Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੀ ਵਿਦਿਆਰਥਣ ਨੈਨੀ ਨੇ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਚੋਂ 7ਵਾਂ ਸਥਾਨ ਹਾਸਲ ਕੀਤਾ

ਖਾਲਸਾ ਕਾਲਜ,ਗੜ੍ਹਦੀਵਾਲਾ ਦੀ ਵਿਦਿਆਰਥਣ ਨੈਨੀ ਨੇ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਚੋਂ 7ਵਾਂ ਸਥਾਨ ਹਾਸਲ ਕੀਤਾ

ਗੜ੍ਹਦੀਵਾਲਾ(ਚੌਧਰੀ) 

25 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੀ ਬੀ.ਐਸ-ਸੀ. ਸਮੈਸਟਰ ਛੇਵਾਂ ਦੀ ਵਿਦਿਆਰਥਣ ਨੈਨੀ ਪੁੱਤਰੀ ਸ੍ਰੀ ਸੁਰੇਸ਼ ਕੁਮਾਰ ਨੇ 90.56% (3260/3600) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਸੱਤਵਾਂ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨੈਨੀ ਆਪਣੀ ਮਿਹਨਤ ਅਤੇ ਲਗਨ ਸਦਕਾ ਯੂਨੀਵਰਸਿਟੀ ਵਿੱਚੋਂ ਪਹਿਲੇ ਅਤੇ ਦੂਜੇ ਸਮੈਸਟਰ ਵਿਚੋਂ ਅੱਠਵਾਂ, ਤੀਜੇ ਸਮੈਸਟਰ ਵਿਚੋਂ ਨੌਵਾਂ , ਚੌਥੇ ਅਤੇ ਪੰਜਵੇਂ ਸਮੈਸਟਰ ਵਿਚੋਂ ਸੱਤਵਾਂ ਸਥਾਨ ਪ੍ਰਾਪਤ ਕਰਦੀ ਆ ਰਹੀ ਹੈ।ਵਿਦਿਆਰਥਣ ਦੀ ਵੱਡੀ ਪ੍ਰਾਪਤੀ ਅਤੇ ਮਿਹਨਤ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰੁੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ।ਉਹਨਾ ਨੇ ਐਗਰੀਕਲਚਰ ਵਿਭਾਗ ਦੇ ਮੁੱਖੀ ਪ੍ਰੋ. ਦੀਦਾਰ ਸਿੰਘ ਅਤੇ ਪ੍ਰੋ. ਅਮਨਦੀਪ ਸਿੰਘ ਨੂੰ ਵੀ ਵਧਾਈ ਦਿੱਤੀ।