Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖਰੀਦਦਾਰੀ ਸਮੇਂ ਸਾਵਧਾਨੀ ਵਰਤਣ ਗ੍ਰਾਹਕ – ਗੁਰਦੀਪ ਸਿੰਘ ਕੰਗ

ਖਰੀਦਦਾਰੀ ਸਮੇਂ ਸਾਵਧਾਨੀ ਵਰਤਣ ਗ੍ਰਾਹਕ – ਗੁਰਦੀਪ ਸਿੰਘ ਕੰਗ

ਫਗਵਾੜਾ (ਲਾਲੀ ਦਾਦਰ )

* ਰਾਸ਼ਟਰੀ ਖਪਤਕਾਰ ਦਿਵਸ ’ਤੇ ਦਿੱਤੀਆਂ ਸ਼ੁੱਭ ਇੱਛਾਵਾਂ

24 ਦਸੰਬਰ : ਐਂਟੀ ਕੁਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ ਦੇ ਸੂਬਾ ਡਾਇਰੈਕਟਰ ਦਵਿੰਦਰਪਾਲ ਅਰੋੜਾ, ਜ਼ਿਲਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਅਤੇ ਜ਼ਿਲਾ ਜਨਰਲ ਸਕੱਤਰ ਅਤੁਲ ਜੈਨ ਨੇ ਸਮੂਹ ਖਪਤਕਾਰਾਂ ਨੂੰ ਰਾਸ਼ਟਰੀ ਖਪਤਕਾਰ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਅੱਜ ਇਥੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਭਾਰਤ ਦੀ ਆਜ਼ਾਦੀ ਦੇ ਸਮੇਂ ਗ੍ਰਾਹਕ ਪੰਚਾਇਤ ਦੀ ਸਥਾਪਨਾ 1947 ਵਿੱਚ ਹੋਈ ਸੀ। ਉਦੋਂ ਇਹ ਦੇਖਣ ਵਿਚ ਆਇਆ ਕਿ ਹਰ ਖੇਤਰ ਵਿਚ ਗਾਹਕ ਨਾਲ ਧੋਖਾ ਹੁੰਦਾ ਹੈ ਪਰ ਉਸ ਕੋਲ ਇਨਸਾਫ਼ ਲੈਣ ਲਈ ਕੋਈ ਕਾਨੂੰਨ ਨਹੀਂ ਸੀ। ਗਾਹਕ ਸਿਰਫ ਅਨਿਆ ਬਰਦਾਸ਼ਤ ਕਰਨ ਤੋਂ ਇਲਾਵਾ ਕੁਝ ਵੀ ਕਰਨ ਤੋਂ ਅਸਮਰੱਥ ਸੀ। ਵਪਾਰੀ ਵਰਗ ਆਰਥਿਕ ਪ੍ਰਭਾਵ ਹੇਠ ਗਾਹਕ ਦਾ ਸ਼ੋਸ਼ਣ ਕਰ ਰਿਹਾ ਸੀ। ਉਸਦੀ ਆਵਾਜ਼ ਸਰਕਾਰ ਤੱਕ ਨਹੀਂ ਪਹੁੰਚ ਰਹੀ ਸੀ। ਇਸ ਵਿਸ਼ੇ ’ਤੇ ਡੂੰਘਾ ਮੰਥਨ ਹੋਇਆ ਅਤੇ 1980 ਵਿੱਚ ਕਾਨੂੰਨ ਦਾ ਖਰੜਾ ਤਿਆਰ ਕਰਨਾ ਸ਼ੁਰੂ ਕੀਤਾ ਗਿਆ। ਉਦੋਂ ਹੀ ਮੌਜੂਦਾ ਖਪਤਕਾਰ ਕਾਨੂੰਨ ਹੋਂਦ ਵਿੱਚ ਆਇਆ ਸੀ। ਭਾਰਤ ਸਰਕਾਰ ਨੇ 24 ਦਸੰਬਰ ਨੂੰ ਰਾਸ਼ਟਰੀ ਖਪਤਕਾਰ ਦਿਵਸ ਵਜੋਂ ਘੋਸ਼ਿਤ ਕੀਤਾ ਕਿਉਂਕਿ ਇਸ ਦਿਨ ਭਾਰਤ ਦੇ ਰਾਸ਼ਟਰਪਤੀ ਨੇ ਇਤਿਹਾਸਕ ਖਪਤਕਾਰ ਸੁਰੱਖਿਆ ਐਕਟ, 1986 ਨੂੰ ਪ੍ਰਵਾਨਗੀ ਦਿੱਤੀ ਸੀ। ਗੁਰਦੀਪ ਸਿੰਘ ਕੰਗ ਨੇ ਸਮੂਹ ਖਪਤਕਾਰਾਂ ਨੂੰ ਕੋਈ ਵੀ ਵਸਤੂ ਖਰੀਦਣ ਸਮੇਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਫਿਰ ਵੀ ਜੇਕਰ ਗਾਹਕ ਨੂੰ ਲੱਗਦਾ ਹੈ ਕਿ ਉਸ ਨਾਲ ਕਿਸੇ ਤਰ੍ਹਾਂ ਦੀ ਠੱਗੀ ਹੋਈ ਹੈ ਤਾਂ ਫਾਊਂਡੇਸ਼ਨ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਗਾਹਕਾਂ ਨਾਲ ਠੱਗੀ ਮਾਰਨ ਵਾਲੇ ਭ੍ਰਿਸ਼ਟ ਦੁਕਾਨਦਾਰਾਂ ਜਾਂ ਵਪਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾ ਸਕੇ। ਇਸ ਦੌਰਾਨ ਫਾਉਂਡੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੁਲ ਜੈਨ ਨੇ ਖਪਤਕਾਰਾਂ ਨੂੰ ਸਚੇਤ ਕਰਦਿਆਂ ਕਿਹਾ ਕਿ ਭਾਰਤੀ ਨਿਆਂ ਪ੍ਰਣਾਲੀ ਵਿੱਚ ਜ਼ਿਲ੍ਹਾ ਖਪਤਕਾਰ ਫੋਰਮ ਵੀ ਗਾਹਕਾਂ ਲਈ ਉਪਲਬਧ ਹੈ, ਪਰ ਉੱਥੇ ਅਪੀਲ ਕਰਨ ਲਈ ਖਰੀਦੇ ਗਏ ਸਮਾਨ ਦਾ ਪੱਕਾ ਬਿੱਲ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਜਦੋਂ ਵੀ ਕੋਈ ਮਹਿੰਗੀ ਵਸਤੂ ਖਰੀਦੀ ਜਾਵੇ ਤਾਂ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ।
ਤਸਵੀਰ ਸਮੇਤ।