Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਖ਼ਾਲਸਾ ਕਾਲਜ ਡੁਮੇਲੀ ਵਲੋਂ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਿਤ ਚੇਤਨਾ ਮਾਰਚ ਕੱਢਿਆ

ਖ਼ਾਲਸਾ ਕਾਲਜ ਡੁਮੇਲੀ ਵਲੋਂ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਿਤ ਚੇਤਨਾ ਮਾਰਚ ਕੱਢਿਆ

ਫਗਵਾੜਾ (ਲਾਲੀ ਦਾਦਰ)

26 ਦਸੰਬਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਿਦਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚਲਾਏ ਗਏ ਧਾਰਮਿਕ ਸਮਾਗਮਾਂ ਦੀ ਲੜੀ ਅਧੀਨ ਧਾਰਮਿਕ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ।ਇਸ ਮੌਕੇ ਧਾਰਮਿਕ ਗਤੀਵਿਧੀਆਂ ਦੇ ਇੰਚਾਰਜ਼ ਪ੍ਰੋ. ਦਮਨਜੀਤ ਕੌਰ ਦੁਆਰਾ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਉਪਰੰਤ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਪਿੰਡ ਡੁਮੇਲੀ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਬੈਨਰਾਂ ਨਾਲ ਗੁਰਮਤਿ ਮਾਰਚ ਕੱਢਿਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਸਲੋਗਨ ਅਤੇ ਸ਼ਬਦਾਂ ਦਾ ਗਾਇਨ ਕੀਤਾ।ਮਾਰਚ ਉਪਰੰਤ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਇਸ ਗੁਰਮਤਿ ਮਾਰਚ ਵਿਚ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਕੇਸਰੀ ਦੁਪੱਟੇ ਅਤੇ ਦਸਤਾਰਾਂ ਪਹਿਨ ਕੇ ਖ਼ਾਲਸਾਈ ਮਾਹੌਲ ਦੀ ਸਿਰਜਣਾ ਕੀਤੀ।ਚੇੇਤਨਾ ਮਾਰਚ ਵਿਚ ਕਾਲਜ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਭਾਗ ਲਿਆ।ਇਸ ਮੌਕੇ ਸ. ਹਰਦੀਪ ਸਿੰਘ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਇਹ ਸ਼ਲਾਘਾਯੋਗ ਕਦਮ ਹੈ ਜਿਸ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ ਜੋੜਿਆ ਜਾ ਰਿਹਾ ਹੈ।ਇਸ ਮੌਕੇ ਸ. ਬਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਤੋਂ ਸੇਧ ਲੈਣ ਲਈ ਪ੍ਰੇਰਿਆ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਵਾੳੁਦਿਅਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੀ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।ਇਸ ਮੌਕੇ ਸਮੂਹ ਸਟਾਫ਼ ਤੋਂ ੲਿਲਾਵਾ ਵਿਦਿਆਰਥੀਆਂ ਅਤੇ ੲਿਲਾਕੇ ਦੀ ਸੰਗਤ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।