Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਮਨੁੱਖੀ ਹੱਕਾਂ ਦੇ ਘਾਣ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨੂੰ ਦਿੱਤਾ ਯਾਦ ਪੱਤਰ*

*ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਮਨੁੱਖੀ ਹੱਕਾਂ ਦੇ ਘਾਣ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨੂੰ ਦਿੱਤਾ ਯਾਦ ਪੱਤਰ*

ਮੁਕੇਰੀਆਂ  ( ਜਸਵੀਰ ਸਿੰਘ ਪੁਰੇਵਾਲ )

14 ਦਸੰਬਰ : ਸਮੁੱਚੇ ਮੁਲਕਾਂ ਦੇ ਹੁਕਮਰਾਨਾਂ, ਮਨੁੱਖੀ ਅਧਿਕਾਰ ਸੰਗਠਨਾਂ, ਸੰਸਾਰ ਵਿੱਚ ਜਮਹੂਰੀਅਤ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਉੱਦਮ ਕਰ ਰਹੀਆਂ ਸ਼ਖ਼ਸੀਅਤਾਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਤੇ ਹੁਕਮਰਾਨਾਂ ਵੱਲੋਂ ਕੀਤੇ ਮਨੁੱਖੀ ਹੱਕਾਂ ਦੇ ਘਾਣ ਵਿਰੁੱਧ ਆਵਾਜ਼ ਬੁਲੰਦ ਕਰ ਰਹੀਆਂ ਹਨ ਉਥੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇਕ ਯਾਦ ਪੱਤਰ , ਸਰਕਲ ਪ੍ਰਧਾਨ ਪ੍ਰਧਾਨ , ਪਰਮਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਸਦਰ-ੲੇ-ਇੰਡੀਆ ਦਰੋਪਤੀ ਮੁਰਮੂ ਨੂੰ ( ਐਸ ਡੀ ਐਮ) ਮੁਕੇਰੀਆਂ ਰਾਹੀਂ ਇੱਕ ਯਾਦ ਪੱਤਰ ਦਿੱਤਾ ਗਿਆ ਇਸ ਮੌਕੇ ਪਰਮਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸੱਤਾ ਉਪਰ ਕਾਬਜ ਹਕੂਮਤਾਂ ਘੱਟ ਗਿਣਤੀ ਸਿੱਖਾਂ, ਮੁਸਲਮਾਨਾਂ, ਦਲਿਤਾਂ ਤੇ ਕਸ਼ਮੀਰੀਆਂ ਉੱਤੇ ਜ਼ਬਰ ਜੁਲਮ ਅਤੇ ਬੇਇਨਸਾਫੀਆਂ ਕਰਦੀਆਂ ਆ ਰਹੀਆਂ ਹਨ ਜਿਸ ਨੂੰ ਬੰਦ ਕਰਾਉਣ ਲਈ ਤੁਰੰਤ ਦਖ਼ਲ-ਅੰਦਾਜ਼ੀ ਕਰਨੀ ਚਾਹੀਦੀ ਹੈ ਇਸ ਸਮੇਂ ਡਾਕਟਰ ਬਲਵਿੰਦਰ ਸਿੰਘ ਨੇ ਕਿਹਾ ਕਿ ਹੈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਮੁਲਕਾਂ ਦੀ ਸੰਸਾਰ ਪੱਧਰ ਤੇ ਬਣੀ ਸੂਚੀ ਵਿੱਚ ਇੰਡੀਆ ਦਾ ਚੌਥਾ ਨੰਬਰ ਆਉਂਦਾ ਹੈ ਤੇ ਇੰਡੀਆ ਦੇ ਹੁਕਮਰਾਨ ਆਪਣੇ ਆਪ ਨੂੰ ਵੱਡੀ ਜਮਹੂਰੀਅਤ ਅਤੇ ਅਮਨ ਪਸੰਦ ਮੁਲਕ ਵਜੋਂ ਪੇਸ਼ ਕਰਦੇ ਹਨ ਜਿਸ ਝੂਠ ਦਾ ਭਾਂਡਾ ਸੰਸਾਰ ਪੱਧਰ ਉੱਤੇ ਫੁੱਟ ਚੁੱਕਾ ਹੈ ਇਸ ਸਮੇਂ ਉਹਨਾਂ ਕਿਹਾ ਕਿ ਪੰਜਾਬ ਸੂਬੇ, ਪੰਜਾਬੀਆਂ, ਸਿੱਖ ਕੌਮ, ਕਸ਼ਮੀਰੀਆਂ ਇਸਾਈਆਂ ਤੇ ਕਬੀਲਿਆਂ ਨਾਲ ਜਬਰ ਜ਼ੁਲਮ ਤੇ ਬੇਇਨਸਾਫ਼ੀਆਂ ਤੁਰੰਤ ਬੰਦ ਕੀਤੀਆਂ ਜਾਣ ਇਸ ਮੌਕੇ , ਡਾਕਟਰ ਬਲਵਿੰਦਰ ਸਿੰਘ, ਸਰਪੰਚ ਗੁਰਨਾਮ ਸਿੰਘ ਨਸ਼ਿਹਰਾ, ਕੈਪਟਨ ਸੁਖਦੇਵ ਸਿੰਘ , ਹਰਵਿੰਦਰ ਸਿੰਘ ਹਲੇੜ,ਸਰਬਜੀਤ ਸਿੰਘ ਰੰਗਾਂ, ਸਤਿੰਦਰ ਸਿੰਘ ਪੁਰੇਵਾਲ, ਸਤਨਾਮ ਸਿੰਘ ਫੌਜੀ, ਵਰਿੰਦਰ ਸਿੰਘ , ਵਲਰਿੰਦਰ ਸਿੰਘ ਆਦਿ ਹਾਜ਼ਰ ਸਨ।