ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ
2 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਅਤੇ ਬੀ-ਲਿਬ ਸਮੈਸਟਰ ਦੂਜਾ ਦੇ ਨਤੀਜੇ ਸ਼ਾਨਦਾਰ ਰਹੇ। ਪੀ.ਜੀ.ਡੀ.ਸੀ.ਏ. ਸਮੇਸਟਰ ਦੂਜਾ ਦੀ ਰਣਜੀਤ ਕੌਰ ਨੇ 819 ਅੰਕ, ਕਾਜਲ ਨੇ 817 ਅੰਕ ਅਤੇ ਸੁਖਪ੍ਰੀਤ ਕੌਰ ਨੇ 779 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਬੀ-ਲਿਬ. ਸਮੈਸਟਰ ਦੂਜਾ ਦੀ ਵਿਦਿਆਰਥਣ ਜਤਿੰਦਰ ਕੌਰ ਨੇ 644 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਕਮਲਜੀਤ ਕੋਰ, ਅਤੇ ਲਾਇਬਰੇਰੀ ਸਾਇੰਸ ਦੇ ਮੁੱਖੀ ਪ੍ਰੋ. ਸਰਬਜੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।








