Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਖਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ 5 ਸਾਲ ਤੱਕ ਦੇ ਬੱਚਿਆਂ ਦੇ ਨਿਯਮਿਤ ਟੀਕਾਕਰਨ ਤੇ ਨਿਗਰਾਨੀ ’ਤੇ ਕੀਤਾ ਜਾਵੇਗਾ ਗੰਭੀਰਤਾ ਨਾਲ ਕੰਮ : ਸੰਦੀਪ ਹੰਸ

ਖਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ 5 ਸਾਲ ਤੱਕ ਦੇ ਬੱਚਿਆਂ ਦੇ ਨਿਯਮਿਤ ਟੀਕਾਕਰਨ ਤੇ ਨਿਗਰਾਨੀ ’ਤੇ ਕੀਤਾ ਜਾਵੇਗਾ ਗੰਭੀਰਤਾ ਨਾਲ ਕੰਮ : ਸੰਦੀਪ ਹੰਸ

ਹੁਸ਼ਿਆਰਪੁਰ(ਬਿਊਰੋ) 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

9 ਨਵੰਬਰ : ਦਸੰਬਰ 2023 ਤੱਕ ਖਸਰਾ ਅਤੇ ਰੁਬੇਲਾ ਦੇ ਖ਼ਾਤਮੇ ਦੇ ਮੱਦੇਨਜ਼ਰ ਨਿਯਮਿਤ ਟੀਕਾਕਰਨ ਤੇ ਨਿਗਰਾਨੀ ਸਬੰਧੀ ਅੱਜ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਿਹਤ ਵਿਭਾਗ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਭਾਗ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਸਰਕਾਰ 2023 ਤੱਕ ਖਸਰਾ ਅਤੇ ਰੁਬੇਲਾ (ਐਮ.ਆਰ) ਦੇ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖਸਰਾ ਤੇ ਰੁਬੇਲਾ ਦੇ ਖ਼ਾਤਮੇ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਲੱਮ ਇਲਾਕਿਆਂ, ਇੱਟਾਂ ਦੇ ਭੱਠਿਆਂ ਆਦਿ ਵਿਚ 5 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਟਾਸਕ ਫੋਰਸ ਨੂੰ ਟੀਕਾਰਕਨ ਅਤੇ ਇਸ ਦੀ ਨਿਗਰਾਨੀ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 5 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ਲਈ ਯਤਨ ਕੀਤੇ ਜਾਣ ਅਤੇ ਯੋਜਨਾਬੱਧ ਢੰਗ ਨਾਲ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਖਸਰਾ ਤੇ ਰੁਬੇਲਾ ਦਾ ਟੀਕਾਕਰਨ ਨਹੀਂ ਕਰਵਾਇਆ ਹੈ ਤਾਂ ਉਹ ਬੁੱਧਵਾਰ ਨੂੰ ਸਰਕਾਰੀ ਸਿਹਤ ਕੇਂਦਰ ਵਿਖੇ ਜਾ ਕੇ ਟੀਕਾਕਰਨ ਕਰਵਾ ਸਕਦੇ ਹਨ। ਇਸ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਨੇ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।