਾਰ

9 ਨਵੰਬਰ : ਹੁਸ਼ਿਆਰਪੁਰ ਦੇ ਵਾਰਡ ਨੰਬਰ 7 ਦੀ ਕੌਂਸਲਰ ਪਰਮਜੀਤ ਕੌਰ ਦਾ ਬੀਤੇ ਦਿਨ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਬੁਲਾਵਾੜੀ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਗਿਆ ਅਤੇ ਇਸ ਦੁੱਖ ਦੀ ਘੜੀ ਵਿਚ ਜਿਥੇ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਮੇਅਰ ਸੁਰਿੰਦਰ ਕੁਮਾਰ ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ, ਉਥੇ ਪਰਮਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਸਵ: ਪਰਮਜੀਤ ਕੌਰ ਆਪਣੇੇ ਵਾਰਡ ਨੰਬਰ 7 ਦੇ ਵਿਕਾਸ ਲਈ ਹਮੇਸ਼ਾ ਤੱਤਪਰ ਸਨ ਅਤੇ ਸਖਤ ਮਿਹਨਤ ਨਾਲ ਜਨਤਾ ਦੀ ਸੇਵਾ ਕੀਤੀ। ਉਨ੍ਹਾਂ ਦੇ ਪਤੀ ਸ਼੍ਰੀ ਸੁਰੇਸ਼ ਕੁਮਾਰ ਵੀ ਕੌਂਸਲਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇੇ ਚੁੱਕੇ ਹਨ। ਉਨ੍ਹਾਂ ਅਰਦਾਸ ਕਰਦੇ ਹੋਏ ਕਿਹਾ ਕਿ ਪਰਮਾਤਮਾ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੀ ਹੈ।
ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਪਰਮਜੀਤ ਕੌਰ ਦਾ ਬੇਵਕਤੀ ਵਿਛੋੜਾ ਪਰਿਵਾਰ, ਵਾਰਡ ਵਾਸੀਆਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਵਾਰਡ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 8 ਨਵੰਬਰ ਨੂੰ ਦੁਪਹਿਰ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਲਾਚੋਵਾਲ ਦੇ ਨੇੜੇ ਸੜਕ ਹਾਦਸੇ ਵਿਚ ਕੌਂਸਲਰ ਪਰਮਜੀਤ ਕੌਰ ਦੀ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਪਤੀ ਸਾਬਕਾ ਕੌਂਸਲਰ ਸੁਰੇਸ਼ ਕੁਮਾਰ ਜ਼ਖਮੀ ਹੋ ਗਏ ਸਨ।
ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ, ਨਗਰ ਨਿਗਮ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧਾਂ ਨੇ ਵੀ ਪਰਮਜੀਤ ਕੌਰ ਦੇ ਸਸਕਾਰ ਵਿਚ ਸ਼ਾਮਲ ਹੋ ਕੇ ਅੰਤਿਮ ਵਿਦਾਇਗੀ ਦਿੱਤੀ।

error: copy content is like crime its probhihated